ਜਲੰਧਰ (ਚੋਪੜਾ)–ਪੰਜਾਬ ਦੇ ਮਾਲੀਆ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਆਯੋਜਿਤ ਬੈਠਕ ਦੌਰਾਨ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪੰਜਾਬ ਸਰਕਾਰ ਵੱਲੋਂ ਸਮਾਜ ਵਿਚੋਂ ਨਸ਼ਿਆਂ ਦੇ ਸੰਕਟ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰਨ ਦੇ ਯਤਨ ਤੇਜ਼ ਕਰਨ। ਮੁੰਡੀਆ ਨੇ ਪੰਜਾਬ ਸਰਕਾਰ ਦੇ ਮਹੱਤਵਪੂਰਨ ਵਿਕਾਸ ਪ੍ਰਾਜੈਕਟਾਂ ਅਤੇ ਲੋਕ ਭਲਾਈ ਯੋਜਨਾਵਾਂ ਦੀ ਸਮੀਖਿਆ ਲਈ ਆਯੋਜਿਤ ਬੈਠਕ, ਜਿਸ ਵਿਚ ਕੈਬਨਿਟ ਮੰਤਰੀ ਹਰਜੀਤ ਸਿੰਘ ਮੁੰਡੀਆ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ, ਇੰਦਰਜੀਤ ਕੌਰ ਮਾਨ, ਰਮਨ ਅਰੋੜਾ, ਜਸਬੀਰ ਸਿੰਘ ਰਾਜਾ ਗਿੱਲ, ਮੇਅਰ ਵਿਨੀਤ ਧੀਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ, ਦੀ ਪ੍ਰਧਾਨਗੀ ਕਰਦਿਆਂ ਪੁਲਸ ਅਤੇ ਸਿਹਤ ਵਿਭਾਗਾਂ ਨੂੰ ਨਸ਼ਿਆਂ ਦੀ ਸਪਲਾਈ ਅਤੇ ਡਿਮਾਂਡ ਨੂੰ ਖਤਮ ਕਰਨ ਲਈ ਇਕ ਬਹੁ-ਉਦੇਸ਼ੀ ਰਣਨੀਤੀ ਅਪਣਾਉਣ ਲਈ ਕਿਹਾ। ਉਨ੍ਹਾਂ ਮੁਹਿੰਮ ਦੀ ਸਫਲਤਾ ਲਈ ਸਾਰੇ ਵਿਭਾਗਾਂ ਦੀ ਭਾਈਵਾਲੀ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਇਹ ਵੀ ਪੜ੍ਹੋ : Punjab: ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਖ਼ਾਸ ਖ਼ਬਰ, ਹੋਈਆਂ ਬਦਲੀਆਂ ਤੇ ਤਾਇਨਾਤੀਆਂ
ਇਸ ਮੌਕੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕੈਬਨਿਟ ਮੰਤਰੀ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਹੁਣ ਤਕ 45 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਐੱਸ. ਐੱਸ. ਪੀ. (ਦਿਹਾਤੀ) ਗੁਰਮੀਤ ਸਿੰਘ ਨੇ ਪੁਲਸ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ, ਜਦਕਿ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਸਿਹਤ ਵਿਭਾਗ ਦੇ ਨਸ਼ਾ-ਮੁਕਤੀ ਪ੍ਰੋਗਰਾਮ ਬਾਰੇ ਵਿਸਤ੍ਰਿਤ ਰਿਪੋਰਟ ਪੇਸ਼ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਵਿਚ ਚੁਣੇ ਗਏ ਪ੍ਰਤੀਨਿਧੀਆਂ ਅਤੇ ਆਮ ਲੋਕਾਂ ਨੂੰ ਵੀ ਸ਼ਾਮਲ ਕਰਕੇ ਇਸ ਨੂੰ ਲੋਕ ਮੁਹਿੰਮ ਬਣਾਇਆ ਜਾਵੇ।

ਕੈਬਨਿਟ ਮੰਤਰੀ ਮੁੰਡੀਆ ਨੇ ਮਾਲੀਆ ਵਿਭਾਗ ਦੇ ਪ੍ਰਦਰਸ਼ਨ ਦੀ ਸਮੀਖਿਆ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਾਸਪੋਰਟ ਸੇਵਾ ਕੇਂਦਰਾਂ ਦੀ ਤਰਜ ’ਤੇ ਇਕ ਮਾਡਲ ਸਬ-ਰਜਿਸਟਰਾਰ ਦਫਤਰ ਸਥਾਪਤ ਕਰਨ ਦੀ ਯੋਜਨਾ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਤਿ-ਆਧੁਨਿਕ ਦਫਤਰਾਂ ਨਾਲ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਸਮਰੱਥਾ ਵਧੇਗੀ। ਉਨ੍ਹਾਂ ਐਲਾਨ ਕੀਤਾ ਕਿ ਜਲੰਧਰ ਵਿਚ ਸ਼ੁਰੂ ਕੀਤੇ ਗਏ ਇਕ ਪਾਇਲਟ ਪ੍ਰਾਜੈਕਟ ਤਹਿਤ 900 ਬਿਨੈਕਾਰਾਂ ਨੂੰ ਮਾਲੀਆ ਸਬੰਧੀ ਸੇਵਾਵਾਂ ਦਾ ਆਨਲਾਈਨ ਲਾਭ ਉਠਾਉਣ ਵਿਚ ਸਮਰੱਥ ਬਣਾਇਆ ਗਿਆ ਹੈ, ਜਿਸ ਨਾਲ ਵਿਅਕਤੀਗਤ ਰੂਪ ਨਾਲ ਸਰਕਾਰੀ ਦਫ਼ਤਰਾਂ ਵਿਚ ਜਾਣ ਦੀ ਲੋੜ ਘੱਟ ਹੋ ਗਈ ਹੈ। ਇਸ ਪਹਿਲ ਨਾਲ ਬਿਨੈਕਾਰ ਨੂੰ ਹਰ ਪੱਧਰ ’ਤੇ ਆਪਣੀ ਅਰਜ਼ੀ ਦੀ ਸਥਿਤੀ ਦੀ ਜਾਣਕਾਰੀ ਐੱਸ. ਐੱਮ. ਐੱਸ. ਰਾਹੀਂ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਲੰਧਰ ਜ਼ਿਲ੍ਹਾ ਪਿਛਲੇ ਸਾਲ ਦੌਰਾਨ 1.08 ਲੱਖ ਇੰਤਕਾਲ ਮਾਮਲਿਆਂ ਦਾ ਨਿਪਟਾਰਾ ਕਰ ਕੇ ਮੋਹਰੀ ਰਿਹਾ ਹੈ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਰਿਹਾਇਸ਼ੀ ਇਲਾਕੇ ਦੀ ਫੈਕਟਰੀ 'ਚੋਂ ਅਮੋਨੀਆ ਗੈਸ ਲੀਕ, ਪਈਆਂ ਭਾਜੜਾਂ

‘ਮੇਰਾ ਘਰ ਮੇਰੇ ਨਾਂ’ ਯੋਜਨਾ ਤਹਿਤ ਜ਼ਿਲ੍ਹੇ ਦੇ 980 ਪਿੰਡਾਂ ਦੇ ਵਾਸੀਆਂ ਨੂੰ ਜਾਇਦਾਦ ਦਾ ਅਧਿਕਾਰ ਦੇਣ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਵਿਭਾਗ ਨੇ ਮੈਨੂਅਲ ਗਿਰਦਾਵਰੀ ਨੂੰ ਡਿਜੀਟਲ ਫਸਲ ਸਰਵੇਖਣ ਵਿਚ ਬਦਲ ਦਿੱਤਾ ਹੈ। ਕੈਬਨਿਟ ਮੰਤਰੀ ਮੁੰਡੀਆ ਨੇ ਆਵਾਸ ਅਤੇ ਸ਼ਹਿਰੀ ਵਿਕਾਸ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ 37.34 ਕਰੋੜ ਰੁਪਏ ਦੇ ਵਿਕਾਸ ਕੰਮ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨੇ ਨਿਲਾਮੀ ਰਾਹੀਂ 110 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ ਹੈ ਅਤੇ ਭਵਿੱਖ ਵਿਚ 200 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ ਜਾਵੇਗਾ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ 33 ਕਰੋੜ ਰੁਪਏ ਦੇ ਸਿਵਲ ਕੰਮ ਪੂਰੇ ਹੋਣ ਵਾਲੇ ਹਨ। ਇਸ ਮੌਕੇ ਕੈਬਨਿਟ ਮੰਤਰੀ ਨੇ ਵੱਖ-ਵੱਖ ਸਰਕਾਰੀ ਯੋਜਨਾਵਾਂ ਜਿਵੇਂ ਮਨਰੇਗਾ, ਆਜੀਵਿਕਾ ਮਿਸ਼ਨ, ਜਲ ਸਪਲਾਈ ਅਤੇ ਸਵੱਛਤਾ ਪ੍ਰੋਗਰਾਮ, ਸਵੈ-ਸਹਾਇਤਾ ਸਮੂਹ, ਸੜਕ ਨਿਰਮਾਣ, ਕਚਰਾ ਪ੍ਰਬੰਧਨ ਅਤੇ ਆਗਾਮੀ ਕਣਕ ਖ਼ਰੀਦ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਪੰਜਾਬ ਵਕਫ਼ ਬੋਰਡ ਨੂੰ 3 ਸਾਲ ਬਾਅਦ ਮਿਲਿਆ ਚੇਅਰਮੈਨ, ਮੁਹੰਮਦ ਓਵੈਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਕੈਬਨਿਟ ਮੰਤਰੀ ਨੇ ਵਿਕਾਸ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ’ਤੇ ਪੂਰਾ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੀ ਗੁਣਵੱਤਾ ਅਤੇ ਜ਼ਿੰਮੇਵਾਰੀ ਯਕੀਨੀ ਕਰਨ ਲਈ ਵਿਕਾਸ ਰਣਨੀਤੀ ਦੇ ਸਫਲ ਲਾਗੂਕਰਨ ਲਈ ਵਿਧਾਇਕਾਂ ਦੀ ਭਾਈਵਾਲੀ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੈਠਕ ਦੌਰਾਨ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਜ਼ਿਲੇ ਵਿਚ ਚੱਲ ਰਹੇ ਸਾਰੇ ਵਿਕਾਸ ਕੰਮ ਸਮੇਂ ਸਿਰ ਪੂਰੇ ਕੀਤੇ ਜਾਣਗੇ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਬਿਹਤਰ ਨਤੀਜਿਆਂ ਲਈ ਵਿਭਾਗਾਂ ਦਾ ਸਹਿਜ ਸੰਵਾਦ ਵੀ ਯਕੀਨੀ ਕੀਤਾ ਜਾ ਰਿਹਾ ਹੈ। ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਸਮਾਲ ਸਕੇਲ ਇੰਡਸਟਰੀ ਅਤੇ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਿਨੇਸ਼ ਢੱਲ, ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਅਤੇ ਹੋਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ! ਪੰਜਾਬ 'ਚ 14 ਮਾਰਚ ਨੂੰ ਲੈ ਕੇ ਹੋਇਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ 9500 ਤੋਂ ਵੱਧ ਕਿਸਾਨਾਂ ਦੇ ਖ਼ਾਤਿਆਂ 'ਚ ਆਏ 4.34 ਕਰੋੜ, ਬਾਕੀਆਂ ਦੇ ਵੀ...
NEXT STORY