ਮੋਗਾ (ਗੋਪੀ ਰਾਊਕੇ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੋਗਾ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਚੀਮਾ ਨੂੰ 15 ਨਵੰਬਰ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਸੰਮਨ ਸਾਬਕਾ ਵਿਧਾਇਕ ਹਰਜੋਤ ਸਿੰਘ ਕਮਲ ਦੀ ਸ਼ਿਕਾਇਤ ਤੋਂ ਬਾਅਦ ਭੇਜੇ ਗਏ ਹਨ। ਦਰਅਸਲ ਹਰਜੋਤ ਕਮਲ ਨੇ ਹਰਪਾਲ ਚੀਮਾ ਖ਼ਿਲਾਫ਼ ਅਪਰਾਧਕ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕੀ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਹਰਜੋਤ ਕਮਲ ਨੇ ਆਖਿਆ ਕਿ ਦੋ ਸਾਲ ਪਹਿਲਾਂ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਉਨ੍ਹਾਂ ’ਤੇ ਕਰੋੜਾਂ ਰੁਪਏ ਇਕੱਠੇ ਕਰਨ ਦੇ ਦੋਸ਼ ਲਗਾਏ ਸਨ।
ਇਹ ਵੀ ਪੜ੍ਹੋ : 18 ਸਾਲਾ ਪੁੱਤ ਦੀ ਨਸ਼ੇ ਕਾਰਣ ਮੌਤ, ਬਲਦੇ ਸਿਵੇ ਅੱਗੇ ਖੜ੍ਹੇ ਹੋ ਗ੍ਰੰਥੀ ਪਿਓ ਦੇ ਬੋਲਾਂ ਨੇ ਖੜ੍ਹੇ ਕੀਤੇ ਰੌਂਗਟੇ (Video)
ਹਰਜੋਤ ਕਮਲ ਨੇ ਇਹ ਵੀ ਕਿਹਾ ਕਿ ਹਰਪਾਲ ਚੀਮਾ ਨੇ ਉਨ੍ਹਾਂ ’ਤੇ ਇਹ ਵੀ ਦੋਸ਼ ਲਗਾਏ ਸਨ ਕਿ ਉਨ੍ਹਾਂ ਨੇ ਮਿਲੀਭੁਗਤ ਕਰਕੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਵਪਾਰਕ ਜ਼ਮੀਨ ਵਿਚ ਤਬਦੀਲ ਕੀਤਾ ਹੈ। ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਹਰਜੋਤ ਕਮਲ ਨੇ ਕਿਹਾ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੇ ਚੱਲਦੇ ਉਨ੍ਹਾਂ ਨੇ ਚੀਮਾ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਪਾਲ ਚੀਮਾ ਵਲੋਂ ਉਨ੍ਹਾਂ ’ਤੇ ਜਿਹੜੇ ਦੋਸ਼ ਲਗਾਏ ਗਏ ਹਨ, ਨਾ ਤਾਂ ਉਨ੍ਹਾਂ ਵਿਚ ਕੋਈ ਸੱਚਾਈ ਹੈ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਬੂਤ ਹਨ। ਚੀਮਾ ਉਨ੍ਹਾਂ ’ਤੇ ਲਗਾਏ ਦੋਸ਼ਾਂ ਨੂੰ ਸਾਬਤ ਕਰਕੇ ਵਿਖਾਉਣ।
ਇਹ ਵੀ ਪੜ੍ਹੋ : ਦੇਸ਼ ’ਚ 5ਜੀ ਸੇਵਾ ਸ਼ੁਰੂ ਹੋਣ ’ਤੇ ਪੰਜਾਬ ਦੇ ਡੀ. ਜੀ. ਪੀ. ਦਾ ਅਲਰਟ, ਲੋਕਾਂ ਨੂੰ ਦਿੱਤੀ ਵੱਡੀ ਚਿਤਾਵਨੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
18 ਸਾਲਾ ਪੁੱਤ ਦੀ ਨਸ਼ੇ ਕਾਰਣ ਮੌਤ, ਬਲਦੇ ਸਿਵੇ ਅੱਗੇ ਖੜ੍ਹੇ ਹੋ ਗ੍ਰੰਥੀ ਪਿਓ ਦੇ ਬੋਲਾਂ ਨੇ ਖੜ੍ਹੇ ਕੀਤੇ ਰੌਂਗਟੇ (Vide
NEXT STORY