ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਪੇਂਡੂ ਵਿਕਾਸ ਫੰਡਾਂ (ਆਰ. ਡੀ. ਐੱਫ.) ਸੰਬਧੀ ਕੈਪਟਨ ਸਰਕਾਰ ਨੂੰ ਖੂਬ ਰਗੜੇ ਲਾਏ ਗਏ। ਇੱਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਵੱਲੋਂ ਪੇਂਡੂ ਖੇਤਰਾਂ ਲਈ ਸੂਬੇ ਨੂੰ ਸਲਾਨਾ ਸਾਢੇ 1700 ਕਰੋੜ ਰੁਪਿਆ ਆਉਂਦਾ ਹੈ ਪਰ ਪੰਜਾਬ ਦੀ ਪਿਛਲੀ ਬਾਦਲ ਸਰਕਾਰ ਅਤੇ ਮੌਜੂਦਾ ਸਰਕਾਰ ਨੇ ਇਸ ਪੈਸੇ ਦੀ ਵੀ ਸਹੀ ਵਰਤੋਂ ਨਹੀਂ ਕੀਤੀ।
ਇਹ ਵੀ ਪੜ੍ਹੋ : ਵਿਆਹ ਦੇ ਰੰਗ 'ਚ ਪਿਆ ਭੰਗ, ਲਾੜੇ ਦੀ ਮਾਂ ਨਾਲ ਜੋ ਬੀਤੀ, ਸਭ ਹੈਰਾਨ ਰਹਿ ਗਏ
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ 3 ਕਾਲੇ ਕਾਨੂੰਨਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਜਿਹੜਾ ਆਰ. ਡੀ. ਐਫ. ਦਾ ਪੈਸਾ ਆਉਂਦਾ ਹੈ, ਉਹ ਸੂਬੇ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਪਿੰਡਾਂ ਦੇ ਵਿਕਾਸ ਲਈ ਆਉਂਦਾ ਹੈ ਪਰ ਪਿਛਲੀ ਬਾਦਲ ਸਰਕਾਰ ਨੇ ਜਿੱਥੇ ਇਸ ਪੈਸੇ ਨੂੰ ਸੰਗਤ ਦਰਸ਼ਨਾਂ ਅਤੇ ਹੋਰ ਕੰਮਾਂ 'ਚ ਵਰਤਿਆ, ਉੱਥੇ ਹੀ ਮੌਜੂਦਾ ਕੈਪਟਨ ਸਰਕਾਰ ਵੀ ਇਹੀ ਕੁੱਝ ਕਰ ਰਹੀ ਹੈ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ 'ਚ ਵਧਿਆ 'ਡੇਂਗੂ' ਦਾ ਕਹਿਰ, 2 ਸ਼ੱਕੀ ਮਰੀਜ਼ਾਂ ਦੀ ਮੌਤ
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕੇਂਦਰ ਸਰਕਾਰ ਇਸ ਦੀ ਆੜ 'ਚ ਆਪਣੇ ਵੱਲੋਂ ਬਣਾਏ ਗਏ ਕਾਨੂੰਨਾਂ ਨੂੰ ਲਾਗੂ ਕਰਨ 'ਚ ਲੱਗੀ ਹੋਈ ਹੈ। ਹਰਪਾਲ ਚੀਮਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਬਾਰੇ ਤੁਰੰਤ ਵਾਈਟ ਪੇਪਰ ਜਾਰੀ ਕਰਕੇ ਦੱਸੇ ਕਿ ਇਹ ਫੰਡ ਕਿੱਥੇ-ਕਿੱਥੇ ਵਰਤਿਆ ਗਿਆ ਅਤੇ ਇਸ ਦੇ ਨਾਲ ਹੀ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਹ ਪੰਜਾਬ ਦਾ ਪੈਸਾ ਹੈ।
ਇਹ ਵੀ ਪੜ੍ਹੋ : ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, 'ਕਿਸਾਨਾਂ ਤੋਂ ਜਲਦ ਖਾਲੀ ਕਰਵਾਓ ਰੇਲਵੇ ਟਰੈਕ'
ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਇਹ ਪੈਸਾ ਰੋਕਿਆ ਨਹੀਂ ਜਾਣਾ ਚਾਹੀਦਾ ਅਤੇ ਇਸ ਨੂੰ ਤੁਰੰਤ ਜਾਰੀ ਕਰ ਦਿੱਤਾ ਜਾਣਾ ਚਾਹੀਦਾ ਹੈ ਪਰ ਜਿਨ੍ਹਾਂ ਲੋਕਾਂ ਨੇ ਇਹ ਪੈਸਾ ਬਰਬਾਦ ਕੀਤਾ ਹੈ ਜਾਂ ਖਾਧਾ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਫਿਰੋਜ਼ਪੁਰ 'ਚ ਸ਼ਰਮਨਾਕ ਘਟਨਾ, ਜਨਾਨੀ ਨੂੰ ਬੰਦੀ ਬਣਾ ਕੇ ਤਿੰਨ ਦਿਨ ਕੀਤਾ ਜਬਰ-ਜ਼ਿਨਾਹ
NEXT STORY