ਮੋਹਾਲੀ (ਵੈੱਬ ਡੈਸਕ) : ਅਮਰੀਕਾ ਤੋਂ ਡਿਪੋਰਟ ਹੋਈ 73 ਸਾਲਾ ਬੇਬੇ ਹਰਜੀਤ ਕੌਰ ਨੇ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਹੈ ਕਿ ਉਸ ਦਾ ਸਾਰਾ ਪਰਿਵਾਰ ਅਮਰੀਕਾ 'ਚ ਹੈ ਅਤੇ ਇੱਥੇ ਉਹ ਇਕੱਲੀ ਹੈ। ਇੱਥੇ ਆਪਣੇ ਭਰਾ ਕੋਲ ਪੁੱਜੀ ਬੇਬੇ ਹਰਜੀਤ ਕੌਰ ਨੇ ਆਪਣਾ ਦਰਦ ਬਿਆਨ ਕਰਦਿਆਂ ਦੱਸਿਆ ਕਿ ਉਸ ਨੂੰ ਗੰਭੀਰ ਬੀਮਾਰੀਆਂ ਹੁੰਦੇ ਹੋਏ ਵੀ ਕੋਈ ਦਵਾਈ ਨਹੀਂ ਦਿੱਤੀ ਗਈ ਅਤੇ ਕੜਾਕੇ ਦੀ ਠੰਡ ਦੌਰਾਨ ਸੌਣ ਲਈ ਕੁੱਝ ਨਹੀਂ ਦਿੱਤਾ ਗਿਆ। ਹਰਜੀਤ ਕੌਰ ਨੇ ਕਿਹਾ ਕਿ 10 ਦਿਨਾਂ ਦੀ ਹਿਰਾਸਤ ਦੌਰਾਨ ਉਸ ਨੂੰ ਕਈ ਤਰ੍ਹਾਂ ਦੇ ਦੁੱਖ ਸਹਿਣੇ ਪਏ ਅਤੇ ਉਸ ਨੂੰ ਹੱਥਕੜੀਆਂ ਪਾ ਕੇ ਰੱਖਿਆ ਗਿਆ ਪਰ ਜਹਾਜ਼ 'ਚ ਚੜ੍ਹਨ ਤੋਂ ਬਾਅਦ ਉਸ ਦੀਆਂ ਬੇੜੀਆਂ ਖੋਲ੍ਹ ਦਿੱਤੀਆਂ ਗਈਆਂ ਅਤੇ 132 ਭਾਰਤੀਆਂ ਨਾਲ ਉਸ ਨੂੰ ਅਮਰੀਕਾ ਤੋਂ ਡਿਪੋਰਟ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ALERT! ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਹੁਣ...
ਬੇਬੇ ਨੇ ਦੱਸਿਆ ਕਿ ਉਸ ਨੂੰ ਖਾਣ ਲਈ ਠੰਡੀ ਰੋਟੀ ਅਤੇ ਪਨੀਰ ਵਾਲਾ ਬੀਫ ਦਿੱਤਾ ਗਿਆ, ਜਿਸ ਨੂੰ ਖਾਣ ਤੋਂ ਉਸ ਨੇ ਇਨਕਾਰ ਕਰ ਦਿੱਤਾ। ਉਸ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਗਿਆ, ਜਿਵੇਂ ਉਹ ਕੋਈ ਅਪਰਾਧੀ ਹੋਵੇ। ਦੱਸਣਯੋਗ ਹੈ ਕਿ ਅਮਰੀਕਾ 'ਚ 33 ਸਾਲਾਂ ਤੋਂ ਆਪਣੇ ਪਰਿਵਾਰ ਨਾਲ ਰਹਿ ਰਹੀ 73 ਸਾਲਾ ਪੰਜਾਬਣ ਬੇਬੇ ਹਰਜੀਤ ਕੌਰ ਨੂੰ ਅਮਰੀਕਾ ਸਰਕਾਰ ਨੇ ਭਾਰਤ ਡਿਪੋਰਟ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਉਸ 'ਤੇ ਦੋਸ਼ ਹੈ ਕਿ ਉਸ ਕੋਲ ਅਮਰੀਕਾ 'ਚ ਰਹਿਣ ਲਈ ਜ਼ਰੂਰੀ ਦਸਤਾਵੇਜ਼ ਨਹੀਂ ਸਨ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਇਹ ਵੀ ਦੱਸ ਦੇਈਏ ਕਿ ਡੋਨਾਲਡ ਟਰੰਪ ਨੇ ਜਦੋਂ ਤੋਂ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਿਆ ਹੈ ਤਾਂ ਉਨ੍ਹਾਂ ਨੇ ਅਮਰੀਕਾ 'ਚ ਰਹਿ ਰਹੇ ਗੈਰ-ਕਾਨੂੰਨੀ ਪਰਵਾਸੀਆਂ ਨੂੰ ਲੈ ਕੇ ਸਖ਼ਤ ਰੁਖ ਅਪਣਾਇਆ ਹੋਇਆ ਹੈ ਅਤੇ ਹੋਰ ਲੋਕਾਂ ਦੇ ਨਾਲ-ਨਾਲ ਭਾਰਤੀਆਂ ਨੂੰ ਵੀ ਲਗਾਤਾਰ ਡਿਪੋਰਟ ਕੀਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਬਾਦਲ ਦੇ ਕਾਫਲੇ ਨਾਲ ਵੱਡਾ ਹਾਦਸਾ, 3 ਗੱਡੀਆਂ ਦੀ ਹੋਈ ਟੱਕਰ
NEXT STORY