ਮੋਹਾਲੀ : ਮੋਹਾਲੀ ਦੀ ਇਕ ਨਿੱਜੀ ਯੂਨੀਵਰਿਸਟੀ 'ਚ 60 ਕੁੜੀਆਂ ਦੀ ਨਹਾਉਂਦੇ ਸਮੇਂ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਸਬੰਧੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਟਵੀਟ ਸਾਹਮਣੇ ਆਇਆ ਹੈ। ਆਪਣੇ ਟਵੀਟ 'ਚ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਉਹ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 'ਆਪ' ਵਿਧਾਇਕਾਂ ਨਾਲ ਅੱਜ ਮੀਟਿੰਗ ਕਰਨਗੇ ਕੇਜਰੀਵਾਲ, BJP 'ਤੇ ਸਿਆਸੀ ਹਮਲੇ ਦੀ ਤਿਆਰੀ
ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਵੇਦਨਸ਼ੀਲ ਮਾਮਲਾ ਹੈ ਅਤੇ ਸਾਡੀਆਂ ਧੀਆਂ ਅਤੇ ਭੈਣਾਂ ਦੀ ਇੱਜ਼ਤ ਨਾਲ ਸਬੰਧਿਤ ਹੈ। ਹਰਜੋਤ ਬੈਂਸ ਨੇ ਕਿਹਾ ਕਿ ਮੀਡੀਆ ਸਮੇਤ ਸਾਨੂੰ ਸਾਰਿਆਂ ਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ ਕਿਉਂਕਿ ਇਕ ਸਮਾਜ ਦੇ ਰੂਪ 'ਚ ਹੁਣ ਸਾਡੀ ਵੀ ਪ੍ਰੀਖਿਆ ਹੈ।
ਇਹ ਵੀ ਪੜ੍ਹੋ : ਮੋਹਾਲੀ ਦੀ ਯੂਨੀਵਰਸਿਟੀ 'ਚ 60 ਕੁੜੀਆਂ ਦੀ ਨਹਾਉਂਦੀਆਂ ਦੀ ਵੀਡੀਓ ਵਾਇਰਲ, 8 ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼ (ਵੀਡੀਓ)

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੋਹਾਲੀ ਦੀ ਯੂਨੀਵਰਸਿਟੀ 'ਚ 60 ਕੁੜੀਆਂ ਦੀ ਨਹਾਉਂਦੀਆਂ ਦੀ ਵੀਡੀਓ ਵਾਇਰਲ, 8 ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼ (ਵੀਡੀਓ)
NEXT STORY