ਚੰਡੀਗੜ੍ਹ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣ ਦੀ ਸਖ਼ਤ ਸ਼ਬਦਾ 'ਚ ਨਿਖ਼ੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੈਰਿਸ ਓਲਪਿੰਕ 'ਚ ਜਾਣ ਦੀ ਇਜਾਜ਼ਤ ਨਾ ਦੇ ਕੇ ਜਿੱਥੇ ਪੰਜਾਬ ਦੇ 3 ਕਰੋੜ ਲੋਕਾਂ ਨਾਲ ਧੱਕਾ ਕੀਤਾ ਹੈ, ਉੱਥੇ ਹੀ ਲੋਕਾਂ ਦੀਆਂ ਭਾਵਨਾਵਾਂ ਨਾਲ ਵੀ ਖਿਲਵਾੜ ਕੀਤਾ ਹੈ, ਕਿਉਂਕਿ ਭਾਰਤ ਦੇਸ਼ ਦੀ ਹਾਕੀ ਟੀਮ 'ਚ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ।
ਇਹ ਸੰਵਿਧਾਨਕ ਤੌਰ 'ਤੇ ਚੁਣੇ ਗਏ ਵਿਅਕਤੀ ਦੇ ਮੂਲ ਅਧਿਕਾਰਾਂ 'ਤੇ ਰੋਕ ਲਾਉਣ ਦੇ ਬਰਾਬਰ ਹੈ, ਜਦੋਂ ਕਿ ਆਮ ਆਦਮੀ ਪਾਰਟੀ ਦੇ ਕਾਰਜਾਂ ਨੂੰ ਦੇਖ ਕੇ ਹੀ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੇ ਆਪ ਨੂੰ ਭਾਰੀ ਬਹੁਮਤ ਨਾਲ ਸੱਤਾ ਦੀ ਵਾਂਗਡੋਰ ਸੌਂਪੀ ਹੈ। ਬਰਸਟ ਨੇ ਕਿਹਾ ਕਿ ਅੰਤਰਰਾਸ਼ਟਰੀ ਪਧੱਰ 'ਤੇ ਜਾਣ ਤੋਂ ਆਪ ਦੇ ਆਗੂਆਂ ਨੂੰ ਰੋਕਣਾ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾਂ ਵੀ ਮੋਦੀ ਸਰਕਾਰ ਨੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੰਗਾਪੁਰ ਦੌਰੇ 'ਤੇ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਸੀ, ਜੋ ਕਿ ਉੱਥੇ ਦੇ ਵਿੱਦਿਅਕ ਸਿਸਟਮ ਨੂੰ ਸਟੱਡੀ ਕਰਨ ਲਈ ਜਾਣਾ ਚਾਹੁੰਦੇ ਸੀ।
ਪੈਰਿਸ ਓਲੰਪਿਕ 'ਚ ਦੇਸ਼ ਦੀ ਹਾਕੀ ਟੀਮ ਵੱਲੋਂ ਜਿੱਤਾਂ ਦਾ ਦੌਰ ਜਾਰੀ ਹੈ ਅਤੇ ਹਾਕੀ ਟੀਮ ਵਿੱਚ ਜ਼ਿਆਦਾਤਰ ਪੰਜਾਬ ਦੇ ਖਿਡਾਰੀ ਹਨ। ਫਿਰ ਵੀ ਸ. ਭਗਵੰਤ ਸਿੰਘ ਮਾਨ ਨੂੰ ਹਾਕੀ ਟੀਮ ਦਾ ਹੌਂਸਲਾ ਵਧਾਉਣ ਲਈ ਪੈਰਿਸ ਜਾਣ ਤੋਂ ਰੋਕਣਾ ਪੰਜਾਬ ਨਾਲ ਇੱਕ ਹੋਰ ਵਿਤਕਰਾ ਪ੍ਰਗਟ ਕਰਦਾ ਹੈ। ਜਦਕਿ ਉਹ ਆਪਣੇ ਖ਼ਰਚੇ 'ਤੇ ਪੈਰਿਸ ਓਲੰਪਿਕ ਵਿੱਚ ਜਾਣਾ ਚਾਹੁੰਦੇ ਸਨ।
ਵੱਡੀ ਵਾਰਦਾਤ: ਸ਼ਰਾਬ ਪਿਲਾਉਣ ਤੋਂ ਮਨ੍ਹਾ ਕਰਨ 'ਤੇ ਵਿਅਕਤੀ ਨੂੰ ਇੱਟਾਂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ
NEXT STORY