ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਏਸ਼ੀਅਨ ਖੇਡਾਂ 2023 'ਚ ਚਾਂਦੀ ਤਮਗਾ ਜੇਤੂ ਅਤੇ 2024 ਵਿਚ ਇਨਡੋਰ ਏਸ਼ੀਅਨ ਗੇਮ ਜੇਤੂ ਪੰਜਾਬ ਦੀ ਜੰਮਪਲ ਹਰਮਿਲਨ ਬੈਂਸ ਨੇ ਪਰਿਵਾਰ ਸਮੇਤ ਰੂਹਾਨੀਅਤ ਦੇ ਕੇਂਦਰ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਇਸ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਅਤੇ ਸੂਚਨਾ ਅਧਿਕਾਰੀ ਸਰਬਜੀਤ ਸਿੰਘ, ਜਤਿੰਦਰ ਸਿੰਘ ਵੱਲੋਂ ਸਾਂਝੇ ਤੌਰ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਤਸਵੀਰ ਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੁੰਭ ਸਪੈਸ਼ਲ ਸਣੇ ਕਈ ਟ੍ਰੇਨਾਂ ਹੋਈਆਂ ਲੇਟ, ਯਾਤਰੀਆਂ ਨੂੰ ਘੰਟਿਆਂਬੱਧੀ ਕਰਨਾ ਪਿਆ ਇੰਤਜ਼ਾਰ
NEXT STORY