ਪਟਿਆਲਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿਚੋਂ ਪੰਜ ਮੈਂਬਰਾਂ ਦੀ ਅੱਜ ਪਟਿਆਲਾ ਵਿਖੇ ਮੀਟਿੰਗ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਜਲਦੀ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦੇਣਗੇ। ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਭਰਤੀ ਹੋ ਰਹੀ ਹੈ ਉਸ ’ਚ ਕਮੇਟੀ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਹ ਮੀਟਿੰਗ ਲਗਭਗ ਚਾਰ ਘੰਟੇ ਤੋਂ ਵੱਧ ਚੱਲੀ। ਇਸ ਮੀਟਿੰਗ ਤੋਂ ਪਹਿਲਾਂ, ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ। ਕੱਲ੍ਹ ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦਿੱਤਾ ਸੀ।
ਇਹ ਵੀ ਪੜ੍ਹੋ : ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਅਤੇ ਸਤਵੰਤ ਕੌਰ ਨੇ ਦੱਸਿਆ ਕਿ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬਣਾਈ ਗਈ ਸੀ ਪਰ ਅਕਾਲੀ ਦਲ ਨੇ ਉਸਦਾ ਸਮਰਥਨ ਨਹੀਂ ਕੀਤਾ। ਹੁਣ ਸਾਰੇ ਮੈਂਬਰਾਂ ਨੇ ਫ਼ੈਸਲਾ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਮੰਗ ਪੱਤਰ ਦਿੱਤਾ ਜਾਵੇਗਾ। ਇਹ ਕਮੇਟੀ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਕਮੇਟੀ ਸ੍ਰੀ ਅਕਾਲ ਤਖ਼ਤ ਨੂੰ ਅਕਾਲੀ ਦਲ ਤੋਂ ਮਿਲੇ ਸਹਿਯੋਗ ਬਾਰੇ ਵੀ ਦੱਸੇਗੀ, ਇਸ ਤੋਂ ਬਾਅਦ ਜੋ ਵੀ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਏਗਾ, ਉਸ ਅਨੁਸਾਰ ਅੱਗੇ ਕੰਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 16 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰ
NEXT STORY