ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੰਗਰੂਰ ਵਿਖੇ ਪਹਿਲੀ ਵਾਰ ਪੁੱਜਣ 'ਤੇ ਰੈਸਟ ਹਾਊਸ ਸੰਗਰੂਰ ਵਿਖੇ ਗਾਰਡ ਆਫ ਆਨਰ ਦਾ ਸਨਮਾਨ ਦਿੱਤਾ ਗਿਆ ਅਤੇ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਸਲਾਮੀ ਦਿੱਤੀ ਗਈ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬੀਬੀ ਨਰਿੰਦਰ ਕੌਰ ਭਰਾਜ ਵੱਲੋਂ ਵੀ ਹਰਪਾਲ ਸਿੰਘ ਚੀਮਾ ਦਾ ਸੰਗਰੂਰ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ।
ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰਪਾਲ ਸਿੰਘ ਚੀਮਾ ਪਹਿਲੀ ਵਾਰ ਸੰਗਰੂਰ ਹਲਕੇ ਦੇ ਲੋਕਾਂ ਨੂੰ ਮਿਲਣ ਅਤੇ ਮੀਡੀਆ ਨਾਲ ਰੂ-ਬ-ਰੂ ਹੋਣ ਲਈ ਰੈਸਟ ਹਾਊਸ ਵਿਖੇ ਪੁੱਜੇ ਸਨ। ਇਸ ਸਮੇਂ ਡਿਪਟੀ ਕਮਿਸ਼ਨਰ ਸੰਗਰੂਰ ਰਾਮਬੀਰ ਅਤੇ ਐਸ. ਐਸ. ਪੀ. ਸੰਗਰੂਰ ਸਵਪਨ ਸ਼ਰਮਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਉਚੇਚੇ ਤੌਰ 'ਤੇ ਹਾਜ਼ਰ ਸਨ।
ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਰਪਾਲ ਸਿੰਘ ਚੀਮਾ ਨੂੰ ਮਿਲਣ ਲਈ ਉਚੇਚੇ ਤੌਰ 'ਤੇ ਪੁੱਜੇ ਹੋਏ ਸਨ। ਇਸ ਸਮੇਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਨਦੀਪ ਸਿੰਘ ਪੰਜਾਬੀ ਅਤੇ ਸਮਿਤੀ ਉਨ੍ਹਾਂ ਦੀ ਟੀਮ ਵੀ ਹਾਜ਼ਰ ਸਨ। ਇਸ ਸਮੇਂ ਲਲਿਤ ਕੁਮਾਰ ਗਰਗ ਲੀਸੂ, ਸੋਮਨਾਥ ਬਾਸਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸੰਗਰੂਰ, ਪਰਮਿੰਦਰ ਸਿੰਘ ਪਿੰਕੀ ਸੇਵਾਮੁਕਤ ਏ. ਐਸ. ਆਈ. ਹਾਜ਼ਰ ਸਨ।
ਹਰਪਾਲ ਸਿੰਘ ਚੀਮਾ ਨੂੰ ਸੰਗਰੂਰ ਪੁੱਜਣ ’ਤੇ ਗਾਰਡ ਆਫ ਆਨਰ ਨਾਲ ਕੀਤਾ ਗਿਆ ਸਨਮਾਨਿਤ
NEXT STORY