ਚੰਡੀਗੜ੍ਹ (ਮੀਤ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੈਮੋਰੈਂਡਮ ਸੌਂਪਿਆ ਗਿਆ, ਜਿਸ 'ਚ ਕੇਂਦਰ ਅਤੇ ਸੂਬਾ ਸਰਕਾਰ ਤੋਂ ਵੱਖ-ਵੱਖ ਮੰਗਾਂ ਕੀਤੀਆਂ ਗਈਆਂ। ਇਸ ਦੇ ਨਾਲ ਹੀ ਇਹ ਵੀ ਅਲਟੀਮੇਟਮ ਦਿੱਤਾ ਗਿਆ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ 23 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਹਰਿਦੁਆਰ ਤੋਂ 1 ਲੱਖ ਕਿਸਾਨ ਦਿੱਲੀ ਦਾ ਘਿਰਾਓ ਕਰਨ ਲਈ ਪੈਦਲ ਮਾਰਚ ਕਰਨਗੇ ਅਤੇ ਇਸ 'ਚ ਪੰਜਾਬ ਦੇ 1000 ਕਿਸਾਨ ਵੀ ਸ਼ਾਮਲ ਹੋਣਗੇ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵਾਮੀ ਨਾਥਨ ਰਿਪੋਰਟ ਨੂੰ ਲਾਗੂ ਕਰਨ ਦਾ ਵਾਅਦਾ ਕੇਂਦਰ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ 'ਚ ਕੀਤਾ ਸੀ, ਉਸ ਨੂੰ ਲਾਗੂ ਕਰੇ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਐੱਮ. ਆਰ. ਪੀ., ਜਿਹੜੀ 200 ਵਧਾਈ ਗਈ ਸੀ, ਉਸ ਨੂੰ ਹੋਰ ਵਧਾਇਆ ਜਾਵੇ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਗੰਨੇ ਦੀ ਬਕਾਇਆ ਰਾਸ਼ੀ ਕਿਸਾਨਾਂ ਨੂੰ ਤੁਰੰਤ ਦਿੱਤੀ ਜਾਵੇ। ਇਸ ਤੋਂ ਇਲਾਵਾ ਇਕ ਏਕੜ 'ਚ ਪੋਸਤ ਦੀ ਖੇਤੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਸਿੰਥੈਟਿਕ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੂੰ ਰੋਕਿਆ ਜਾ ਸਕੇ।
ਅੰਮ੍ਰਿਤਸਰ : ਔਰਤ ਦੀ ਲਾਸ਼ ਬਰਾਮਦ
NEXT STORY