ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜੱਥੇਦਾਰਾਂ ਦੀ ਨਿਯੁਕਤੀ ਦਾ ਮਾਮਲਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹਰ ਕੋਈ ਸਿੱਖ ਸਿਰ ਝੁਕਾਉਂਦਾ ਹੈ। ਪਿਛਲੇ ਦਿਨਾਂ 'ਚ ਜੋ ਕੁੱਝ ਹੋਇਆ, ਜਿਸ ਤਰੀਕੇ ਨਾਲ ਜੱਥੇਦਾਰਾਂ ਸਾਹਿਬਾਨਾਂ ਨੂੰ ਰਾਤੋ-ਰਾਤ ਹਟਾ ਦਿੱਤਾ ਜਾਂਦਾ ਹੈ ਅਤੇ ਨਵੇਂ ਜੱਥੇਦਾਰਾਂ ਨੂੰ ਲਾ ਦਿੱਤਾ ਜਾਂਦਾ ਹੈ, ਇਸ ਨੂੰ ਲੈ ਕੇ ਹਰ ਇਕ ਸਿੱਖ ਚਿੰਤਤ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ! ਖ਼ਪਤਕਾਰਾਂ ਕੋਲ ਸਿਰਫ...
ਮੰਤਰੀ ਬੈਂਸ ਨੇ ਕਿਹਾ ਕਿ ਇਹ ਗੱਲਾਂ ਵੀ ਉੱਠੀਆਂ ਹਨ ਕਿ ਇਸ ਪਿੱਛੇ ਸਿਆਸੀ ਦਬਾਅ ਹੈ। ਉਨ੍ਹਾਂ ਕਿਹਾ ਕਿ ਇਹ ਹਾਊਸ ਜਾਂ ਸਰਕਾਰ ਨਾਲ ਜੁੜਿਆ ਮੁੱਦਾ ਨਹੀਂ ਹੈ, ਸਗੋਂ ਸਿੱਖਾਂ ਨਾਲ ਜੁੜਿਆ ਬੇਹੱਦ ਗੰਭੀਰ ਮਸਲਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦਾ ਅੱਜ ਆਖ਼ਰੀ ਦਿਨ, ਜਾਣੋ ਸਦਨ 'ਚ ਕੀ-ਕੀ ਹੋਵੇਗਾ (ਵੀਡੀਓ)
ਮੰਤਰੀ ਬੈਂਸ ਨੇ ਕਿਹਾ ਕਿ ਇਸ ਮਸਲੇ 'ਤੇ ਜ਼ਰੂਰ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ 'ਤੇ ਵਿਚਾਰ ਹੋਣੀ ਚਾਹੀਦੀ ਹੈ ਕਿ ਇਕ ਸਿੱਖ ਹੋਣ ਦੇ ਨਾਤੇ ਅਸੀਂ ਕੀ ਕਰੀਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਗਰਮੀ ਦਾ ਕਹਿਰ ਜਾਰੀ! ਹੁਣ ਰਾਤ ਨੂੰ ਵੀ ਨਹੀਂ ਮਿਲ ਰਹੀ ਰਾਹਤ
NEXT STORY