ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਗਿਆ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਸ਼ੇਸ਼ ਇਜਲਾਸ ਇਸ ਲਈ ਬੁਲਾਇਆ ਸੀ ਤਾਂ ਜੋ ਬੀ. ਐੱਸ. ਐੱਫ. ਦੇ ਵਧੇ ਅਧਿਕਾਰਾਂ ਵਾਲੀ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਖ਼ਿਲਾਫ਼ ਮਤਾ ਪਾਸ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲਸ਼ਕਰ-ਏ-ਤੋਇਬਾ ਵੱਲੋਂ ਚੰਡੀਗੜ੍ਹ ਤੇ ਅੰਬਾਲਾ ਸਣੇ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ
ਹਰਪਾਲ ਚੀਮਾ ਨੇ ਦੋਸ਼ ਲਾਇਆ ਕਿ ਸਰਬ ਪਾਰਟੀ ਮੀਟਿੰਗ 'ਚ ਮੁੱਖ ਮੰਤਰੀ ਚੰਨੀ ਨੇ ਸਾਰੀਆਂ ਪਾਰਟੀਆਂ ਨਾਲ ਵਾਅਦਾ ਕੀਤਾ ਸੀ ਕਿ ਵਿਧਾਨ ਸਭਾ ਦਾ ਸੈਸ਼ਨ ਲਾਈਵ ਹੋਵੇਗਾ ਅਤੇ ਪੰਜਾਬ ਦੇ ਲੋਕ ਇਸ ਦਾ ਸਿੱਧਾ ਪ੍ਰਸਾਰਣ ਦੇਖ ਸਕਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਅੰਦਰ ਸਿਰਫ ਸਰਕਾਰੀ ਕੈਮਰਿਆਂ ਨੂੰ ਮਨਜ਼ੂਰੀ ਦਿੱਤੀ ਗਈ ਅਤੇ ਪੂਰੀ ਵਿਧਾਨ ਸਭਾ ਦੌਰਾਨ ਸਿਰਫ ਮੁੱਖ ਮੰਤਰੀ ਚੰਨੀ ਦਾ ਭਾਸ਼ਣ ਹੀ ਦਿਖਾਇਆ ਗਿਆ। ਉਨ੍ਹਾਂ ਕਿਹਾ ਕਿ ਜਿਹੜੀ ਮਾੜੀ ਸ਼ਬਦਾਵਲੀ ਦਾ ਇਸਤੇਮਾਲ ਹੋਇਆ, ਉਹ ਵਿਧਾਨ ਸਭਾ ਦਾ ਹਿੱਸਾ ਨਹੀਂ ਬਣੀ।
ਇਹ ਵੀ ਪੜ੍ਹੋ : ਪਾਖੰਡੀ ਬਾਬੇ ਦੇ ਦਰਬਾਰ ਚੌਂਕੀ ਭਰਨ ਗਈ ਜਨਾਨੀ ਨਾਲ ਜੋ ਵਾਪਰਿਆ, ਸੁਣ ਕੰਬ ਗਿਆ ਹਰ ਕਿਸੇ ਦਾ ਦਿਲ
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਮਹਿੰਗੇ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ ਪਰ ਵਿਧਾਨ ਸਭਾ ਅੰਦਰ ਸੋਧ ਬਿੱਲ ਲਿਆਂਦੇ ਗਏ, ਜੋ ਕਿ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਇਜਲਾਸ ਦੌਰਾਨ ਸਿਰਫ ਲੋਕ ਲੁਭਾਊ ਗੱਲਾਂ ਹੀ ਕੀਤੀਆਂ ਗਈਆਂ, ਜਦੋਂ ਕਿ ਅਸਲੀ ਮੁੱਦਿਆਂ ਨੂੰ ਕਿਤੇ ਨਹੀਂ ਚੁੱਕਿਆ ਗਿਆ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦਾ ਕਾਫ਼ਲਾ ਲੰਘਣ ਮੌਕੇ ਪੁਲਸ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਕੀਤੀ ਖਿੱਚ-ਧੂਹ
ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਸਿਰਫ ਐਲਾਨਾਂ ਵਾਲੀ ਸਰਕਾਰ ਹੈ, ਜਦੋਂ ਕਿ ਜ਼ਮੀਨੀ ਪੱਧਰ 'ਤੇ ਕੋਈ ਵੀ ਪ੍ਰਭਾਵ ਨਜ਼ਰ ਨਹੀਂ ਆ ਰਿਹਾ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ ਲੋਕਾਂ ਨਾਲ ਵਾਅਦੇ ਕਰ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਕਿਹਾ-ਜੇਲ੍ਹ ਜਾਣ ਲਈ ਤਿਆਰ ਰਹਿਣ
NEXT STORY