ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਪਏ ਕਲੇਸ਼ ਦੌਰਾਨ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਵੱਲੋਂ ਸ਼ਨੀਵਾਰ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ। ਹਰੀਸ਼ ਰਾਵਤ ਵੱਲੋਂ ਇਹ ਮੁਲਾਕਾਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਕੀਤੀ ਗਈ। ਮੁਲਾਕਾਤ ਦੌਰਾਨ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨੂੰ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਜਾਣੂੰ ਕਰਵਾਇਆ।
ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ 'ਚ ਗੁਰਦਾਸ ਮਾਨ ਦਾ ਭਾਰੀ ਵਿਰੋਧ, ਡੀ-ਲਿੱਟ ਦੀ ਡਿਗਰੀ ਵਾਪਸ ਲੈਣ ਦੀ ਮੰਗ
ਇਸ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਹਰੀਸ਼ ਰਾਵਤ ਨੇ ਕਿਹਾ ਕਿ ਉਨ੍ਹਾਂ ਦੀ ਰਾਹੁਲ ਗਾਂਧੀ ਨਾਲ ਪੰਜਾਬ ਦੇ ਮਾਮਲਿਆਂ 'ਤੇ ਬਹੁਤ ਵਿਸਥਾਰ ਨਾਲ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਜੋ ਵੀ ਹਾਲਾਤ ਹਨ, ਉਸ ਬਾਰੇ ਉਨ੍ਹਾਂ ਨੇ ਰਾਹੁਲ ਨੂੰ ਜਾਣਕਾਰੀ ਦਿੱਤੀ ਹੈ ਅਤੇ ਸਾਰੇ ਪੱਖਾਂ ਦੀ ਗੱਲ ਉਨ੍ਹਾਂ ਸਾਹਮਣੇ ਰੱਖੀ ਗਈ ਹੈ। ਇਸ ਤੋਂ ਵੱਧ ਕੁੱਝ ਨਹੀਂ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਨਸ਼ਾ ਤਸਕਰੀ ਦੇ ਮਾਮਲੇ 'ਚ ਜਨਤਕ ਨਹੀਂ ਹੋ ਸਕੀ SIT ਦੀ ਰਿਪੋਰਟ, ਮਾਮਲਾ ਮੁਲਤਵੀ
ਹਰੀਸ਼ ਰਾਵਤ ਨੇ ਕਿਹਾ ਕਿ ਉਹ ਇਕ-ਦੋ ਦਿਨਾਂ ਅੰਦਰ ਪੰਜਾਬ ਜਾਣਗੇ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਜ਼ਰੂਰ ਮੁਲਾਕਾਤ ਕਰਨਗੇ। ਪੰਜਾਬ ਕਾਂਗਰਸ ਦੇ ਇੰਚਾਰਜ ਦੀ ਜ਼ਿੰਮੇਵਾਰੀ ਛੱਡਣ ਦੇ ਸਵਾਲ ਦਾ ਜਵਾਬ ਦਿੰਦਿਆਂ ਹਰੀਸ਼ ਰਾਵਤ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਦਾ ਫ਼ੈਸਲਾ ਆਖ਼ਰੀ ਫ਼ੈਸਲਾ ਹੁੰਦਾ ਹੈ।

ਇਹ ਵੀ ਪੜ੍ਹੋ : ਜਗਰਾਓਂ 'ਚ ਦਿਲ ਕੰਬਾਅ ਦੇਣ ਵਾਲੀ ਘਟਨਾ, ਧੀ ਨੂੰ ਫ਼ਾਹੇ 'ਤੇ ਲਟਕਾ ਪਿਤਾ ਨੇ ਵੀ ਕੀਤੀ ਖ਼ੁਦਕੁਸ਼ੀ
ਉਨ੍ਹਾਂ ਕਿਹਾ ਕਿ ਹਾਈਕਮਾਨ ਉਨ੍ਹਾਂ ਨੂੰ ਜਦੋਂ ਤੱਕ ਕਹੇਗੀ, ਉਹ ਪੰਜਾਬ ਇੰਚਾਰਜ ਵੱਲੋਂ ਕੰਮ ਕਰਦੇ ਰਹਿਣਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਰੀਸ਼ ਰਾਵਤ ਵੱਲੋਂ ਬੀਤੇ ਦਿਨ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਹਾਲਾਤ ਬਾਰੇ ਜਾਣਕਾਰੀ ਦਿੱਤੀ ਗਈ ਸੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੁਖਬੀਰ ਬਾਦਲ ਦਾ ਬਾਘਾਪੁਰਾਣਾ ਦੌਰਾ ਚਰਚਾ ’ਚ, ਤਾਸ਼ ਖੇਡਦੇ ਮੁੰਡਿਆਂ ਨਾਲ ਗੱਲਬਾਤ ਦੀ ਵੇਖੋ ਵੀਡੀਓ
NEXT STORY