ਜਲੰਧਰ (ਧਵਨ) : ਉੱਤਰਾਖੰਡ ਵਿਚ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਸਾਲ ਦੇ ਸ਼ੁਰੂ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਾਲ ਹੋਣ ਜਾ ਰਹੀਆਂ ਹਨ। ਇਸ ਨੂੰ ਦੇਖਦੇ ਹੋਏ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਪੰਜਾਬ ਦਾ ਮਾਮਲਾ ਹੱਲ ਹੋਣ ਤੋਂ ਬਾਅਦ ਉਨ੍ਹਾਂ ਦੇ ਗ੍ਰਹਿ ਸੂਬੇ ਵਿਚ ਵਾਪਸ ਭੇਜਿਆ ਜਾਵੇ। ਰਾਵਤ ਦੇ ਨੇੜਲੇ ਆਗੂਆਂ ਨੇ ਦੱਸਿਆ ਕਿ ਅਗਲੇ ਸਾਲ ਉੱਤਰਾਖੰਡ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਕਾਂਗਰਸ ਵੱਲੋਂ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਹੋ ਸਕਦੇ ਹਨ।
ਇਹ ਵੀ ਪੜ੍ਹੋ : ਕਾਂਸਟੇਬਲ ਭਰਜਾਈ ਤੋਂ ਤੰਗ ਮੁੰਡੇ ਨੇ ਚੜ੍ਹਦੀ ਜਵਾਨੀ 'ਚ ਚੁੱਕਿਆ ਖ਼ੌਫਨਾਕ ਕਦਮ, ਡੂੰਘੇ ਸਦਮੇ 'ਚ ਪਰਿਵਾਰ
ਅਜਿਹੀ ਸਥਿਤੀ ਵਿਚ ਰਾਵਤ ਚਾਹੁੰਦੇ ਹਨ ਕਿ ਹੁਣ ਉਨ੍ਹਾਂ ਨੂੰ ਆਪਣੇ ਗ੍ਰਹਿ ਸੂਬੇ ਦੀ ਕਮਾਨ ਕੇਂਦਰੀ ਲੀਡਰਸ਼ਿਪ ਵੱਲੋਂ ਸੌਂਪ ਦਿੱਤੀ ਜਾਵੇ। ਰਾਵਤ ਦੇ ਨੇੜਲਿਆਂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੇ ਅੰਦਰ ਚੱਲ ਰਿਹਾ ਸੰਕਟ ਅਗਲੇ ਹਫ਼ਤੇ ਦੇ ਅਖ਼ੀਰ ਤੱਕ ਨਜਿੱਠੇ ਜਾਣ ਦੇ ਆਸਾਰ ਹਨ। ਉਸ ਤੋਂ ਬਾਅਦ ਰਾਵਤ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਬੇਨਤੀ ਕੀਤੀ ਜਾਵੇਗੀ ਕਿ ਉਨ੍ਹਾਂ ਨੂੰ ਉੱਤਰਾਖੰਡ ਵਿਚ ਭੇਜਿਆ ਜਾਵੇ ਤਾਂ ਜੋ ਪਾਰਟੀ ਨੂੰ ਆਉਂਦੀਆਂ ਚੋਣਾਂ ਲਈ ਖੜ੍ਹਾ ਕੀਤਾ ਜਾ ਸਕੇ। ਕਾਂਗਰਸ 'ਚ ਕਿਹਾ ਜਾ ਰਿਹਾ ਹੈ ਕਿ ਪੰਜਾਬ ਦਾ ਸੰਕਟ ਨਜਿੱਠਣ ਤੋਂ ਬਾਅਦ ਕੇਂਦਰੀ ਲੀਡਰਸ਼ਿਪ ਵੱਲੋਂ ਪੰਜਾਬ ਲਈ ਨਵੇਂ ਇੰਚਾਰਜ ਦੀ ਨਿਯੁਕਤੀ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਨੈਸ਼ਨਲ ਖਿਡਾਰਣ ਨਾਲ ਪੁਲਸ ਮੁਲਾਜ਼ਮ ਨੇ ਟੱਪੀਆਂ ਹੱਦਾਂ, ਅਸ਼ਲੀਲ ਵੀਡੀਓ ਬਣਾ 12 ਵਾਰ ਕੀਤਾ ਜਬਰ-ਜ਼ਿਨਾਹ
ਇਸ ਦੇ ਲਈ ਕੇਂਦਰੀ ਲੀਡਰਸ਼ਿਪ ਨੇ ਆਪਣੀ ਤਲਾਸ਼ ਵੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਲਈ ਅਗਲਾ ਸਾਲ ਕਾਫੀ ਅਹਿਮ ਹੈ ਕਿਉਂਕਿ ਪੰਜਾਬ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉਸ ਤੋਂ ਬਾਅਦ ਹਿਮਾਚਲ ਪ੍ਰਦੇਸ਼ ਫਿਰ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਹੋਣਗੀਆਂ। ਅਜਿਹੀ ਸਥਿਤੀ ਵਿਚ ਅਗਲੇ ਸਾਲ ਦੇ ਸ਼ੂਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਜਿੱਤ ਹਾਸਲ ਕਰਨੀ ਜ਼ਰੂਰੀ ਹੈ। ਸੰਪਰਕ ਕਰਨ ’ਤੇ ਹਰੀਸ਼ ਰਾਵਤ ਨੇ ਕਿਹਾ ਕਿ ਇਹ ਸਹੀ ਹੈ ਕਿ ਉਹ ਆਪਣੇ ਗ੍ਰਹਿ ਸੂਬੇ ਵਾਪਸ ਜਾਣਾ ਚਾਹੁੰਦੇ ਹਨ ਕਿਉਂਕਿ ਚੋਣਾਂ ਵਿਚ ਕੁੱਝ ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਹੈ। ਉਨ੍ਹਾਂ ਨੂੰ ਗ੍ਰਹਿ ਸੂਬੇ ਵਿਚ ਕਦੋਂ ਵਾਪਸ ਭੇਜਿਆ ਜਾਵੇਗਾ, ਇਹ ਫ਼ੈਸਲਾ ਸੋਨੀਆ ਅਤੇ ਰਾਹੁਲ ਵੱਲੋਂ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਨੇ ਵਿਧਵਾ ਨਾਲ ਜਿਸਮਾਨੀ ਸਬੰਧ ਬਣਾ ਦਿੱਤਾ ਵੱਡਾ ਧੋਖਾ, ਦੂਜੀ ਕੁੜੀ ਨਾਲ ਕਰਵਾਇਆ ਵਿਆਹ
ਕਾਂਗਰਸ ਹੀ ਹੁਣ ਭਾਜਪਾ ਦਾ ਬਦਲ : ਰਾਵਤ
ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜਨਤਾ ਵਿਚ ਗੁੱਸਾ ਲਗਾਤਾਰ ਵੱਧਦਾ ਜਾ ਰਿਹਾ ਹੈ। ਅਜਿਹੀ ਸਥਿਤੀ ਵਿਚ ਸਿਰਫ ਕਾਂਗਰਸ ਹੀ ਹੁਣ ਭਾਜਪਾ ਦਾ ਬਦਲ ਬਣਨ ਜਾ ਰਹੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਅਗਲੇ ਕੁੱਝ ਮਹੀਨਿਆਂ ਵਿਚ ਲੋਕ ਖੁੱਲ੍ਹ ਕੇ ਭਾਜਪਾ ਖ਼ਿਲਾਫ਼ ਮੈਦਾਨ ਵਿਚ ਆ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਮੀਟ ਪਲਾਂਟ ਦੇ ਕਰਮਚਾਰੀ ਦੀ ਹੱਤਿਆ, ਭਰਾ ਕਾਬੂ
NEXT STORY