ਚੰਡੀਗੜ੍ਹ (ਵੈੱਬ ਡੈਸਕ): ਪੈਰਿਸ ਓਲੰਪਿਕ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤੀ ਹਾਕੀ ਟੀਮ ਨੇ ਦੇਸ਼ ਦੇ ਮਾਣ ਵਿਚ ਵਾਧਾ ਕੀਤਾ ਹੈ। ਇਸ 22 ਮੈਂਬਰੀ ਟੀਮ ਵਿਚ 19 ਖਿਡਾਰੀ ਪੰਜਾਬ ਨਾਲ ਸਬੰਧਤ ਹਨ। ਇਸ ਹਾਕੀ ਟੀਮ ਦੇ ਕਪਤਾਨ ਅਤੇ ਪੰਜਾਬ ਪੁਲਸ ਦੇ ਡੀ.ਐੱਸ.ਪੀ. ਹਰਮਨਪ੍ਰੀਤ ਸਿੰਘ ਨੇ ਇਕ ਵੀਡੀਓ ਸਾਂਝੀ ਕਰ ਕੇ ਔਰਤਾਂ ਨੂੰ ਖ਼ਾਸ ਅਪੀਲ ਕੀਤੀ ਹੈ। ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਆਪ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕਰ ਕੇ ਹਰਮਨਪ੍ਰੀਤ ਸਿੰਘ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਮੈਂ ਮੁੱਖ ਮੰਤਰੀ ਨਹੀਂ, ਸਪੀਕਰ ਦੇ ਅਹੁਦੇ ਤੋਂ ਹੀ ਸੰਤੁਸ਼ਟ ਹਾਂ : ਕੁਲਤਾਰ ਸਿੰਘ ਸੰਧਵਾਂ
ਹਰਮਨਪ੍ਰੀਤ ਸਿੰਘ ਨੇ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਫਿਰੋਜ਼ਪੁਰ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਢ ਕੇ ਨਸ਼ੇ ਦੇ ਖ਼ਿਲਾਫ਼ ਲੜਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਨਸ਼ਾ ਮੁਕਤ ਪੰਜਾਬ ਵਿਚ ਨਾਰੀ ਸ਼ਕਤੀ ਨੂੰ ਆਪਣਾ ਵਡਮੁੱਲਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਾਰੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਾਰੇ ਰਲ਼ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ। ਹਰਮਨਪ੍ਰੀਤ ਸਿੰਘ ਨੇ ਅਖ਼ੀਰ ਵਿਚ ਕਿਹਾ, "ਨਾਰੀ ਸ਼ਕਤੀ ਦਾ ਨਾਅਰਾ, ਨਸ਼ਾ ਮੁਕਤ ਹੋਵੇ ਪੰਜਾਬ ਸਾਰਾ।"
ਇਹ ਖ਼ਬਰ ਵੀ ਪੜ੍ਹੋ - ਹੁਣ ATM ਤੋਂ ਮਿਲਿਆ ਕਰੇਗੀ ਸਰਕਾਰੀ ਕਣਕ! ਨਹੀਂ ਪਵੇਗੀ ਡੀਪੂ ਦੀਆਂ ਲੰਮੀਆਂ ਲਾਈਨਾਂ 'ਚ ਲੱਗਣ ਦੀ ਲੋੜ
ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਹਰਮਨਪ੍ਰੀਤ ਸਿੰਘ ਦੀ ਇਹ ਵੀਡੀਓ ਸਾਂਝੀ ਕਰਦਿਆਂ ਲਿਖਿਆ ਕਿ ਇਹ ਪੰਜਾਬ ਪੁਲਸ ਤੇ ਭਾਰਤ ਦੇ ਲਈ ਬੜੀ ਮਾਣ ਵਾਲੀ ਗੱਲ ਹੈ। ਪੰਜਾਬ ਪੁਲਸ ਦੇ ਡੀ.ਐੱਸ.ਪੀ. ਹਰਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿਚ ਕਾਂਸੀ ਦਾ ਤਮਗਾ ਜਿੱਤਿਆ ਹੈ। ਉਨ੍ਹਾਂ ਅੱਗੇ ਲਿਖਿਆ ਕਿ ਇੱਥੇ ਹੀ ਬੱਸ ਨਹੀਂ, ਹੁਣ ਹਰਮਨਪ੍ਰੀਤ ਸਿੰਘ ਫਿਰੋਜ਼ਪੁਰ ਪੁਲਸ ਦੇ ਨਾਲ ਰਲ਼ ਕੇ ਔਰਤਾਂ ਨੂੰ ਨਸ਼ਿਆਂ ਖ਼ਿਲਾਫ਼ ਖੜੇ ਹੋਣ ਲਈ ਅਪੀਲ ਕਰ ਰਿਹਾ ਹੈ। ਉਨ੍ਹਾਂ ਨਸ਼ਾ ਮੁਕਤ ਪੰਜਾਬ ਦਾ ਨਾਅਰਾ ਦਿੰਦਿਆਂ ਹਰਮਨਪ੍ਰੀਤ ਸਿੰਘ ਨੂੰ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਤੁਸੀਂ ਲੋਕਾਂ ਦੇ ਲਈ ਇਕ ਸੱਚੇ ਆਦਰਸ਼ ਹੋ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਲਈ ਬਦਨਾਮ ਪਿੰਡ ਦੇ 71 ਲੋਕਾਂ ਨੂੰ ਘਰ ਖਾਲੀ ਕਰਨ ਦੇ ਨੋਟਿਸ, ਜਾਣੋ ਕੀ ਰਹੀ ਵਜ੍ਹਾ
NEXT STORY