ਲੁਧਿਆਣਾ : ਲੁਧਿਆਣਾ ’ਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐੱਸ. ਸੀ. ਡੀ. ਕਾਲਜ ਦੀ ਗਰਾਊਂਡ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਨਾਲ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਗਹੀਣਾਂ ਨੂੰ ਟਰਾਈ ਸਾਈਕਲ ਵੰਡੇ ਗਏ। ਇਸ ਮੌਕੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦੇਸ਼ ਦੇ ਉੱਜਵਲ ਭਵਿੱਖ ਲਈ ਸਰਕਾਰ ਲਗਾਤਾਰ ਸਕੂਲਾਂ ਨੂੰ ਅਪਗ੍ਰੇਡ ਕਰ ਰਹੀ ਹੈ। ਪੰਜਾਬ ਵਿਚ 117 ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਲੁਧਿਆਣਾ ਨੂੰ 16 ਸਕੂਲ ਆਫ਼ ਐਮੀਨੈਂਸ ਮਿਲੇ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਅਲਰਟ, ਇਸ ਤਾਰੀਖ਼ ਦੀ ਕੀਤੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਸੂਬੇ ਵਿਚ ਸਿਹਤ, ਸਿੱਖਿਆ ਅਤੇ ਰੋਜ਼ਗਾਰ ਵੱਲ ਹੈ। ਸਰਕਾਰੀ ਸਕੂਲਾਂ ਵਿਚ ਹੁਣ ਸਫ਼ਾਈ ਸੇਵਕ, ਚੌਕੀਦਾਰ ਤੇ ਸੁਰੱਖਿਆ ਮੁਲਾਜ਼ਮ ਨਿਯੁਕਤ ਕੀਤੇ ਜਾਣਗੇ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 30 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਨੇ 2 ਮਹੀਨਿਆਂ ’ਚ 600 ਯੂਨਿਟ ਮੁਫਤ ਬਿਜਲੀ ਦੇ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕਿਸਾਨਾਂ ਨੂੰ ਖੇਤੀ ਲਈ ਲਗਾਤਾਰ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਚਾਇਤਾਂ ਭੰਗ ਕਰਨ ਤੋਂ ਬਾਅਦ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਜਾਰੀ ਕੀਤੇ ਸਖ਼ਤ ਹੁਕਮ
ਪਹਿਲੀਆਂ ਸਰਕਾਰਾਂ ਕੋਲ ਬਿਜਲੀ ਲਈ ਕੋਲਾ ਖ਼ਤਮ ਹੋ ਜਾਂਦਾ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕੋਲ 45 ਦਿਨ ਦਾ ਸਟੋਕ ਰੱਖ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ 650 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਤਾਂ ਜੋ ਲੋਕ ਆਪਣੀ ਸਿਹਤ ਦਾ ਧਿਆਨ ਰੱਖ ਸਕਣ। ਇਨ੍ਹਾਂ ਕਲੀਨਿਕਾਂ ਵਿਚ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਹਰ ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਇਹ ਵੀ ਪੜ੍ਹੋ : ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਦੇ ਅਧਿਕਾਰੀਆਂ ਦੇ ਨਾਵਾਂ ਦਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ CM ਮਾਨ ਸਣੇ ਜਾਣੋ ਕਿਹੜੇ ਮੰਤਰੀਆਂ ਨੇ ਕਿੱਥੇ-ਕਿੱਥੇ ਲਹਿਰਾਇਆ ਤਿਰੰਗਾ (ਤਸਵੀਰਾਂ)
NEXT STORY