ਜਲੰਧਰ (ਧਵਨ) : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਨੂੰ ਲੈ ਕੇ ਚੱਲ ਰਹੇ ਡੈੱਡਲਾਕ ਨੂੰ ਹੱਲ ਕਰਨ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਿਰਦੇਸ਼ਾਂ ਨੂੰ ਧਿਆਨ ’ਚ ਰੱਖਦੇ ਹੋਏ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਹਰੀਸ਼ ਰਾਵਤ 17 ਜੁਲਾਈ ਨੂੰ ਚੰਡੀਗੜ੍ਹ ਦੌਰੇ ’ਤੇ ਆ ਰਹੇ ਹਨ। ਹਰੀਸ਼ ਰਾਵਤ ਨੇ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ ਅਤੇ ਪੰਜਾਬ ’ਚ ਕਾਂਗਰਸ ਅੰਦਰ ਚੱਲ ਰਹੇ ਸੰਕਟ ਨੂੰ ਦੇਖਦੇ ਹੋਏ ਇਸ ਦਾ ਹੱਲ ਕਰਨ ਦਾ ਯਤਨ ਕਰਨਗੇ।
ਇਹ ਵੀ ਪੜ੍ਹੋ : ਸ਼ਰਾਬੀ ਭਤੀਜੇ ਨੇ ਦਿੱਤਾ ਖੌਫ਼ਨਾਕ ਵਾਰਦਾਤ ਨੂੰ ਅੰਜਾਮ, ਪੱਥਰ ਮਾਰ-ਮਾਰ ਬੇਰਹਿਮੀ ਨਾਲ ਕਤਲ ਕੀਤਾ ਚਾਚਾ
ਕਾਂਗਰਸ ਸੂਤਰਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਹਰੀਸ਼ ਰਾਵਤ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਅਤੇ ਉਸ ਤੋਂ ਬਾਅਦ ਇਸ ਮਾਮਲੇ ’ਚ ਯੂ-ਟਰਨ ਲਿਆ ਗਿਆ, ਉਸ ਤੋਂ ਸਪੱਸ਼ਟ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਰਾਵਤ ਨੂੰ ਕਿਹਾ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਸਾਰੀਆਂ ਗਲਤ ਫ਼ਹਿਮੀਆਂ ਨੂੰ ਦੂਰ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਸੋਨੀਆ ਗਾਂਧੀ ਨਾਲ ਫੋਨ ’ਤੇ ਗੱਲਬਾਤ ਕੀਤੀ ਸੀ ਅਤੇ ਸਿੱਧੂ ਦੇ ਨਾਂ ਉਛਾਲੇ ਜਾਣ ’ਤੇ ਆਪਣਾ ਵਿਰੋਧ ਪ੍ਰਗਟਾਇਆ ਸੀ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਪ੍ਰਧਾਨ ਬਣਨ ਦੇ ਰੌਲੇ ਮਗਰੋਂ 'ਸੋਨੀਆ' ਨੂੰ ਮਿਲੇ 'ਨਵਜੋਤ ਸਿੱਧੂ'
ਕੈਪਟਨ ਦਾ ਮੰਨਣਾ ਸੀ ਕਿ ਜਦੋਂ ਕਾਂਗਰਸ ਪ੍ਰਧਾਨ ਸੋਨੀਆ ਨੇ ਇਸ ਸਬੰਧ ’ਚ ਆਖ਼ਰੀ ਫ਼ੈਸਲਾ ਨਹੀਂ ਲਿਆ ਤਾਂ ਪਹਿਲਾਂ ਹੀ ਸਿੱਧੂ ਦੇ ਨਾਂ ਨੂੰ ਕਿਉਂ ਉਛਾਲ ਦਿੱਤਾ ਗਿਆ। ਹਰੀਸ਼ ਰਾਵਤ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਣ ਵਾਲੀ ਬੈਠਕ ਨੂੰ ਅਤਿਅੰਤ ਅਹਿਮ ਮੰਨਿਆ ਜਾ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਰਾਵਤ ਵੱਲੋਂ ਇਸ ਸਾਰੇ ਸੰਕਟ ਦੇ ਹੱਲ ਨੂੰ ਲੈ ਕੇ ਮੁੱਖ ਮੰਤਰੀ ਦੇ ਵਿਚਾਰ ਲਏ ਜਾਣਗੇ ਅਤੇ ਉਸ ਤੋਂ ਬਾਅਦ ਉਹ ਆਪਣੀ ਰਿਪੋਰਟ ਕੇਂਦਰੀ ਲੀਡਰਸ਼ਿਪ ਨੂੰ ਦੇਣਗੇ।
ਇਹ ਵੀ ਪੜ੍ਹੋ : ਮੁਸਾਫ਼ਰਾਂ ਲਈ ਚੰਗੀ ਖ਼ਬਰ, ਚੰਡੀਗੜ੍ਹ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਇਹ ਫਲਾਈਟਾਂ
ਰਾਵਤ ਦੇ ਰਵੱਈਏ ਨੂੰ ਲੈ ਕੇ ਸੋਨੀਆ ਨੇ ਵੀ ਆਪਣੀ ਨਾਰਾਜ਼ਗੀ ਪ੍ਰਗਟਾਈ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਹਾਈਕਮਾਨ ਕਿਸੇ ਵੀ ਕੀਮਤ ’ਤੇ ਨਾਰਾਜ਼ ਨਹੀਂ ਹੋਣ ਦੇਣਾ ਚਾਹੁੰਦਾ। ਇਸ ਲਈ ਰਾਵਤ ਨੂੰ ਵਿਸ਼ੇਸ਼ ਤੌਰ ’ਤੇ ਚੰਡੀਗੜ੍ਹ ਭੇਜਿਆ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਅੰਮ੍ਰਿਤਸਰ ਦੇ ਗੋਲਡਨ ਗੇਟ ’ਤੇ ਜਸ਼ਨ ਜਾਂ ਸ਼ਕਤੀ ਪ੍ਰਦਰਸ਼ਨ
NEXT STORY