ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ੍ਹ ਬੁੱਧਵਾਰ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਕਾਂਗਰਸ ਦੇ ਸੀਨੀਅਰ ਆਗੂ ਵੇਣੂਗੋਪਾਲ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਦੀ ਜਾਣਕਾਰੀ ਖੁਦ ਹਰੀਸ਼ ਰਾਵਤ ਨੇ ਆਪਣੇ ਟਵੀਟਰ ਖਾਤੇ ’ਤੇ ਦਿੱਤੀ ਹੈ। ਰਾਵਤ ਨੇ ਆਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਨਾਲ ਅਤੇ ਵੇਣੂਗੋਪਾਲ ਨਾਲ 13 ਅਕਤੂਬਰ ਨੂੰ ਸ਼ਾਮ 6 ਵਜੇ ਵੇਣੂਗੋਪਾਲ ਦੇ ਦਫਤਰ ਵਿਖੇ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਸਬੰਧਤ ਕੁਝ ਮਾਮਲਿਆਂ ’ਤੇ ਵਿਚਾਰ ਵਟਾਂਦਰੇ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫ਼ੇ ’ਤੇ ਹਰੀਸ਼ ਰਾਵਤ ਦਾ ਵੱਡਾ ਬਿਆਨ
ਇਥੇ ਇਹ ਵੀ ਦੱਸਣਯੋਗ ਹੈ ਕਿ ਨਵਜੋਤ ਸਿੱਧੂ ਵਲੋਂ ਭਾਵੇਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਉਨ੍ਹਾਂ ਦਾ ਅਸਤੀਫ਼ਾ ਨਾ ਤਾਂ ਅਜੇ ਤਕ ਰੱਦ ਕੀਤਾ ਗਿਆ ਹੈ ਅਤੇ ਨਾ ਹੀ ਇਸ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਂਝ ਹਰੀਸ਼ ਰਾਵਤ ਪਹਿਲਾਂ ਹੀ ਆਖ ਚੁੱਕੇ ਹਨ ਕਿ ਨਵਜੋਤ ਸਿੰਘ ਸਿੱਧੂ ਹੀ ਪੰਜਾਬ ’ਚ ਕਾਂਗਰਸ ਪ੍ਰਧਾਨ ਦੇ ਤੌਰ ’ਤੇ ਕਾਰਜ ਕਰ ਰਹੇ ਹਨ। ਰਾਵਤ ਨੇ ਇਹ ਵੀ ਕਿਹਾ ਸੀ ਕਿ ਸਿੱਧੂ ਨੇ ਅਜਿਹਾ ਕੁੱਝ ਨਹੀਂ ਕੀਤਾ ਹੈ, ਜੋ ਕਾਂਗਰਸ ਪਾਰਟੀ ਲਈ ਸ਼ਰਮਿੰਦਗੀ ਦਾ ਸਬੱਬ ਬਣਿਆ ਹੋਵੇ। ਰਾਵਤ ਨੇ ਕਿਹਾ ਸੀ ਕਿ ਜਿੱਥੋਂ ਤੱਕ ਗੱਲ ਐਡਵੋਕੇਟ ਜਨਰਲ ਜਾਂ ਡੀ. ਜੀ. ਪੀ. ਨਾਲ ਜੁੜੇ ਮਸਲੇ ’ਤੇ ਉਪਜੇ ਵਿਵਾਦ ਦੀ ਹੈ ਤਾਂ ਇਹ ਬਹੁਤ ਛੋਟਾ ਮਸਲਾ ਹੈ। ਨਵਜੋਤ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੇ ਪੱਧਰ ’ਤੇ ਇਹ ਨਿਪਟ ਜਾਵੇਗਾ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪੁੱਤ ਦੇ ਵਿਆਹ ’ਤੇ ਬੋਲੇ ਢੱਡਰੀਆਂਵਾਲੇ, ਜਾਣੋ ਕੀ ਦਿੱਤਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਲੁਧਿਆਣਾ : ਕਿਰਕਿਰੀ ਹੋਣ ਮਗਰੋਂ ਨਗਰ ਨਿਗਮ ਨੇ ਸ਼ੁਰੂ ਕੀਤੀ ਗੈਰ-ਕਾਨੂੰਨੀ ਹੋਰਡਿੰਗਜ਼ ਖ਼ਿਲਾਫ਼ ਕਾਰਵਾਈ
NEXT STORY