ਬਰਨਾਲਾ (ਪੁਨੀਤ ਮਾਨ) : ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ’ਚ ਭਾਜਪਾ ਨੇਤਾ ਹਰਜੀਤ ਗਰੇਵਾਲ ਖ਼ਿਲਾਫ਼ ਨਾਅਰੇ ਲਿਖਣ ਅਤੇ ਉਨ੍ਹਾਂ ਦੇ ਜੱਦੀ ਘਰ ਦੇ ਬਾਹਰ ਮੁਰਦਾਬਾਦ ਦੇ ਨਾਅਰੇ ਲਿਖਣ ਵਾਲੇ ਤਿੰਨ ਨੌਜਵਾਨਾਂ ’ਤੇ ਪੁਲਸ ਨੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰਕੇ ਬਠਿੰਡਾ ਜੇਲ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਦੌੜ ’ਚੋਂ ਬਾਹਰ ਹੋਏ ਸੁਖਬੀਰ ਸਿੰਘ ਬਾਦਲ!
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਐੱਸ. ਐੱਚ. ਓ. ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਧਨੌਲਾ ਵਿਚ ਭਾਜਪਾ ਨੇਤਾ ਹਰਜੀਤ ਗਰੇਵਾਲ ਖ਼ਿਲਾਫ਼ ਨਾਅਰੇਬਾਜ਼ੀ ਲਿਖਣ ਅਤੇ ਉਨ੍ਹਾਂ ਦੇ ਜੱਦੀ ਘਰ ਦੇ ਬਾਹਰ ਇਤਰਾਜ਼ਯੋਗ ਸ਼ਬਦ ਲਿਖਣ ਅਤੇ ਕਸਬੇ ਵਿਚ ਫਲੈਕਸ ਲਗਾਉਣ ਦੇ ਵਿਰੋਧ ’ਚ ਪੁਲਸ ਨੇ ਤਿੰਨ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਉਕਤ ਨੌਜਵਾਨ ਕਸਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਕਾਰਣ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ’ਤੇ ਭਖਿਆ ਵਿਵਾਦ, ਮੰਤਰੀ ਸੁੱਖੀ ਰੰਧਾਵਾ ਨੇ ਕਬੂਲੀ ਹਰਸਿਮਰਤ ਬਾਦਲ ਦੀ ਚੁਣੌਤੀ
ਕੀ ਕਹਿਣਾ ਹੈ ਕਿਸਾਨ ਨੇਤਾ ਦਾ
ਇਸ ਸਮੇਂ ਕਿਸਾਨ ਨੇਤਾ ਗੁਰਮੇਲ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਿਚ ਪੈਦਾ ਹੋਏ ਰੋਹ ਕਾਰਣ ਭਾਜਪਾ ਲੀਡਰਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਪੰਜਾਬ ਸਰਕਾਰ ਵੀ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ’ਚ ਕੈਪਟਨ ਸਰਕਾਰ ਦਾ ਵੀ ਅਹਿਮ ਰੋਲ ਰਿਹਾ ਹੈ। ਉਨ੍ਹਾਂ ਕਿਹਾ ਕਿਸਾਨਾਂ ’ਤੇ ਕੀਤੇ ਗਏ ਪਰਚੇ ਰੱਦ ਕੀਤੇ ਜਾਣ। ਕਿਸਾਨ ਨੇਤਾ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਪਰਚੇ ਰੱਦ ਨਾ ਹੋਏ ਤਾਂ ਕਿਸਾਨ ਯੂਨੀਅਨ ਸੰਘਰਸ਼ ਕਰੇਗਾ।
ਇਹ ਵੀ ਪੜ੍ਹੋ : ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਨਵਜੋਤ ਸਿੱਧੂ ਦੀ ‘ਚੁਟਕੀ’
ਸ਼ੱਕੀ ਹਾਲਾਤ ’ਚ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼
NEXT STORY