ਚੰਡੀਗੜ੍ਹ : ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਉਪ ਕਪਤਾਨ ਹਰਮਨਪ੍ਰੀਤ ਕੌਰ ਨੇ ਵੀਰਵਾਰ ਨੂੰ ਪੰਜਾਬ ਪੁਲਸ 'ਚ ਡੀ. ਐੱਸ. ਪੀ. ਦਾ ਅਹੁਦਾ ਸੰਭਾਲ ਲਿਆ ਹੈ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਉਸ ਨੂੰ ਵਧਾਈ ਦਿੱਤੀ ਹੈ। ਕੈਪਟਨ ਨੇ ਆਪਣੇ ਫੇਸਬੁੱਕ ਪੇਜ਼ 'ਤੇ ਹਰਮਨਪ੍ਰੀਤ ਬਾਰੇ ਲਿਖਿਆ ਕਿ ਕ੍ਰਿਕਟਰ ਹਰਮਨਪ੍ਰੀਤ ਕੌਰ ਦੀ ਵਰਦੀ 'ਤੇ ਤਾਰੇ ਲਾਉਣ 'ਚ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੋਇਆ ਹੈ।

ਉਨ੍ਹਾਂ ਕਿਹਾ ਕਿ ਇਸ ਲੜਕੀ ਨੇ ਸਾਨੂੰ ਮਾਣ ਮਹਿਸੂਸ ਕਰਾਇਆ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਹਰਮਨਪ੍ਰੀਤ ਕੌਰ ਅਜਿਹਾ ਕਰਨਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸ਼ੁੱਭ ਇੱਛਾਵਾਂ ਹਰਮਨਪ੍ਰੀਤ ਕੌਰ ਦੇ ਨਾਲ ਹੈ। ਇਸ ਤੋਂ ਇਲਾਵਾ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਕਿਹਾ ਕਿ ਹਰਮਨਪ੍ਰੀਤ ਅਜੇ ਟ੍ਰੇਨੀ ਡੀ. ਐੱਸ. ਪੀ. ਦੇ ਤੌਰ 'ਤੇ ਕੰਮ ਕਰੇਗੀ।
ਕਾਂਗਰਸ ਵੱਲੋਂ ਚੋਣਾਂ ਦੌਰਾਨ ਕੀਤੀ ਗਈ ਗੁੰਡਾਗਰਦੀ ਨੇ ਅਕਾਲੀਆਂ ਨੂੰ ਮਾਤ ਪਾਈ : ਮਿੱਤਲ
NEXT STORY