ਲੁਧਿਆਣਾ (ਨਰਿੰਦਰ) : ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ 'ਚ ਆਉਣ ਦਾ ਸੱਦਾ ਦਿੱਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਕਾਂਗਰਸ ਛੱਡ ਆਮ ਆਦਮੀ ਪਾਰਟੀ 'ਚ ਆਉਣ ਤਾਂ ਪਾਰਟੀ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਅਸਲ 'ਚ ਹਰਪਾਲ ਚੀਮਾ ਸਮਰਾਲਾ 'ਚ ਪਾਰਟੀ ਦੇ ਵਰਕਰਾਂ ਨਾਲ ਬੈਠਕ ਕਰਨ ਲਈ ਪੁੱਜੇ ਹੋਏ ਸਨ, ਜਿੱਥੇ ਉਨ੍ਹਾਂ ਨੇ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ 'ਚ 3 ਡਿਪਟੀ ਸੀ. ਐੱਮ. ਲਾਉਣ ਦੀ ਗੱਲ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਪੰਜਾਬ ਦੀ ਸਰਕਾਰ ਹਰ ਮੋਰਚੇ 'ਤੇ ਫੇਲ ਸਾਬਿਤ ਹੋਈ ਹੈ, ਜਿਸ ਕਾਰਨ ਬਾਜਵਾ 3 ਡਿਪਟੀ ਸੀ. ਐੱਮ. ਸੂਬੇ 'ਚ ਲਾਉਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਚਾਹੁੰਦੇ ਹਨ ਕਿ ਪੰਜਾਬ 'ਚ ਜੰਗਲ ਰਾਜ ਬਣਿਆ ਰਹੇ, ਇਸੇ ਲਈ ਤਾਂ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਖੂੰਝੇ ਲਾ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਸਿੱਧੂ ਨੂੰ ਆਮ ਆਦਮੀ ਪਾਰਟੀ 'ਚ ਆਉਣ ਦਾ ਸੱਦਾ ਦਿੱਤਾ ਹੈ।
'ਸਾਡੀ ਪੰਚਾਇਤ, ਸਾਡੀ ਜ਼ਮੀਨ' ਅੰਦੋਲਨ ਸ਼ੁਰੂ ਕਰਨਗੇ ਸਿਮਰਜੀਤ ਬੈਂਸ
NEXT STORY