ਚੰਡੀਗੜ੍ਹ (ਵੈੱਬ ਡੈਸਕ): ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਦੇਹਾਂਤ ਹੋ ਗਿਆ। ਇਸ ਨਾਲ ਪੂਰੇ ਪੰਜਾਬ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਰਾਜਵੀਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਜਵੀਰ ਜਵੰਦਾ ਦੇ ਗੀਤ ਅਤੇ ਉਨ੍ਹਾਂ ਦੀ ਮਿੱਠੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹੇਗੀ।
ਇਹ ਖ਼ਬਰ ਵੀ ਪੜ੍ਹੋ - Punjab: ਇਨ੍ਹਾਂ ਥਾਵਾਂ 'ਤੇ ਪਟਾਕਿਆਂ 'ਤੇ ਲੱਗੀ ਪਾਬੰਦੀ! ਦੀਵਾਲੀ ਤੋਂ ਪਹਿਲਾਂ ਸਖ਼ਤ ਹੁਕਮ ਜਾਰੀ
ਉਨ੍ਹਾਂ ਸੋਸ਼ਲ ਮੀਡੀਆ 'ਤੇ ਲਿਖਿਆ, "ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਦੀ ਖਬਰ ਸੁਣ ਕੇ ਮਨ ਨੂੰ ਗਹਿਰਾ ਦੁੱਖ ਪਹੁੰਚਿਆ। ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਬੱਦੀ ਇਲਾਕੇ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਪਿਛਲੇ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਤੇ ਚਾਹੁੰਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਰਾਜਵੀਰ ਜਵੰਦਾ ਦੇ ਗੀਤ ਅਤੇ ਉਨ੍ਹਾਂ ਦੀ ਮਿੱਠੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹੇਗੀ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਵਲੋਂ ਵੱਡੇ ਸਿੰਡੀਕੇਟ ਦਾ ਪਰਦਾਫਾਸ਼, 2 ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
NEXT STORY