ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ’ਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਸਬੰਧੀ ਸਾਰੀਆਂ ਤਿਆਰੀਆਂ 12 ਦਸੰਬਰ 2023 ਤੱਕ ਮੁਕੰਮਲ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐੱਸ. ਐੱਮ. ਐੱਸ. ਰਾਹੀਂ ਹਾਜ਼ਰੀ ਬਾਰੇ ਜਾਣਕਾਰੀ ਮਿਲ ਸਕੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯਤਨ ਆਰੰਭੇ ਗਏ ਹਨ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਵੋਟਰ ਸੂਚੀ ਦੀ ਤਿਆਰੀ ਲਈ ਨਵੇਂ ਨਿਰਦੇਸ਼ ਜਾਰੀ
ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਟਵੀਟ ਕਰਕੇ ਦੱਸਿਆ ਹੈ ਕਿ ਪੰਜਾਬ ਦੇ 19 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਸਕੂਲਾਂ 'ਚ ਆਨਲਾਈਨ ਹਾਜ਼ਰੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਲਿਖਿਆ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ 'ਚ ਇਕ ਹੋਰ ਮੀਲ ਪੱਥਰ ਹਾਸਲ ਕਰੇਗਾ। ਇਸ ਸਬੰਧੀ ਮਾਪਿਆਂ ਨੂੰ ਮੈਸਜ ਅਲਰਟ ਪ੍ਰਾਪਤ ਹੋਣਗੇ, ਜਦੋਂ ਵੀ ਉਨ੍ਹਾਂ ਦਾ ਬੱਚਾ ਸਕੂਲ ਤੋਂ ਗੈਰ-ਹਾਜ਼ਰ ਹੁੰਦਾ ਹੈ।
ਇਹ ਵੀ ਪੜ੍ਹੋ : ਲਾਵਾਰਿਸ ਹੋਇਆ ਸ਼ਹਿਰ : ਨਗਰ ਨਿਗਮ ’ਚ ਇਸ ਸਮੇਂ ਨਾ ਕੋਈ ਕਮਿਸ਼ਨਰ, ਨਾ ਕੋਈ ਮੇਅਰ ਤੇ ਨਾ ਹੀ ਸ਼ਹਿਰ ’ਚ ਕੋਈ ਕੌਂਸਲਰ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਮਪੁਰਾ ਫੂਲ ’ਚ ਵਾਪਰਿਆ ਹਾਦਸਾ, ਮਿੱਟੀ ਦਾ ਤੋਂਦਾ ਡਿੱਗਣ ਕਾਰਨ ਮਜ਼ਦੂਰ ਦੀ ਮੌਤ
NEXT STORY