ਮੋਹਾਲੀ : ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਰਾਜ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਆਪਣਾ ਸਪੱਸ਼ਟੀਕਰਨ ਸੌਂਪਿਆ। ਧਾਮੀ ਨੇ ਕਿਹਾ ਕਿ ਉਨ੍ਹਾਂ ਨੂੰ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦਾ ਬਹੁਤ ਅਫ਼ਸੋਸ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਡ ਨੂੰ ਲੈ ਕੇ ਵੱਡੀ Update, ਮੌਸਮ ਵਿਭਾਗ ਨੇ ਕਰ 'ਤਾ Alert
ਹਾਲਾਂਕਿ ਇਸ ਮੌਕੇ ਮੀਡੀਆ ਵਲੋਂ ਵੀ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਮੀਡੀਆ ਨੂੰ ਬਿਨਾਂ ਕੁੱਝ ਕਹੇ ਗੱਡੀ 'ਚ ਸਵਾਰ ਹੋ ਕੇ ਉੱਥੋਂ ਚਲੇ ਗਏ। ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਵਲੋਂ ਲਿਖ਼ਤੀ ਤੌਰ 'ਤੇ ਕਮਿਸ਼ਨ ਅੱਗੇ ਆਪਣਾ ਪੱਖ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਬੀਬੀ ਜਗੀਰ ਕੌਰ ਨਾਲ ਵੀ ਗੱਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ, ਇਸ ਸਮੇਂ ਨਾ ਨਿਕਲੋ ਘਰੋਂ ਬਾਹਰ! ਜਾਰੀ ਹੋ ਗਈ Advisory
ਦੱਸਣਯੋਗ ਹੈ ਕਿ ਪ੍ਰੋ. ਧਾਮੀ ਦੀ ਇਕ ਆਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਬੀਬੀ ਜਗੀਰ ਕੌਰ ਨੂੰ ਤਲਖ਼ੀ ਨਾਲ ਅਪਸ਼ਬਦ ਬੋਲ ਰਹੇ ਹਨ। ਇਸ ਲਈ ਮਹਿਲਾ ਕਮਿਸ਼ਨ ਵਲੋਂ ਪ੍ਰੋ. ਧਾਮੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੱਖਾਂ ਦੀ ਕਾਰ 'ਚ ਆਏ ਚੋਰ, ਚੋਰੀ ਕੀਤਾ ਮੁਰਗਾ
NEXT STORY