ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਸੂਬੇ ਭਰ ’ਚ ਹੜ੍ਹਾਂ ਦੀ ਸਥਿਤੀ ’ਚ ਸੁਧਾਰ ਹੋਣ ਨਾਲ ਪੰਜਾਬ ਦਾ ਜਨ-ਜੀਵਨ ਮੁੜ ਲੀਹ ’ਤੇ ਆ ਗਿਆ ਹੈ। ਪੰਜਾਬ ਦੇ ਲੋਕਾਂ ਦੀ ਸਿਰੜੀ ਭਾਵਨਾ ਤੇ ਸਰਕਾਰ ਵੱਲੋਂ ਸਮੇਂ ਸਿਰ ਢੁਕਵੇਂ ਯਤਨਾਂ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹਾਲਾਤ ਮੁੜ ਆਮ ਵਾਂਗ ਹੋ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਫ਼ਿਰ ਹੋ ਗਏ ਧਮਾਕੇ! ਪਿੰਡ ਜੀਦਾ 'ਚ 2 ਹੋਰ ਬਲਾਸਟ
ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 14 ਸਤੰਬਰ ਤੇ 15 ਸਤੰਬਰ ਦੀਆਂ ਰਿਪੋਰਟਾਂ ਦੀ ਤੁਲਨਾ ਕਰਦਿਆਂ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਦੀ ਗਿਣਤੀ ਦਾ ਅੰਕੜਾ ਬਿਨਾਂ ਕਿਸੇ ਬਦਲਾਅ ਤੋਂ 2,472 ਹੈ ਜਦੋਂ ਕਿ ਪ੍ਰਭਾਵਿਤ ਆਬਾਦੀ ਦਾ ਅੰਕੜਾ 3,89,176 ਰਿਹਾ। ਹਾਲਾਂਕਿ ਰਾਹਤ ਦੇ ਪੱਖ ਤੋਂ ਮਹੱਤਵਪੂਰਨ ਤਬਦੀਲੀ ਹੋਈ ਹੈ, ਜਿਸ ’ਚ ਰਾਹਤ ਕੈਂਪਾਂ ਦੀ ਗਿਣਤੀ 24 ਘੰਟਿਆਂ ਅੰਦਰ 82 ਤੋਂ ਘਟਾ ਕੇ 66 ਕਰ ਦਿੱਤੀ ਗਈ ਹੈ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਲੋਕ ਲਗਾਤਾਰ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਇਸੇ ਤਰ੍ਹਾਂ ਇਸ ਸਮੇਂ ਦੌਰਾਨ ਰਾਹਤ ਕੈਂਪਾਂ ’ਚ ਠਹਿਰੇ ਹੋਏ ਲੋਕਾਂ ਦੀ ਗਿਣਤੀ 3,699 ਤੋਂ ਘਟ ਕੇ 3,449 ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਫ਼ਿਰ ਹੋ ਗਏ ਧਮਾਕੇ! ਪਿੰਡ ਜੀਦਾ 'ਚ 2 ਹੋਰ ਬਲਾਸਟ
ਜ਼ਮੀਨੀ ਸਥਿਤੀ ’ਚ ਸੁਧਾਰ ਦੇ ਮੱਦੇਨਜ਼ਰ ਐੱਨ. ਡੀ. ਆਰ. ਐੱਫ. ਐੱਸ. ਡੀ. ਆਰ. ਐੱਫ. ਤੇ ਫ਼ੌਜ ਦੀਆਂ ਟੀਮਾਂ ਦੀ ਤਾਇਨਾਤੀ ਨੂੰ ਵੀ ਤਰਕਸੰਗਤ ਕੀਤਾ ਗਿਆ ਹੈ। 14 ਸਤੰਬਰ ਤੱਕ ਐੱਨ.ਡੀ.ਆਰ.ਐੱਫ. ਦੀਆਂ ਦੋ ਟੀਮਾਂ ਫ਼ਾਜ਼ਿਲਕਾ ’ਚ ਤੇ ਇਕ ਫ਼ਿਰੋਜ਼ਪੁਰ ’ਚ ਤਾਇਨਾਤ ਸਨ ਤੇ 15 ਸਤੰਬਰ ਤੱਕ ਫ਼ਿਰੋਜ਼ਪੁਰ ਵਿਖੇ ਇਕ ਟੀਮ ਰਾਹਤ ਕਾਰਜ ਸਬੰਧੀ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਕੰਮ ’ਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਸੁਰੱਖਿਅਤ ਕੱਢੇ ਗਏ ਵਿਅਕਤੀਆਂ ਦੀ ਗਿਣਤੀ ਪਿਛਲੇ ਦਿਨ ਵਾਂਗ 23,340 ਜਦਕਿ ਫ਼ਸਲੀ ਨੁਕਸਾਨ ਦਾ ਰਕਬਾ ਵੀ ਪਹਿਲੇ ਦਿਨ ਦੀ ਤਰ੍ਹਾਂ 1,98,525 ਹੈਕਟੇਅਰ ਰਿਹਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਮੌਤ
NEXT STORY