ਹੁਸ਼ਿਆਰਪੁਰ (ਘੁੰਮਣ) - ਡੇਰਾ ਬਾਬਾ ਜਵਾਹਰ ਦਾਸ ਜੀ ਸੂਸਾਂ ਵਿਖੇ ਦਮਦਮੀ ਟਕਸਾਲ ਅਤੇ ਪਿੰਡ ਸੂਸਾਂ ਦੇ ਵਿਚਾਲੇ ਡੇਰਾ ਬਾਬਾ ਜਵਾਹਰ ਦਾਸ ਦੀ ਸੇਵਾ, ਸਾਂਭ-ਸੰਭਾਲ ਅਤੇ ਪ੍ਰਬੰਧਾਂ ਸਬੰਧੀ ਚੱਲ ਰਹੇ ਕੇਸ ’ਤੇ ਅੱਜ ਹੁਸ਼ਿਆਰਪੁਰ ਦੀ ਹੇਠਲੀ ਅਦਾਲਤ ਵਿਚ ਕਾਬਜ਼ ਧਿਰ (ਦਮਦਮੀ ਟਕਸਾਲ) ਵੱਲੋਂ ਦਿੱਤੀ ਗਈ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਇਸ ਫੈਸਲੇ ਦੇ ਪੂਰੇ ਵੇਰਵੇ ਦੀ ਜਾਣਕਾਰੀ ਅਦਾਲਤ ਤੋਂ ਫੈਸਲੇ ਦੀ ਕਾਪੀ ਮਿਲਣ ’ਤੇ ਹੀ ਪ੍ਰਾਪਤ ਹੋਵੇਗੀ।
ਇਹ ਵੀ ਪੜ੍ਹੋ: ਲੁਧਿਆਣਾ 'ਚ 'ਅਗਵਾ' ਹੋਈ ਕੁੜੀ ਘਰ ਦੇ ਬਾਹਰੋਂ ਲੱਭੀ, ਹੈਰਾਨ ਕਰੇਗਾ ਪੂਰਾ ਮਾਮਲਾ
ਪ੍ਰਾਪਤ ਜਾਣਕਾਰੀ ਮੁਤਾਬਕ ਇਹ ਕੇਸ ਕਾਬਜ਼ ਧਿਰ ਦਮਦਮੀ ਟਕਸਾਲ ਵੱਲੋਂ ਹੁਸ਼ਿਆਰਪੁਰ ਦੀ ਹੇਠਲੀ ਅਦਾਲਤ ਵਿਚ ਆਪਣਾ ਹੱਕ ਜਤਾਉਣ ਲਈ ਦਾਇਰ ਕੀਤਾ ਗਿਆ ਸੀ। ਪਿਛਲੇ 4 ਦਿਨਾਂ ਤੋਂ ਅਦਾਲਤ ਵਿਚ ਪੈ ਰਹੀਆਂ ਤਰੀਕਾਂ ਕਾਰਨ ਅਤੇ ਸੰਭਾਵਿਤ ਫੈਸਲੇ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ, ਸ਼ਾਂਤੀ ਅਤੇ ਸੁਰੱਖਿਆ ਲਈ ਵੱਡੇ ਪੱਧਰ ’ਤੇ ਪੁਲਸ ਨੂੰ ਤਾਇਨਾਤ ਕੀਤਾ ਗਿਆ ਸੀ। ਫਿਲਹਾਲ ਇਸ ਸਮੇਂ ਵੀ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਅਤੇ ਪਿੰਡ ਸੂਸਾਂ ਵਿਖੇ ਵੱਡੀ ਗਿਣਤੀ ਵਿਚ ਪੁਲਸ ਤਾਇਨਾਤ ਹੈ।
ਇਸ ਸਬੰਧੀ ਪੁਲਸ ਪ੍ਰਸ਼ਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਸੂਸਾਂ ਵਿਚ ਸੁਰੱਖਿਆ ਦੇ ਮੱਦੇਨਜ਼ਰ 500 ਕਰਮਚਾਰੀ ਤਾਇਨਾਤ ਕੀਤੇ ਗਏ ਹਨ ਤਾਂ ਕਿ ਡੇਰਾ ਬਾਬਾ ਜਵਾਹਰ ਦਾਸ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ ਲਈ ਵੱਡਾ ਐਲਾਨ, 21 ਤਾਰੀਖ਼ ਤੋਂ ਚੱਲੇਗੀ ਇਹ ਮੁਫ਼ਤ ਬੱਸ ਸੇਵਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਏਅਰਪੋਰਟ ਤੋਂ ਤਕਰੀਬਨ 1 ਕਰੋੜ ਰੁਪਏ ਦਾ ਸੋਨਾ ਜ਼ਬਤ
NEXT STORY