ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਹਿਰੀਨ ਵਾਲੀ ਬੀਬੀ ਨਾਲ ਜਬਰ-ਜ਼ਨਾਹ ਵਾਲੇ ਮਾਮਲੇ 'ਤੇ ਚੁੱਪੀ ਤੋੜਦਿਆਂ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਸੀ। ਧਾਮੀ ਨੇ ਕਿਹਾ ਕਿ ਮੇਰੇ ਉਪਰ ਤਰ੍ਹਾਂ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ, ਜਦੋਂ ਇਹ ਮਾਮਲਾ ਮੇਰੇ ਧਿਆਨ ਵਿਚ ਆਇਆ ਮੈਂ ਤੁਰੰਤ ਪ੍ਰਭਾਵ ਨਾਲ ਵਿਭਾਗੀ ਕਾਰਵਾਈ ਸ਼ੁਰੂ ਕਰਵਾਈ, ਜੋ ਹੁਣ ਵੀ ਜਾਰੀ ਹੈ। ਇਸ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ। ਬਲਦੇਵ ਸਿੰਘ ਕਾਇਮਪੁਰੀ, ਗੁਰਮੀਤ ਸਿੰਘ, ਬੀਬੀ ਗੁਰਿੰਦਰ ਕੌਰ ਤੇ ਗੁਰਬਖਸ਼ ਸਿੰਘ ਖਾਲਸਾ ਨੂੰ ਇਸ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ ਅਤੇ ਬਲਵਿੰਦਰ ਸਿੰਘ ਕਾਲਵਾਂ ਨੂੰ ਕੁਆਰਡੀਨੇਟਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਪ੍ਰਧਾਨ ਧਾਮੀ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਵਿਚ ਅਮਰਜੀਤ ਸਿੰਘ ਚਾਵਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਦਿੱਤਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਮਲਕੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਸਰਵਿਸ ਤੋਂ ਲਾਂਭੇ ਕਰਦਿਆਂ ਉਸ ਦੀ ਪੱਕੀ ਛੁੱਟੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ 'ਤੀ ਕਾਰ, ਤਿੰਨ ਲੋਕਾਂ ਦੀ ਮੌਤ
ਇਸ ਦੌਰਾਨ ਉਨ੍ਹਾਂ ਸਾਫ ਕੀਤਾ ਕਿ ਇਕ ਦੋ ਵਾਰ ਉਹ ਉਕਤ ਬੀਬੀ ਨੂੰ ਜ਼ਰੂਰ ਮਿਲੇ ਸਨ ਪਰ ਉਹ ਸਾਫ ਕਰਦੇ ਹਨ ਕਿ ਬੀਬੀ ਕਿੱਥੋਂ ਆਈ, ਕੌਣ ਇਸ ਨੂੰ ਲੈ ਕੇ ਆਇਆ ਇਸ ਦੀ ਜਾਣਕਾਰੀ ਉਨ੍ਹਾਂ ਨੂੰ ਮੁੱਢੋਂ ਨਹੀਂ ਸੀ। ਭਾਵੇਂ ਇਕ ਦੋ ਵਾਰ ਬੀਬੀ ਉਨ੍ਹਾਂ ਨੂੰ ਮਿਲੀ ਸੀ ਪਰ ਉਸ ਨੇ ਕਦੇ ਵੀ ਧੱਕੇਸ਼ਾਹੀ ਦੀ ਕੋਈ ਗੱਲ ਨਹੀਂ ਕੀਤੀ। ਜੇ ਬੀਬੀ ਮੇਰੇ ਕੋਲ ਆ ਕੇ ਕਹਿੰਦੀ ਕਿ ਮੇਰੇ ਨਾਲ ਗਲਤ ਕੰਮ ਹੋਇਆ ਹੈ ਤਾਂ ਹਰਜਿੰਦਰ ਸਿੰਘ ਧਾਮੀ ਕਦੇ ਵੀ ਚੁੱਪ ਰਹਿ ਕੇ ਬਰਦਾਸ਼ਤ ਨਹੀਂ ਸੀ ਕਰ ਸਕਦਾ। ਬੀਬੀ ਨੇ ਅਜਿਹੀ ਕੋਈ ਗੱਲ ਮੇਰੇ ਨਾਲ ਨਹੀਂ ਕੀਤੀ। ਬਾਕੀ ਸਾਰੇ ਮਾਮਲੇ ਦੀ ਜਾਂਚ ਕਮੇਟੀ ਵੱਲੋ ਕੀਤੀ ਜਾ ਰਹੀ ਹੈ, 15 ਦਿਨਾਂ ਦੇ ਅੰਦਰ-ਅੰਦਰ ਕਮੇਟੀ ਜਾਂਚ ਰਿਪੋਰਟ ਦੇਵੇਗੀ, ਜਿਸ ਮਗਰੋਂ ਹੋਰ ਸਵਾਲਾਂ ਦਾ ਜਵਾਬ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ ਦੀ ਤਨਖ਼ਾਹ ਰੋਕਣ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਜ਼ਾ ਸੁਣਾਏ ਜਾਣ ਮਗਰੋਂ 2 ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਅਦਾਲਤ ’ਚੋਂ ਫ਼ਰਾਰ
NEXT STORY