ਮੋਹਾਲੀ (ਵੈੱਬ ਡੈਸਕ)- ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ ਜਾਣਨ ਲਈ ਹਰਪਾਲ ਚੀਮਾ ਪਹੁੰਚੇ, ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ-ਚਾਲ ਪੁੱਛਿਆ ਤੇ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਥੇ ਦੱਸ ਦੇਈਏ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ ਜਾਣਨ ਲਈ ਪਹੁੰਚੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ
ਇਥੇ ਦੱਸ ਦੇਈਏ ਕਿ ਪਰਗਟ ਸਿੰਘ ਵੱਲੋਂ ਵੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ ਜਾਣਿਆ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਫੇਫੜਿਆਂ 'ਚ ਹਲਕੀ ਸੋਜ ਦੇ ਕਾਰਨ ਬੀਤੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਹਨ। ਸ਼ਨੀਵਾਰ ਨੂੰ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੱਲੋਂ ਪਹੁੰਚ ਕੇ ਉਨ੍ਹਾਂ ਦਾ ਹਾਲ ਜਾਣਿਆ ਗਿਆ ਸੀ। ਉਨ੍ਹਾਂ ਬਾਹਰ ਆ ਕੇ ਦੱਸਿਆ ਸੀ ਕਿ ਮੁੱਖ ਮੰਤਰੀ ਮਾਨ ਹੁਣ ਪੂਰੀ ਤਰ੍ਹਾਂ ਠੀਕ ਹਨ। ਉਹ ਹੁਣ ਤੇਜ਼ੀ ਨਾਲ ਰਿਕਵਰੀ ਕਰ ਰਹੇ ਹਨ ਅਤੇ ਜਲਦੀ ਹੀ ਛੁੱਟੀ ਲੈ ਕੇ ਬਾਹਰ ਆ ਜਾਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ, ਕਲਯੁਗੀ ਪਿਓ ਨੇ ਗਲ਼ਾ ਘੁੱਟ ਕੇ ਮਾਰ ਦਿੱਤੀ 9 ਸਾਲ ਦੀ ਧੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
Vardhman group ਦੇ ਮਾਲਕ ਨੂੰ DIGITAL ARREST ਕਰ ਠੱਗ ਲਏ 7 ਕਰੋੜ
NEXT STORY