ਗਿੱਦੜਬਾਹਾ/ਜਲੰਧਰ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸੁਖਬੀਰ ਸਿੰਘ ਬਾਦਲ 'ਤੇ ਵੱਡੇ ਇਲਜ਼ਾਮ ਲਾਏ ਹਨ। ਇਸ ਦੇ ਨਾਲ ਹੀ ਡਿੰਪੀ ਢਿੱਲੋਂ ਨੇ ਆਮ ਆਦਮੀ ਪਾਰਟੀ ਵਿਚ ਜਾਣ ਦੇ ਸੰਕੇਤ ਵੀ ਦਿੱਤੇ ਹਨ। ਗਿੱਦੜਬਾਹਾ ਵਿਖੇ ਸਮਰਥਕਾਂ ਨਾਲ ਮੀਟਿੰਗ ਕਰਦੇ ਹੋਏ ਡਿੰਪੀ ਢਿੱਲੋਂ ਨੇ ਕਿਹਾ ਕਿ ਮੈਂ ਸੁਖਬੀਰ ਸਿੰਘ ਬਾਦਲ 'ਤੇ ਅੰਨ੍ਹਾ ਭਰੋਸਾ ਕੀਤਾ ਪਰ ਘਿਓ-ਖਿੱਚੜੀ ਵਿਚ ਮੈਂ ਮੱਖੀ ਸੀ ਅਤੇ ਮੈਨੂੰ ਕੱਢ ਕੇ ਬਾਹਰ ਮਾਰਿਆ। ਸੰਬੋਧਨ ਦੌਰਾਨ ਭਾਵੁਕ ਹੁੰਦਿਆਂ ਡਿੰਪੀ ਢਿੱਲੋਂ ਨੇ ਕਿਹਾ ਕਿ ਮੈਂ ਆਪਣਾ ਪਿਓ ਮਰਨ 'ਤੇ ਇੰਨਾ ਨਹੀਂ ਰੋਇਆ ਜਿੰਨਾ ਮੈਂ ਕੱਲ੍ਹ ਰੋਇਆ ਹਾਂ।
ਸੁਖਬੀਰ ਬਾਦਲ 'ਤੇ ਵੱਡੇ ਇਲਜ਼ਾਮ ਲਾਉਂਦੇ ਹੋਏ ਡਿੰਪੀ ਢਿੱਲੋਂ ਨੇ ਕਿਹਾ ਕਿ ਮੇਰੇ ਕੋਲੋਂ ਸੀਟ ਖੋਹ ਕੇ ਕਹਿੰਦੇ ਸੀ ਕਿ ਵੇਖ ਲੈ ਜੇ ਸਿਆਸਤ ਕਰਨੀ ਜਾਂ ਨਹੀਂ। ਜੇ ਸਿਆਸਤ ਕਰਨੀ ਤਾਂ ਤਲਵੰਡੀ ਸਾਬੋ ਚਲਿਆ ਜਾ। ਵੱਡਾ ਖ਼ੁਲਾਸਾ ਕਰਦੇ ਹੋਏ ਡਿੰਪੀ ਢਿੱਲੋਂ ਨੇ ਕਿਹਾ ਕਿ ਮੈਨੂੰ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਤੋਂ ਆਫ਼ਰ ਆਉਂਦੇ ਰਹੇ ਹਨ ਪਰ ਮੈਂ ਹਰ ਇਕ ਨੂੰ ਹੱਥ ਜੋੜ ਕੇ ਨਾਂਹ ਕੀਤੀ ਹੈ। ਇਸੇ ਦੇ ਨਾਲ ਹੀ ਡਿੰਪੀ ਢਿੱਲੋਂ ਵੱਲੋਂ ਆਮ ਆਦਮੀ ਪਾਰਟੀ ਵਿਚ ਜਾਣ ਦੇ ਸੰਕੇਤ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੰਗਤ ਦਾ ਹੁਕਮ ਹੈ ਕਿ ਮੈਂ ਮੌਜੂਦਾ ਸਰਕਾਰ ਕੋਲ ਜਾਵਾਂ। ਅਸੀਂ ਸਾਰਿਆਂ ਨਾਲ ਗੱਲ ਕਰਕੇ ਮੈਂ ਆਪਣਾ ਫ਼ੈਸਲਾ ਲਵਾਂਗਾ ਅਤੇ ਮੈਂ ਦੋਬਾਰਾ ਇਸੇ ਜਗ੍ਹਾ 'ਤੇ ਆ ਕੇ ਹੀ ਆਪਣਾ ਫ਼ੈਸਲਾ ਦੱਸਾਂਗਾ।
ਇਹ ਵੀ ਪੜ੍ਹੋ- ਸਕਾਰਪੀਓ ਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ, ਪਤਨੀ ਦੀਆਂ ਅੱਖਾਂ ਸਾਹਮਣੇ ਪਤੀ ਦੀ ਤੜਫ਼-ਤੜਫ਼ ਕੇ ਹੋਈ ਮੌਤ
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਐਤਵਾਰ ਅਕਾਲੀ ਦਲ ਦੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਡਿੰਪੀ ਢਿੱਲੋਂ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਹਨ। ਹਰਦੀਪ ਸਿੰਘ ਡਿੰਪੀ ਗਿੱਦੜਬਾਹਾ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਹਨ। ਅਸਤੀਫ਼ਾ ਦੇਣ ਮਗਰੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਸੀ ਕਿ ਮੈਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈ। ਮਨ ਇੰਨਾ ਭਰਿਆ ਹੋਇਆ ਕਿ ਬੋਲਿਆ ਵੀ ਨਹੀਂ ਜਾ ਰਿਹਾ। ਉਨ੍ਹਾਂ ਦਾ ਸਾਰਾ ਪਰਿਵਾਰ ਇਕੱਠਾ ਹੋ ਗਿਆ ਹੈ। ਸਾਡੇ ਵਰਗੇ ਤਾਂ ਵਰਤਣ ਲਈ ਹੁੰਦੇ ਹਨ। ਸਮਰਥਕਾਂ ਦੀ ਰਾਏ ਨਾਲ ਅਗਲਾ ਫ਼ੈਸਲਾ ਲਵਾਂਗਾ।
ਦੱਸਣਯੋਗ ਹੈ ਕਿ ਡਿੰਪੀ ਢਿੱਲੋਂ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਵੀ ਸਨ ਅਤੇ 2 ਵਾਰ ਅਕਾਲੀ ਦਲ ਵੱਲੋਂ ਰਾਜਾ ਵੜਿੰਗ ਖ਼ਿਲਾਫ਼ ਚੋਣ ਲੜ ਚੁੱਕੇ ਹਨ। ਇਹ ਵੀ ਦੱਸਣਯੋਗ ਹੈ ਕਿ ਗਿੱਦੜਬਾਹਾ 'ਚ ਜ਼ਿਮਨੀ ਚੋਣ ਹੋਣੀ ਹੈ ਅਤੇ ਸੁਖਬੀਰ ਬਾਦਲ ਪਿਛਲੇ ਕੁਝ ਦਿਨਾਂ ਤੋਂ ਇਸ ਹਲਕੇ 'ਚ ਸਰਗਰਮ ਹਨ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਸੀ ਪਰ ਅਜੇ ਤੱਕ ਗਿੱਦੜਬਾਹਾ ਤੋਂ ਉਮੀਦਵਾਰ ਵਜੋਂ ਉਨ੍ਹਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਹਰਦੀਪ ਸਿੰਘ ਡਿੰਪੀ ਢਿੱਲੋਂ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
SGPC ਦੀ ਸ਼ਿਕਾਇਤ ਮਗਰੋਂ ਸ੍ਰੀ ਦਰਬਾਰ ਸਾਹਿਬ ਨੇੜੇ ਬਣੇ ਨਾਜਾਇਜ਼ ਹੋਟਲਾਂ 'ਤੇ ਵੱਡੀ ਕਾਰਵਾਈ
NEXT STORY