ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸੂਬੇ ’ਚ ਹੜ੍ਹਾਂ ਪਿੱਛੋਂ ਸਥਿਤੀ ਲਗਾਤਾਰ ਆਮ ਵਾਂਗ ਹੋ ਰਹੀ ਹੈ ਤੇ ਪ੍ਰਭਾਵਿਤ ਪਰਿਵਾਰ ਨਿਰੰਤਰ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ’ਚ ਹੁਣ ਤੱਕ ਕੁੱਲ 219 ਰਾਹਤ ਕੈਂਪ ਖੋਲ੍ਹੇ ਗਏ ਸਨ ਪਰ ਇਸ ਵੇਲੇ 13 ਕੈਂਪ ਸਿਰਫ਼ ਜ਼ਿਲ੍ਹਾ ਗੁਰਦਾਸਪੁਰ ’ਚ ਹੀ ਜਾਰੀ ਹਨ ਤੇ 10 ਹੜ੍ਹ ਪ੍ਰਭਾਵਿਤ ਵਿਅਕਤੀ ਉੱਥੇ ਠਹਿਰੇ ਹੋਏ ਹਨ। ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਤੱਕ ਸੂਬੇ ਭਰ ’ਚ 25 ਕੈਂਪ ਜਾਰੀ ਸਨ, ਜਿਨ੍ਹਾਂ ’ਚ 163 ਵਿਅਕਤੀ ਠਹਿਰੇ ਹੋਏ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕੱਟੇ ਜਾਣਗੇ ਰਾਸ਼ਨ ਕਾਰਡ? CM ਮਾਨ ਨੇ ਦਿੱਤੀ ਵੱਡੀ ਅਪਡੇਟ
ਮਾਲ ਮੰਤਰੀ ਨੇ ਦੱਸਿਆ ਕਿ ਫ਼ਾਜ਼ਿਲਕਾ ਤੇ ਜਲੰਧਰ ਜ਼ਿਲ੍ਹਿਆਂ ਦੇ ਰਾਹਤ ਕੈਂਪਾਂ ’ਚ ਕੱਲ ਤੱਕ ਕ੍ਰਮਵਾਰ 50 ਤੇ 103 ਵਿਅਕਤੀ ਠਹਿਰੇ ਹੋਏ ਸਨ ਪਰ ਅੱਜ ਇੱਥੋਂ ਸਾਰੇ ਪ੍ਰਭਾਵਿਤ ਵਿਅਕਤੀ ਆਪੋ-ਆਪਣੇ ਘਰਾਂ ਨੂੰ ਚਲੇ ਗਏ ਹਨ। ਸਰਕਾਰ ਦੇ ਵਿਆਪਕ ਯਤਨਾਂ ਸਦਕਾ 1 ਅਗਸਤ ਤੋਂ ਲੈ ਕੇ ਹੁਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋਂ 23,340 ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ। ਰਿਪੋਰਟ ਮੁਤਾਬਕ ਮਾਰੂ ਹੜ੍ਹਾਂ ਨੇ 22 ਜ਼ਿਲ੍ਹਿਆਂ ਤੇ 2555 ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ 3,89,445 ਆਬਾਦੀ ਪ੍ਰਭਾਵਿਤ ਹੋਈ। 1 ਅਗਸਤ ਤੋਂ ਹੁਣ ਤੱਕ 57 ਲੋਕਾਂ ਦੀ ਜਾਨ ਗਈ ਅਤੇ 4 ਵਿਅਕਤੀ ਲਾਪਤਾ ਹਨ। ਸੂਬੇ ਭਰ 'ਚ 1,99,926.2 ਹੈਕਟੇਅਰ ਰਕਬੇ ’ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ
NEXT STORY