ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਫਿਰ ਤੋਂ ਐਡਵੋਕੇਟ ਹਰਜਿੰਦਰ ਸਿੰਘ ਬਣੇ ਹਨ। ਇਸ ਦੌਰਾਨ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਵਿਰੋਧੀਆਂ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਜਲਾਸ 'ਚ ਭੰਨਤੋੜ ਕਰਨ ਵਾਲਿਆਂ ਤਾਕਤਾਂ ਹਾਰੀਆਂ ਹਨ। ਅੱਜ ਦਾ ਫ਼ੈਸਲਾ ਵਿਰੋਧੀ ਸ਼ਕਤੀਆਂ 'ਤੇ ਲਾਹਨਤ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਹਾਊਸ ਨੇ ਪੁਰਾਤਨ ਮਰਿਆਦਾ ਨੂੰ ਕਾਇਮ ਰੱਖਿਆ ਹੈ। ਪੰਥਕ ਵਿਰੋਧੀ ਪੰਥ ਖ਼ਿਲਾਫ਼ ਕੋਜਿਆ ਚਾਲਾਂ ਚੱਲ ਰਹੇ ਹਨ।
ਇਹ ਵੀ ਪੜ੍ਹੋ- ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ
ਦੱਸ ਦੇਈਏ ਕਿ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਪ੍ਰਧਾਨ ਧਾਮੀ ਨੂੰ 107 ਵੋਟਾਂ ਮਿਲੀਆਂ ਹਨ ਜਦਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪ੍ਰਾਪਤ ਹੋਈਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ 2021 'ਚ ਪਹਿਲੀ ਵਾਰ ਪ੍ਰਧਾਨ ਬਣੇ ਅਤੇ 2024 ਯਾਨੀ ਅੱਜ ਚੌਥੀ ਵਾਰ ਪ੍ਰਧਾਨ ਬਣ ਗਏ ਹਨ।
ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਸਪੱਸ਼ਟੀਕਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ਾਂ ’ਚ ਸੱਸ ਤੇ ਸਹੁਰਾ ਨਾਮਜ਼ਦ
NEXT STORY