ਚੰਡੀਗੜ੍ਹ (ਅਸ਼ਵਨੀ) : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਭਵਨ ਵਿਚ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦੇ ਨਾਲ ਸਵੇਰੇ ਬ੍ਰੇਕਫਾਸਟ ’ਤੇ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਮੁਲਾਕਾਤ ਦੌਰਾਨ ਰਾਵਤ ਨੇ ਸਿੱਧੂ ਨਾਲ ਅਗਲੀ ਰਣਨੀਤੀ ’ਤੇ ਵਿਸਥਾਰ ਪੂਰਵਕ ਚਰਚਾ ਕੀਤੀ। ਉਂਝ ਤਾਂ ਰਾਵਤ ਪਹਿਲਾਂ ਹੀ ਕਹਿ ਚੁੱਕੇ ਸਨ ਕਿ ਬਜਟ ਤੋਂ ਬਾਅਦ ਕਾਂਗਰਸ ਸਿੱਧੂ ’ਤੇ ਫ਼ੈਸਲਾ ਲਵੇਗੀ। ਇਸ ਮੁਲਾਕਾਤ ਨੂੰ ਵੀ ਇਸ ਨਜ਼ਰੀਏ ਵਿਚ ਵੇਖਿਆ ਜਾ ਰਿਹਾ ਹੈ। ਬੁੱਧਵਾਰ ਨੂੰ ਬਜਟ ਸੈਸ਼ਨ ਦਾ ਆਖ਼ਰੀ ਦਿਨ ਸੀ ਅਤੇ ਇਸ ਤੋਂ ਠੀਕ ਪਹਿਲਾਂ ਹਰੀਸ਼ ਰਾਵਤ ਨੇ ਸਿੱਧੂ ਨਾਲ ਮੁਲਾਕਾਤ ਕਰ ਕੇ ਆਪਣੀ ਗੱਲ ’ਤੇ ਮੋਹਰ ਵੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ : ਦਰਦਨਾਕ : ਵੀਡੀਓ ਬਣਾ ਰਹੇ ਨਾਬਾਲਗ ਕਾਰ ਚਾਲਕ ਨੇ ਕੁਚਲਿਆ 'ਬੱਚਾ', ਰੌਂਗਟੇ ਖੜ੍ਹੇ ਕਰਨ ਵਾਲਾ ਸੀ ਭਿਆਨਕ ਮੰਜ਼ਰ
ਹਾਲਾਂਕਿ ਰਾਵਤ ਅਤੇ ਸਿੱਧੂ ਦੀ ਮੁਲਾਕਾਤ ਦੌਰਾਨ ਹੋਈ ਗੱਲਬਾਤ ਨੂੰ ਜਨਤਕ ਨਹੀਂ ਕੀਤਾ ਗਿਆ ਹੈ। ਹਰੀਸ਼ ਰਾਵਤ ਨੇ ਕਿਹਾ ਸਿੱਧੂ ਨਾਲ ਇਹ ਉਨ੍ਹਾਂ ਦੀ ਰਸਮੀ ਮੁਲਾਕਾਤ ਸੀ। ਹਾਲਾਂਕਿ ਇਸ ਤੋਂ ਪਹਿਲਾਂ ਰਾਵਤ ਸਪੱਸ਼ਟ ਕਰ ਚੁੱਕੇ ਹਨ ਕਿ ਛੇਤੀ ਹੀ ਤੈਅ ਕਰ ਦਿੱਤਾ ਜਾਵੇਗਾ ਕਿ ਸਿੱਧੂ ਰਾਸ਼ਟਰੀ ਪੱਧਰ ’ਤੇ ਕਾਂਗਰਸ ਪਾਰਟੀ ਲਈ ਕਾਰਜ ਕਰਨਗੇ ਜਾਂ ਰਾਜ ਪੱਧਰ ’ਤੇ ਕੋਈ ਜ਼ਿੰਮੇਵਾਰੀ ਨਿਭਾਉਣਗੇ।
ਇਹ ਵੀ ਪੜ੍ਹੋ : ਜਦੋਂ ਪੰਜਾਬ ਵਿਧਾਨ ਸਭਾ 'ਚ ਸਪੀਕਰ ਨੂੰ ਬੋਲੇ 'ਨਵਜੋਤ ਸਿੱਧੂ', 'ਸਰਦਾਰ ਖ਼ੁਸ਼ ਹੋਇਆ'...
ਖ਼ੁਦ ਸਿੱਧੂ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਰਾਹੁਲ ਗਾਂਧੀ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪਣਗੇ, ਉਨ੍ਹਾਂ ਨੂੰ ਮਨਜ਼ੂਰ ਹੋਵੇਗੀ। ਕਿਹਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੀ ਸਿੱਧੂ ਨੂੰ ਮੰਤਰੀ ਮੰਡਲ ਵਿਚ ਲੈਣਾ ਚਾਹੁੰਦੇ ਹਨ ਪਰ ਕਿਸੇ ਕਾਰਣ ਅਜੇ ਤੱਕ ਇਹ ਸੰਭਵ ਨਹੀਂ ਹੋ ਸਕਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਸਿੱਧੂ ਛੇਤੀ ਹੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰ ਸਕਦੇ ਹਨ।
ਇਹ ਵੀ ਪੜ੍ਹੋ : ਸਹੁਰਿਆਂ ਦੇ ਅਸਲੀ ਰੰਗ ਨੇ ਮਿੱਟੀ 'ਚ ਰੋਲ੍ਹੀਆਂ ਨਵ-ਵਿਆਹੁਤਾ ਦੀਆਂ ਸੱਧਰਾਂ, ਅੱਕ ਕੇ ਚੁਣਿਆ ਮੌਤ ਦਾ ਰਾਹ
ਇਹ ਸੰਕੇਤ ਇਸ ਲਈ ਵੀ ਹੈ ਕਿ ਇਸ ਵਾਰ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਸਿੱਧੂ ਨੇ ਆਪਣੀ ਹਾਜ਼ਰੀ ਜੋਰ-ਸ਼ੋਰ ਨਾਲ ਦਰਜ ਕਰਵਾਈ ਹੈ। ਉਧਰ ਹਰੀਸ਼ ਰਾਵਤ ਨੇ ਸਪੱਸ਼ਟ ਕੀਤਾ ਹੈ ਕਿ ਨਵਜੋਤ ਸਿੰਘ ਸਿੱਧੂ ’ਤੇ ਜੋ ਵੀ ਫ਼ੈਸਲਾ ਹੋਵੇਗਾ, ਉਹ ਸਿੱਧੂ ਦੀ ਸਮਰੱਥਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਜਾਵੇਗਾ।
ਨੋਟ : ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਤੇ ਨਵਜੋਤ ਸਿੱਧੂ ਦੀ ਮੁਲਾਕਾਤ ਬਾਰੇ ਦਿਓ ਰਾਏ
Mahashivratri 2021: ਅੱਜ ਹੈ ‘ਮਹਾਸ਼ਿਵਰਾਤਰੀ’, ਜਾਣੋ ਕੀ ਹੈ ਪੂਜਾ ਦਾ ਸ਼ੁੱਭ ਮਹੂਰਤ ਤੇ ਇਸ ਦਾ ਮਹੱਤਵ
NEXT STORY