ਲੁਧਿਆਣਾ (ਅਨਿਲ): ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਤਕਰੀਬਨ 6 ਹਜ਼ਾਰ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਅੱਜ ਤੋਂ ਸਾਰੀਆਂ ਪੰਚਾਇਤਾਂ ਨੂੰ ਪਿੰਡ ਦੇ ਵਿਕਾਸ ਕਾਰਜ ਕਰਨ ਲਈ ਕੰਮ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਾਰੇ ਪਿੰਡਾਂ ਵਿਚ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਕੰਮ ਕਰਵਾਏ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀ ਆਨਲਾਈਨ ਹੋਵੇਗੀ ਪੜ੍ਹਾਈ, ਕੱਲ ਤੋਂ ਹੀ ਸ਼ੁਰੂ ਹੋਣਗੀਆਂ ਕਲਾਸਾਂ
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਨੇ ਸਮੂਹ ਪੰਚਾਇਤ ਮੈਂਬਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਪਿੰਡ ਵਿਚ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਭਾਵੇਂ ਉਨ੍ਹਾਂ ਦੀਆਂ ਲੱਤਾਂ ਤੋੜ ਦੇਣ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਦਾ ਵਪਾਰ ਕਰਨ ਵਾਲੇ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਚੁਣੇ ਪੰਚਾਂ ਨੂੰ CM ਮਾਨ ਦੀ ਅਪੀਲ, ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿਚ ਕਰੋ ਤਬਦੀਲ
NEXT STORY