ਅੰਮ੍ਰਿਤਸਰ : ਕਹਿੰਦੇ ਨੇ ਸ੍ਰੀ ਗੁਰੂ ਰਾਮਦਾਸ ਜੀ ਦਰ 'ਤੇ ਸੱਚੇ ਦਿਲੋਂ ਕੀਤੀ ਅਰਦਾਸ ਜ਼ਰੂਰ ਪੂਰੀ ਹੁੰਦੀ ਹੈ। ਯੂ. ਕੇ. ਤੋਂ ਆਏ ਪਰਿਵਾਰ ਵੱਲੋਂ ਗੁਰੂ ਘਰ ਕੀਤੀਆਂ ਅਰਦਾਸਾਂ ਪ੍ਰਵਾਨ ਹੋਈਆਂ ਅਤੇ ਪਰਿਵਾਰ ਦਾ ਪੁੱਤਰ ਬੋਲਣ ਲੱਗ ਗਿਆ। ਪਰਿਵਾਰ ਨੇ ਸ਼ੁਕਰਾਨੇ ਵੱਜੋਂ ਗੁਰੂ ਘਰ ਵਿਚ ਟ੍ਰੈਕਟਰ ਭੇਟ ਕੀਤਾ। ਇਸ ਦੌਰਾਨ ਬੱਚੇ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਬੋਲਣ ਤੋਂ ਅਸਮਰੱਥ ਸੀ ਅਤੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਵਾਈ ਅਤੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ, ਜਿਸ ਤੋਂ ਥੋੜੇ ਸਮੇਂ ਬਾਅਦ ਉਨ੍ਹਾਂ ਦਾ ਪੁੱਤਰ ਬੋਲਣ ਲੱਗ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਬੱਚੇ ਦੀ ਮਾਤਾ ਨੇ ਨਮ ਅੱਖਾਂ ਨਾਲ ਕਿਹਾ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਦੇ ਹਨ ਜਿਨ੍ਹਾਂ ਦੀ ਅਪਾਰ ਕ੍ਰਿਪਾ ਸਦਕਾ ਅੱਜ ਉਨ੍ਹਾਂ ਦੇ ਪੁੱਤਰ ਨੂੰ ਆਵਾਜ਼ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਘਰ ਵਿਚ ਵੀ ਬੱਚੇ ਨੂੰ ਬਾਣੀ ਉਚਾਰਨ ਕਰਵਾਉਣ ਦੇ ਨਾਲ ਨਾਲ ਗੁਰੂ ਘਰ ਨਾਲ ਜੋੜਿਆ ਸੀ, ਜਿਸ ਸਦਕਾ ਅੱਜ ਗੁਰੂ ਸਾਹਿਬਾਨ ਨੇ ਕ੍ਰਿਪਾ ਕੀਤੀ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵਿਗੜੀ ਸਿਹਤ
ਇਸ ਮੌਕੇ ਐੱਸ. ਜੀ. ਪੀ. ਸੀ. ਵੱਲੋਂ ਪਰਿਵਾਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਐੱਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਇਹ ਪਰਿਵਾਰ ਹਰ ਮਹੀਨੇ ਗੁਰੂ ਘਰ ਆਉਂਦਾ ਸੀ। ਪਰਿਵਾਰ ਨੇ ਬੱਚੇ ਰਾਜਬੀਰ ਸਿੰਘ ਲਈ ਇੱਥੇ ਅਰਦਾਸ ਕਰਵਾਈ ਸੀ, ਗੁਰੂ ਨੇ ਕ੍ਰਿਪਾ ਕੀਤੀ ਅਤੇ ਪੁੱਤਰ ਬੋਲਣ ਲੱਗ ਗਿਆ। ਅੱਜ ਪਰਿਵਾਰ ਨੇ ਸ੍ਰੀ ਦਰਬਾਰ ਸਾਹਿਬ ਅਰਦਾਸ ਪੂਰੀ ਹੋਣ 'ਤੇ ਟ੍ਰੈਕਟਰ ਭੇਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਕਿਸੇ ਵੀ ਕੋਨੇ ਵਿਚੋਂ ਜੇ ਕੋਈ ਸੱਚੇ ਮਨ ਨਾਲ ਗੁਰੂ ਰਾਮਦਾਸ ਜੀ ਦੇ ਦਰ 'ਤੇ ਅਰਦਾਸ ਕਰਦਾ ਹੈ ਤਾਂ ਉਸ ਦੀ ਮੁਰਾਦ ਜ਼ਰੂਰ ਪੂਰੀ ਹੁੰਦੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 25 ਮਈ ਨੂੰ ਸੂਬੇ 'ਚ ਵਿਸ਼ੇਸ਼ ਛੁੱਟੀ ਦਾ ਐਲਾਨ, ਇਨ੍ਹਾਂ ਅਧਿਕਾਰੀਆਂ ਨੂੰ ਮਿਲੇਗੀ ਛੋਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੌਸਮ ਨੂੰ ਲੈ ਕੇ 'ਯੈਲੋ ਅਲਰਟ' ਜਾਰੀ, ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ ਤੇ ਆਵੇਗਾ ਝੱਖੜ
NEXT STORY