ਚੰਡੀਗੜ੍ਹ/ਜਲੰਧਰ (ਅੰਕੁਰ/ਧਵਨ)- ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਪੰਜਾਬ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਪੰਜਾਬ ਲਈ ਰਾਹਤ ਰਾਸ਼ੀ ਵਧਾਉਣ ਦੀ ਮੰਗ ਕਰਨ ’ਤੇ ਪ੍ਰਧਾਨ ਮੰਤਰੀ ਵੱਲੋਂ ‘ਹਿੰਦੀ ਨਹੀਂ ਆਤੀ’ ਜਿਹੇ ਵਿਅੰਗਮਈ ਸ਼ਬਦ ਵਰਤੇ ਗਏ। ਇਕ ਪਾਸੇ ਜਿੱਥੇ ਭਿਆਨਕ ਹੜ੍ਹਾਂ ’ਚ ਲੋਕ ਡੁੱਬ ਰਹੇ ਹਨ ਤਾਂ ਅਜਿਹੇ ਮੌਕੇ ਪ੍ਰਧਾਨ ਮੰਤਰੀ ਨੂੰ ਮਜ਼ਾਕ ਸੁੱਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਹੜ੍ਹ ਪ੍ਰਭਾਵਿਤ ਪੰਜਾਬ ਦੀ ਫੇਰੀ ਸਿਰਫ਼ ਪੀ. ਆਰ. ਐਕਸਰਸਾਈਜ਼ ਸੀ, ਜਿਸ ਦਾ ਪੰਜਾਬ ਦੇ ਲੋਕਾਂ ਦਾ ਭਲਾ ਕਰਨਾ ਬਿਲਕੁਲ ਵੀ ਉਦੇਸ਼ ਨਹੀਂ ਸੀ।
ਇਹ ਖ਼ਬਰ ਵੀ ਪੜ੍ਹੋ - ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫ਼ਤਾਰ! ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਪੰਜਾਬ ਦੇ ਲੋਕਾਂ ਦੀ ਪ੍ਰਤੀਨਿਧਤਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀਆਂ ਲਈ ਵੱਖ ਪ੍ਰੋਟੋਕੋਲ ਅਪਣਾਇਆ ਗਿਆ ਜਦਕਿ ਭਾਜਪਾ ਆਗੂਆਂ ਲਈ ਕੋਈ ਪ੍ਰੋਟੋਕੋਲ ਨਹੀਂ ਸੀ। ਉਨ੍ਹਾਂ ਕਿਹਾ ਕਿ ਮੁਲਾਕਾਤ ਵਾਲੇ ਸਥਾਨ ਤੋਂ ਕਾਫ਼ੀ ਪਿੱਛੇ ਹੀ ਸਾਨੂੰ ਗੱਡੀਆਂ ’ਚੋਂ ਉਤਾਰ ਦਿੱਤਾ ਗਿਆ ਜਦਕਿ ਭਾਜਪਾ ਆਗੂ ਆਪਣੀਆਂ ਨਿੱਜੀ ਗੱਡੀਆਂ ’ਚ ਮੁਲਾਕਾਤ ਵਾਲੇ ਸਥਾਨ ਤੋਂ ਬਿਲਕੁਲ ਬਾਹਰ ਜਾ ਕੇ ਉੱਤਰੇ। ਇਸੇ ਤਰ੍ਹਾਂ ਸਾਡੇ ਫੋਨ ਬਾਹਰ ਜਮ੍ਹਾ ਕਰਵਾ ਲਏ ਗਏ ਜਦਕਿ ਭਾਜਪਾ ਆਗੂ ਤੇ ਉੱਥੇ ਤਾਇਨਾਤ ਸੁਰੱਖਿਆ ਅਮਲਾ ਆਪਣੇ ਫੋਨ ਬਿਨਾਂ ਕਿਸੇ ਰੋਕ-ਟੋਕ ਤੋਂ ਵਰਤ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - ਵੜਿੰਗ ਨੇ ਸਸਰਾਲੀ ਕਾਲੋਨੀ ਵਾਸੀਆਂ ਨੂੰ ਦਿੱਤੇ 2 ਲੱਖ, ਕਿਹਾ- 'ਕਣਕ ਬੀਜਣ ਤਕ ਕਿਸਾਨਾਂ ਦੀ ਮਦਦ ਕਰੇਗੀ ਕਾਂਗਰਸ'
ਉਨ੍ਹਾਂ ਕਿਹਾ ਕਿ ਜਦੋਂ ਮੈਂ ਪ੍ਰਧਾਨ ਮੰਤਰੀ ਨੂੰ ਰਾਹਤ ਰਾਸ਼ੀ ਵਧਾਉਣ ਦੀ ਬੇਨਤੀ ਕਰ ਰਿਹਾ ਸੀ ਤਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੇਰਾ ਹੱਥ ਘੁੱਟ ਕੇ ਮੈਨੂੰ ਚੁੱਪ ਕਰ ਜਾਣ ਲਈ ਕਹਿ ਰਹੇ ਸਨ, ਜਿਸ ਤੋਂ ਸਪੱਸ਼ਟ ਪਤਾ ਲੱਗਦਾ ਹੈ ਕਿ ਉਹ ਪੰਜਾਬ ਦਾ ਬਿਲਕੁਲ ਵੀ ਭਲਾ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਬਿੱਟੂ ਤੋਂ ਇਲਾਵਾ ਮੌਕੇ ’ਤੇ ਮੌਜੂਦ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਚੁੱਪ ਧਾਰੀ ਖੜ੍ਹੇ ਰਹੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹਾਂ ਦੌਰਾਨ ਫੈਲ ਰਹੀਆਂ ਭਿਆਨਕ ਬੀਮਾਰੀਆਂ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
NEXT STORY