ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਪਿਆ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਪਹਿਲਾਂ ਜਿੱਥੇ ਮੀਡੀਆ ਅੱਗੇ ਵਾਰ-ਵਾਰ ਕਹਿੰਦੇ ਸਨ ਕਿ ਪੰਜਾਬ ਕਾਂਗਰਸ 'ਚ ਸਭ ਕੁੱਝ ਠੀਕ ਹੈ, ਅੱਜ ਚੰਡੀਗੜ੍ਹ ਤੋਂ ਵਾਪਸ ਪਰਤਣ ਸਮੇਂ ਹਰੀਸ਼ ਰਾਵਤ ਵੱਡੀ ਗੱਲ ਕਹਿ ਗਏ ਹਨ। ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ 'ਚ ਸਭ ਕੁੱਝ ਠੀਕ ਨਹੀਂ ਹੈ ਪਰ ਅਸੀਂ ਇਸ ਵੱਲ ਪੂਰੀ ਤਰ੍ਹਾਂ ਧਿਆਨ ਦੇ ਰਹੇ ਹਾਂ।
ਇਹ ਵੀ ਪੜ੍ਹੋ : ਬਿਜਲੀ ਦਾ ਆਨਲਾਈਨ ਬਿੱਲ ਭਰਨ ਵਾਲੇ ਜ਼ਰਾ ਬਚ ਕੇ!, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਅਜਿਹਾ
ਇਸ ਦੇ ਨਾਲ ਹੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੈਠਕ ਦੌਰਾਨ ਉਨ੍ਹਾਂ ਦਾ ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਵਿਚਾਰ-ਵਟਾਂਦਰਾ ਨਹੀਂ ਹੋਇਆ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਖ਼ਬਰ ਦੇਖ ਕੇ ਬਹੁਤ ਹੈਰਾਨੀ ਹੋਈ ਕਿ ਉਨ੍ਹਾਂ ਨੇ ਅਤੇ ਕੈਪਟਨ ਨੇ ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਕੀਤੀ ਹੈ, ਜਦੋਂ ਕਿ ਇਸ ਦਾ ਕੋਈ ਜ਼ਿਕਰ ਵੀ ਨਹੀਂ ਹੋਇਆ।
ਇਹ ਵੀ ਪੜ੍ਹੋ : ਫਿਰੋਜ਼ਪੁਰ ਤੋਂ ਵੱਡੀ ਖ਼ਬਰ : ਭਾਰਤੀ ਸਰਹੱਦ ਪਾਰ ਕਰਦਾ ਪਾਕਿਸਤਾਨੀ ਘੁਸਪੈਠੀਆ ਕਾਬੂ, ਲੱਗੀ ਗੋਲੀ
ਹਰੀਸ਼ ਰਾਵਤ ਨੇ ਕਿਹਾ ਕਿ ਉਨ੍ਹਾਂ ਨੇ 2 ਮੁੱਦਿਆਂ ਬਾਰੇ ਕੈਪਟਨ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਇਕ ਕਾਰਜਕਾਰੀ ਪ੍ਰਧਾਨਾਂ ਵੱਲੋਂ 5 ਮੈਂਬਰੀ ਮੈਮੋਰੈਂਡਮ ਅਤੇ ਦੂਜਾ 18 ਸੂਤਰੀ ਏਜੰਡੇ ਬਾਰੇ ਵਿਚਾਰ ਕਰਨ ਲਈ ਉਨ੍ਹਾਂ ਨੇ ਕੈਪਟਨ ਨਾਲ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਵੱਡੀ ਖ਼ਬਰ, ਕੈਪਟਨ ਦੇ ਮੀਡੀਆ ਸਲਾਹਕਾਰ ਨੇ ਕੀਤਾ ਟਵੀਟ
ਹਾਲਾਂਕਿ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੈਪਟਨ ਨਾਲ 3 ਘੰਟੇ ਇਨ੍ਹਾਂ ਵਿਸ਼ਿਆਂ 'ਤੇ ਗੱਲਬਾਤ ਹੋਈ ਹੈ ਅਤੇ ਆਉਣ ਵਾਲੇ ਕੁੱਝ ਦਿਨ੍ਹਾਂ ਅੰਦਰ ਇਸ ਦੇ ਸਕਾਰਾਤਮਕ ਨਤੀਜੇ ਦਿਖਾਈ ਦੇਣਗੇ, ਜੋ ਕਿ ਪੰਜਾਬ ਦੇ ਹਿੱਤ 'ਚ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ 'ਚ ਫੇਰਬਦਲ ਹੋਣ ਜਾਂ ਨਾ ਹੋਣ ਬਾਰੇ ਕਾਂਗਰਸ ਪ੍ਰਧਾਨ ਵੱਲੋਂ ਫ਼ੈਸਲਾ ਲਿਆ ਜਾਂਦਾ ਹੈ ਅਤੇ ਉਨ੍ਹਾਂ ਵੱਲੋਂ ਕੋਈ ਅਜਿਹਾ ਨਿਰਦੇਸ਼ ਉਨ੍ਹਾਂ ਨੂੰ ਨਹੀਂ ਮਿਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
20 ਕਰੋੜ ਦੀ ਹੈਰੋਇਨ ਸਣੇ ਨਾਨਾ-ਦੋਹਤਾ ਗ੍ਰਿਫ਼ਤਾਰ: ਪਾਕਿ ਤੋਂ ਜੰਮੂ ਕਸ਼ਮੀਰ ਦੇ ਰਸਤੇ ਭੇਜੀ ਜਾ ਰਹੀ ਹੈਰੋਇਨ
NEXT STORY