ਜਲੰਧਰ- ਕਾਂਗਰਸ ਪਾਰਟੀ ਵੱਲੋਂ ਪੰਜਾਬ 'ਚ ਲੋਕ ਸਭਾ ਚੋਣਾਂ ਦੌਰਾਨ ਸਪੈਸ਼ਲ ਆਬਜ਼ਰਵਰ ਦੇ ਤੌਰ 'ਤੇ ਹਰੀਸ਼ ਚੌਧਰੀ ਨੂੰ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਕੇ.ਸੀ. ਵੇਨੁਗੋਪਾਲ ਨੇ ਇਕ ਪੱਤਰ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ ਹੈ।
ਇਸ ਚਿੱਠੀ 'ਚ ਉਨ੍ਹਾਂ ਲਿਖਿਆ ਹੈ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਹਰੀਸ਼ ਚੌਧਰੀ ਨੂੰ ਪੰਜਾਬ 'ਚ ਵਿਸ਼ੇਸ਼ ਨਿਗਰਾਨ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਹਰੀਸ਼ ਚੌਧਰੀ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੇ ਬਾਇਤੂ ਹਲਕੇ ਤੋਂ ਵਿਧਾਇਕ ਹਨ ਤੇ ਕੈਬਨਿਟ 'ਚ ਵਿੱਤ ਮੰਤਰੀ ਮੰਤਰੀ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।
ਇਸ ਤੋਂ ਬਾਅਦ ਹਰੀਸ਼ ਚੌਧਰੀ ਨੇ ਆਪਣੇ 'ਐਕਸ' ਅਕਾਉਂਟ 'ਤੇ ਇਕ ਪੋਸਟ ਸਾਂਝੀ ਕਰ ਕੇ ਇਸ ਨਿਯੁਕਤੀ ਲਈ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਲਿਖਿਆ, ''ਆਗਾਮੀ ਲੋਕ ਸਭਾ ਚੋਣਾਂ 'ਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਪੰਜਾਬ ਦੇ ਵਿਸ਼ੇਸ਼ ਨਿਗਰਾਨ ਦੀ ਜ਼ਿੰਮੇਵਾਰੀ ਸੌਂਪਣ ਲਈ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਸਾਡੇ ਆਗੂ ਰਾਹੁਲ ਗਾਂਧੀ ਦਾ ਧੰਨਵਾਦ। ਮੈਂ ਯਕੀਨ ਦਿਵਾਉਂਦਾ ਹਾਂ ਕਿ ਤੁਹਾਡੇ ਵੱਲੋਂ ਦਿੱਤੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਪਾਰਟੀ ਪ੍ਰਤੀ ਸਮੁੱਚੀ ਸਮਰਪਿਤ ਸੋਚ ਨਾਲ ਨਿਭਾਵਾਂਗਾ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਿਸਮਤ ਹੋਵੇ ਤਾਂ ਅਜਿਹੀ! ਔਰਤ ਦੀ 10 ਹਫ਼ਤਿਆਂ ’ਚ ਦੂਜੀ ਵਾਰ ਨਿਕਲੀ 8 ਕਰੋੜ ਤੋਂ ਵੱਧ ਦੀ ਲਾਟਰੀ
NEXT STORY