ਮੋਗਾ (ਕਸ਼ਿਸ਼ ਸਿੰਗਲਾ) : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਵਿਚ ਵਿਸ਼ੇਸ਼ ਸਮਾਗਮ ਕਰਵਿਆ ਗਿਆ, ਜਿੱਥੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਸਮਾਗਮ ਵਿਚ ਬਲਾਕ ਪ੍ਰਧਾਨ, ਪਿੰਡਾਂ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਲਿਆ ਹਿੱਸਾ। ਇਸ ਮੌਕੇ ਮੋਗਾ ਜ਼ਿਲੇ ਦੇ ਚਾਰੇ ਹਲਕਿਆਂ ਦੇ ਵਿਧਾਇਕ ਵੀ ਰਹੇ ਹਾਜ਼ਰ ਰਹੇ। ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ ਜਿਸ ਵਿਚ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਤਸਕਰਾ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਵੀ ਨਸ਼ੇ ਨੂੰ ਖਤਮ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ ਜੋ ਕਿ ਪੰਜਾਬ ਦਾ ਹੱਕ ਹੈ, ਉਸ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਨੰਗਲ ਡੈਮ ਜਾ ਕੇ ਬੈਠੇ ਅਤੇ ਆਪਣਾ ਹੱਕ ਲੈਣ ਲਈ ਡਟੇ ਰਹੇ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਸੈਸ਼ਨ ਵੀ ਬੁਲਾਇਆ ਜਾ ਰਿਹਾ ਹੈ ਜਿਸ ਵਿਚ ਪਾਣੀ ਜੋ ਪੰਜਾਬ ਦੀ ਜ਼ਰੂਰਤ ਹੈ ਉਹ ਪੰਜਾਬ ਨੂੰ ਮਿਲ ਸਕੇ। ਉਨ੍ਹਾਂ ਕਿਹਾ ਕਿ ਹਰਿਆਣੇ ਨੂੰ 4000 ਕਿਊਸਿਕ ਪਾਣੀ ਦਿੱਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਐੱਮਐੱਲਏ ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਚਲਾਇਆ ਜਾ ਰਿਹਾ ਹੈ ਜਿਸ ਦਾ ਲੋਕਾਂ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ। ਅੱਜ ਮੋਗਾ ਵਿਖੇ ਵੀ ਸਮਾਗਮ ਕਰਾਇਆ ਜਾ ਰਿਹਾ ਹੈ ਜਿਸ ਵਿਚ ਮੋਗਾ ਹਲਕਾ ਦੇ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਨਸ਼ੇ ਨੂੰ ਖ਼ਤਮ ਕਰਨ ਲਈ ਸਹਿਯੋਗ ਦੇਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਵਿਚੋਂ ਨਸ਼ਾ ਖਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਵੱਲੋਂ ਨਸ਼ਾ ਖਤਮ ਕਰਨ ਦੀ ਗੱਲ ਨਹੀਂ ਕੀਤੀ ਗਈ ਸੀ, ਸਾਡੀ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਨਸ਼ਾ ਖਤਮ ਕਰਨ ਨੂੰ ਲੈ ਕੇ ਉਪਰਾਲੇ ਕੀਤੇ ਜਾ ਰਹੇ ਹਨ।
ਪੰਜਾਬ ਪੁਲਸ ਨੇ ਹਥਿਆਰਾਂ ਸਣੇ 6 ਮੁਲਜ਼ਮ ਕੀਤੇ ਕਾਬੂ, ਵੱਡੀ ਵਾਰਦਾਤ ਨੂੰ ਦੇਣ ਸੀ ਅੰਜਾਮ
NEXT STORY