*ਟਿਕੈਤ ’ਤੇ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕਰ ਕੇ ਸਖਤ ਸਜ਼ਾਵਾਂ ਦੇਵੇ ਰਾਜਸਥਾਨ ਸਰਕਾਰ
ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ’ਤੇ ਭਾਜਪਾ ਦੇ ਗੁੰਡਿਆਂ ਵਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ’ਚ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹੁਣ ਕਿਸਾਨਾਂ ਦੇ ਅੰਦੋਲਨ ਨੂੰ ਆਪਣੀ ਪਾਰਟੀ ਦੇ ਗੁੰਡਿਆਂ ਰਾਹੀਂ ਖ਼ਤਮ ਕਰਾਉਣ ਦੀਆਂ ਘਟੀਆ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ ਨੀਤੀ ਰਹੀ ਹੈ ਕਿ ਲੋਕਾਂ ਨੂੰ ਗੁੰਡਾਗਰਦੀ ਦੇ ਨਾਂ ’ਤੇ ਡਰਾ ਕੇ, ਅੱਤਿਆਚਾਰ ਕਰ ਕੇ ਚੁੱਪ ਕਰਾਉਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਦੋਂ ਕਿਸਾਨਾਂ ਨੂੰ ਖ਼ਤਮ ਕਰਨ ਵਾਲੇ ਕਾਲੇ ਕਾਨੂੰਨ ਲੈ ਕੇ ਆਈ ਤਾਂ ਦੇਸ਼ ਦੇ ਕਿਸਾਨ ਆਪਣੀ ਹੋਂਦ ਬਚਾਉਣ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ। ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਅੰਦੋਲਨ ਨੂੰ ਫੇਲ ਕਰਨ ਲਈ ਵਰਤੀ ਗਈ ਹਰ ਘਟੀਆ ਨੀਤੀ ਸਫਲ ਨਾ ਹੋਈ ਤਾਂ ਹੁਣ ਕਿਸਾਨ ਆਗੂਆਂ ਨੂੰ ਨੁਕਸਾਨ ਪਹੁੰਚਾਉਣ ਲਈ ਅਜਿਹੇ ਹਮਲੇ ਕਰਵਾ ਰਹੀ ਹੈ।
ਇਹ ਵੀ ਪੜ੍ਹੋ : ਬੀ. ਕੇ. ਯੂ. ਏਕਤਾ ਉਗਰਾਹਾਂ ਵਲੋਂ ਕਿਸਾਨ ਨੇਤਾ ਟਿਕੈਤ ’ਤੇ ਹਮਲੇ ਦੀ ਨਿੰਦਾ
ਉਨ੍ਹਾਂ ਕਿਹਾ ਕਿ ਭਾਜਪਾ ਆਪਣੀਆਂ ਅਜਿਹੀਆਂ ਕੋਝੀਆਂ ਚਾਲਾਂ ਚੱਲਣ ਦੀ ਬਜਾਏ ਤੁਰੰਤ ਕਾਲੇ ਕਾਨੂੰਨਾਂ ਨੂੰ ਰੱਦ ਕਰੇ। ਉਨ੍ਹਾਂ ਰਾਜਸਥਾਨ ਦੀ ਕਾਂਗਰਸ ਸਰਕਾਰ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਕਾਂਗਰਸ ਦੀ ਮਿਲੀਭੁਗਤ ਹੈ ਕਿ ਕਿਸਾਨ ਅੰਦੋਲਨ ਨੂੰ ਬਿਨਾਂ ਕਿਸੇ ਸਿੱਟੇ ’ਤੇ ਪੁੱਜੇ ਖ਼ਤਮ ਕਰਵਾਇਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਹਮਲਾ ਕਰਨ ਵਾਲੇ ਭਾਜਪਾ ਦੇ ਗੁੰਡਿਆਂ ਨੂੰ ਗ੍ਰਿਫਤਾਰ ਕਰ ਕੇ ਸਖ਼ਤ ਸਜ਼ਾਵਾਂ ਦੇਵੇ।
ਇਹ ਵੀ ਪੜ੍ਹੋ : ਪੰਜਾਬ 'ਚ ਖ਼ਤਰਨਾਕ ਸਟੇਜ ਵੱਲ ਵੱਧ ਰਹਿਆ ਕੋਰੋਨਾ, ਮੌਤਾਂ ਦੇ ਅੰਕੜਿਆਂ ਚਿੰਤਾ 'ਚ ਪਾਏ ਮਾਹਿਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪਤਨੀ ਨੂੰ ਤਲਾਕ ਦਿੱਤੇ ਬਿਨਾ ਪਤੀ ਨੇ ਕਰ ਲਿਆ ਦੂਜਾ ਵਿਆਹ
NEXT STORY