ਬਠਿੰਡਾ : 'ਆਪ' ਦੇ ਗਿੱਲ ਕਲਾਂ ਤੋਂ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਜੇਠੂਕੇ ਦੇ ਕਤਲ ਦੇ ਸਬੰਧ 'ਚ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਸਾਜ਼ਿਸ਼ ਦੇ ਤਹਿਤ ਹੀ ਹਰਵਿੰਦਰ ਹਿੰਦਾ ਦਾ ਕਤਲ ਕੀਤਾ ਗਿਆ ਹੈ। ਉਸ ਦੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੀ ਲੱਗੇਗਾ।
ਚੋਣਾਂ ਦੇ ਸਬੰਧ 'ਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਗਲਤ ਢੰਗ ਨਾਲ ਚੋਣਾਂ 'ਚ ਜਿੱਤ ਹਾਸਲ ਕਰਨਾ ਚਾਹੁੰਦੀ ਹੈ। ਕਾਂਗਰਸ ਸਰਕਾਰ ਨੇ ਪੰਜਾਬ ਦਾ ਬੁਰਾ ਹਾਲ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਆਪਸ 'ਚ ਮਿਲੀ ਹੋਈ ਹੈ, ਜਿਸ ਕਾਰਨ ਕਾਂਗਰਸ ਅਕਾਲੀਆਂ ਦਾ ਬਚਾਅ ਕਰਨ 'ਚ ਲੱਗੀ ਹੋਈ ਹੈ। ਬੇਅਦਬੀ ਮਾਮਲੇ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅਜੇ ਤੱਕ ਸੀ.ਬੀ.ਆਈ. ਤੋਂ ਕੇਸ ਵਾਪਸ ਨਹੀਂ ਲਿਆ।
ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਿਹਾ ਸੀ ਗਿਰੋਹ, 6 ਲੁਟੇਰੇ ਗ੍ਰਿਫਤਾਰ
NEXT STORY