ਪਟਿਆਲਾ : ਪਟਿਆਲਾ ਦੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਇਥੇ ਬਸ ਨਹੀਂ ਅਦਾਲਤ ਨੇ ਵਿਧਾਇਕ ਪਠਾਨਮਾਜਰਾ ਨੂੰ ਆਪਣੀਆਂ ਜਾਇਦਾਦਾਂ ਦੀ ਸੂਚੀ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਤੈਅ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਕ ਔਰਤ ਨੇ ਪਠਾਨਮਾਜਰਾ ਵਿਰੁੱਧ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਪੰਜਾਬ ਪੁਲਸ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਹਰਿਆਣਾ ਪਹੁੰਚੀ, ਦੋਸ਼ ਹੈ ਕਿ ਪਠਾਨਮਾਜਰਾ ਪੁਲਸ 'ਤੇ ਗੋਲੀ ਚਲਾਉਂਦਾ ਹੋਇਆ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀਆਂ ਕਈ ਟੀਮਾਂ ਨੇ ਘੇਰ ਲਿਆ ਪੂਰਾ ਸ਼ਹਿਰ, ਸੀਲ ਕਰ ਦਿੱਤੀਆਂ ਸਰਹੱਦਾਂ
ਇਸ ਮਗਰੋਂ ਫਰਾਰ ਵਿਧਾਇਕ ਨੇ ਸੋਸ਼ਲ ਮੀਡੀਆ 'ਤੇ ਕਈ ਵੀਡੀਓ ਪਾਈਆਂ ਅਤੇ ਆਪਣੇ 'ਤੇ ਹੋਈ ਕਾਰਵਾਈ ਨੂੰ ਧੱਕਾ ਕਰਾਰ ਦਿੱਤਾ। ਇਸ ਮਗਰੋਂ ਇਕ ਹੋਰ ਵੀਡੀਓ ਸਾਹਮਣੇ ਆਈ ਜਿਸ ਵਿਚ ਕਥਿਤ ਤੌਰ 'ਤੇ ਦੱਸਿਆ ਗਿਆ ਕਿ ਉਹ ਆਸਟ੍ਰੇਲੀਆ ਵਿਚ ਹੈ ਅਤੇ ਉਸਨੂੰ ਇਸ ਮਾਮਲੇ ਵਿਚ ਫਸਾਇਆ ਗਿਆ ਹੈ।
ਜਲੰਧਰ ਦੇ ਬੱਸ ਸਟੈਂਡ 'ਤੇ ਹੰਗਾਮਾ! ਠੰਡ 'ਚ ਜਵਾਕਾਂ ਤੋਂ ਮੰਗਵਾਉਂਦੇ ਸੀ ਭੀਖ, ਮੌਕੇ 'ਤੇ ਪਹੁੰਚੇ ਅਫ਼ਸਰ ਤੇ ਫਿਰ...
NEXT STORY