ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨਾਂ ਦੀ ਇਕਤਰਤਾ ਵਿਚ ਹਰਜੋਤ ਬੈਂਸ ਨੂੰ ਬੀਤੇ ਦਿਨੀਂ ਧਾਰਮਿਕ ਸਜ਼ਾ ਲਗਾਈ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਹਰਜੋਤ ਬੈਂਸ ਨੂੰ ਧਾਰਮਿਕ ਸਜ਼ਾ ਵਿੱਚ ਗੁਰੂਘਰਾਂ ਦੇ ਜਾਂਦੇ ਰਸਤੇ ਸਾਫ਼ ਅਤੇ ਗੁਰੂ ਘਰ ਦੇ ਜੋੜੇ ਘਰ ਵਿੱਚ ਸੇਵਾ ਤੇ ਕੀਰਤਨ ਸਮੇਤ ਪਾਠ ਸਰਵਣ ਦੀ ਸੇਵਾ ਲਗਾਈ ਗਈ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਜਾਣੋ Latest Update! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ, 4 ਜ਼ਿਲ੍ਹਿਆਂ ਲਈ Alert
ਧਾਰਮਿਕ ਸੇਵਾ ਦੌਰਾਨ ਹਰਜੋਤ ਬੈਂਸ ਦਿੱਲੀ ਦੇ ਸੀਸਗੰਜ ਸਾਹਿਬ ਵਿਚ ਸੇਵਾ ਕਰਨ ਮਗਰੋਂ ਸ੍ਰੀ ਅਨੰਦਪੁਰ ਸਾਹਿਬ ਦੇ ਸੀਸਗੰਜ ਵਿਚ ਸੇਵਾ ਨਿਭਾਉਣ ਪਹੁੰਚੇ। ਇਥੇ ਦੱਸ ਦੇਈਏ ਕਿ ਹਰਜੋਤ ਬੈਂਸ ਦੋ ਦਿਨ ਦੀ ਸੇਵਾ ਵਿੱਚੋਂ ਇਕ ਦਿਨ ਸੇਵਾ ਪਰਸੋ ਕਰ ਗਏ ਸਨ ਅਤੇ ਮੁੱਢ ਉਹ ਅੱਜ ਵਰ੍ਹਦੇ ਮੀਂਹ ਵਿੱਚ ਸੇਵਾ ਕਰਨ ਲਈ ਦੂਜੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਜੋੜਾ ਘਰ ਵਿੱਚ ਪਹੁੰਚੇ। ਸੇਵਾ ਕਰਨ ਤੋਂ ਪਹਿਲਾਂ ਹਰਜੋਤ ਬੈਂਸ ਨੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਉੱਥੇ ਹੀ ਆਪਣੀ ਭੁੱਲ ਬਖ਼ਸ਼ਾਉਣ ਲਈ ਗੁਰੂ ਸਾਹਿਬ ਤੋਂ ਮੁਆਫ਼ੀ ਮੰਗੀ ਅਤੇ ਜੋੜਾ ਘਰ ਵਿੱਚ ਸੇਵਾ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ ! 11 ਤੋਂ 13 ਅਗਸਤ ਤੱਕ ਹੋਵੇਗਾ...
ਗੌਰਤਲਬ ਹੈ ਕਿ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ ਸਜਾ ਸੁਣਾਈ ਗਈ ਸੀ। ਜਿਸ ਦੇ ਤਹਿਤ ਦੋ ਦਿਨ ਲਈ ਉਨ੍ਹਾਂ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਜੋੜੇ ਝਾੜਨ ਦੀ ਸੇਵਾ ਕਰਨੀ ਸੀ। ਇਸੇ ਪ੍ਰੋਗਰਾਮ ਤਹਿਤ ਅੱਜ ਮੰਤਰੀ ਹਰਜੋਤ ਬੈਂਸ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਪੁੱਜੇ ।

ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਮਸ਼ਹੂਰ ਪੰਜਾਬੀ Youtuber ਦੇ ਘਰ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਾਣੋ ਕੀ ਹੈ ਪੂਰਾ ਮਾਮਲਾ
ਉਥੇ ਹੀ ਜੇਕਰ ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਇਹ ਮਾਮਲਾ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨਾਲ ਜੁੜਿਆ ਹੋਇਆ ਹੈ। ਸਰਕਾਰ ਵੱਲੋਂ ਕਰਵਾਏ ਗਏ ਪਹਿਲੇ ਪ੍ਰੋਗਰਾਮ ਵਿੱਚ ਗਾਇਕ ਵੀਰ ਸਿੰਘ ਵੱਲੋਂ ਗੀਤ ਗਾਇਆ ਗਿਆ, ਜਿਸ ਵਿੱਚ ਸ਼ਾਮਲ ਹੋਏ ਕੁਝ ਲੋਕਾਂ ਵੱਲੋਂ ਉਨ੍ਹਾਂ ਗੀਤਾਂ 'ਤੇ ਨਾਚ ਗਾਣਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਮੌਜੂਦ ਸਨ ਕਿਉਂਕਿ ਇਹ ਸਾਰਾ ਪ੍ਰੋਗਰਾਮ ਪੰਜਾਬ ਦੇ ਭਾਸ਼ਾ ਵਿਭਾਗ ਵੱਲੋਂ ਕਰਵਾਇਆ ਗਿਆ ਸੀ, ਜੋਕਿ ਮੰਤਰੀ ਹਰਜੋਤ ਬੈਂਸ ਦੇ ਅਧੀਨ ਆਉਂਦਾ ਹੈ। ਜਿਸ ਦੇ ਚਲਦਿਆਂ ਮੰਤਰੀ ਹਰਜੋਤ ਬੈਂਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਗਿਆ ਅਤੇ ਉਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ। ਉਸ ਸਜ਼ਾ ਨੂੰ ਪੂਰਾ ਕਰਦੇ ਹੋਇਆ ਮੰਤਰੀ ਹਰਜੋਤ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸੇਵਾ ਕਰਨ ਪਹੁੰਚੇ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਆਸ ਦਰਿਆ ਨੇ ਧਾਰਿਆ ਭਿਆਨਕ ਰੂਪ, ਆਰਜੀ ਬੰਨ੍ਹ ਟੁੱਟੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ੍ਰੀ ਕੀਰਤਪੁਰ ਸਾਹਿਬ ਸਕੂਲ ਆਫ਼ ਐਮੀਨੈਂਸ, ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਇਲਾਕੇ ਨੂੰ ਬਹੁਤ ਵੱਡੀ ਦੇਣ
NEXT STORY