ਲੁਧਿਆਣਾ (ਨਰਿੰਦਰ) : ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅੱਜ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਹਰੀਸ਼ ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਲੈ ਲਿਆ ਹੈ ਪਰ ਜਿਸ ਅੰਦਾਜ਼ ਵਿਚ ਉਨ੍ਹਾਂ ਨੇ ਗੱਲ ਕੀਤੀ, ਉਹ ਕੋਈ ਬਹੁਤੀ ਚੰਗੀ ਨਹੀਂ ਸੀ। ਉਨ੍ਹਾਂ ਨੇ ਕਿਹਾ ਕਿ ਐੱਮ. ਐੱਸ. ਪੀ. ਕਿਸਾਨਾਂ ਦੀ ਮੁੱਖ ਮੰਗ ਹੈ, ਜਿਸ ਬਾਰੇ ਪ੍ਰਧਾਨ ਮੰਤਰੀ ਨੇ ਕੁੱਝ ਨਹੀਂ ਕਿਹਾ।
ਇਹ ਵੀ ਪੜ੍ਹੋ : 'ਕੈਪਟਨ' ਦੇ ਵੱਡੇ ਬਿਆਨ ਨੇ ਪੰਜਾਬ ਦੀ ਸਿਆਸਤ 'ਚ ਮਚਾਈ ਹਲਚਲ, ਕਾਂਗਰਸੀ ਵਿਧਾਇਕਾਂ ਬਾਰੇ ਕੀਤਾ ਖ਼ੁਲਾਸਾ
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ 'ਚ ਨਾ ਤਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼ਰਧਾਂਜਲੀ ਦਿੱਤੀ, ਜੋ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਅਤੇ ਨਾ ਹੀ ਉਨ੍ਹਾਂ ਲਈ ਕੋਈ ਰਾਹਤ ਦਾ ਐਲਾਨ ਕੀਤਾ, ਜੋ ਕਿ ਬੇਹੱਦ ਮੰਦਭਾਗੀ ਗੱਲ ਹੈ।ਹਰੀਸ਼ ਚੌਧਰੀ ਨੇ ਕਿਹਾ ਕਿ ਕਾਂਗਰਸ ਇਕਜੁੱਟ ਹੈ ਅਤੇ ਵਿਧਾਨ ਸਭਾ ਚੋਣਾਂ ਇਕੱਠੇ ਹੋ ਕੇ ਲੜੀਆਂ ਜਾਣਗੀਆਂ। ਅਕਾਲੀ ਦਲ ਬਾਰੇ ਬੋਲਦਿਆਂ ਹਰੀਸ਼ ਚੌਧਰੀ ਨੇ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਕੀਤਾ ਸੀ ਤਾਂ ਇਹ ਗੱਲ ਕਿਸਾਨ ਕਿਵੇਂ ਭੁੱਲ ਸਕਦੇ ਹਨ।
ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਦੇ ਚੋਣਾਂ ਲੜਨ ਬਾਰੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਨਵਜੋਤ ਸਿੱਧੂ 'ਤੇ ਕੱਸਿਆ ਤੰਜ
ਹਰੀਸ਼ ਚੌਧਰੀ ਨੇ ਕਿਹਾ ਕਿ ਕਾਂਗਰਸ 'ਚ ਸਾਰੀਆਂ 117 ਸੀਟਾਂ ਮੈਰਿਟ ਦੇ ਹਿਸਾਬ ਨਾਲ ਦਿੱਤੀਆਂ ਜਾਣਗੀਆਂ। ਮਨੀਸ਼ ਤਿਵਾੜੀ, ਨਵਜੋਤ ਸਿੱਧੂ ਅਤੇ ਰਵਨੀਤ ਬਿੱਟੂ ਵੱਲੋਂ ਮੁੱਖ ਮੰਤਰੀ ਚੰਨੀ ਦੇ ਫ਼ੈਸਲਿਆਂ ਦਾ ਵਿਰੋਧ ਕਰਨ ਬਾਰੇ ਜਦੋਂ ਹਰੀਸ਼ ਚੌਧਰੀ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਇਕਜੁੱਟ ਹੈ ਅਤੇ ਇਹ ਸਾਰੇ ਲੋਕ ਫ਼ੈਸਲਿਆਂ ਦਾ ਸਿਰਫ਼ ਵਿਰੋਧ ਨਹੀਂ ਕਰਦੇ, ਸਗੋਂ ਸੁਆਗਤ ਵੀ ਕਰਦੇ ਹਨ।
ਇਹ ਵੀ ਪੜ੍ਹੋ : ਖੇਤੀ ਕਾਨੂੰਨ ਰੱਦ ਹੋਣ 'ਤੇ ਕਿਸਾਨਾਂ ਨੇ ਗੁਰੂਘਰ 'ਚ ਕੀਤੀ ਅਰਦਾਸ, ਪਟਾਕੇ ਵਜਾ ਕੇ ਮਨਾਈ ਖੁਸ਼ੀ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਪੰਜਾਬ ’ਚ ਬਦਲਣਗੇ ਸਿਆਸੀ ਸਮੀਕਰਣ, ਬਾਦਲਾਂ ਦੀ ਥਾਂ ਲੈਣਗੇ ਕੈਪਟਨ
NEXT STORY