ਚੰਡੀਗੜ੍ਹ : ਪੰਜਾਬ ਦੇ ਖਜ਼ਾਨਾ ਮੰਤਰੀ ਵੱਲੋਂ ਬਜਟ ਪੇਸ਼ ਕਰਨ ਤੋਂ ਬਾਅਦ ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ 'ਚ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਇਕ ਸਕੀਮ ਲਿਆਂਦੀ ਹੈ, 'ਬਿੱਲ ਲਿਆਓ, ਇਨਾਮ ਪਾਓ'। ਇਸ ਤਹਿਤ ਜੇਕਰ ਕੋਈ ਵਿਅਕਤੀ ਦੁਕਾਨਦਾਰ ਤੋਂ ਕੋਈ ਚੀਜ਼ ਖ਼ਰੀਦਦਾ ਹੈ ਅਤੇ ਪੰਜਾਬ ਸਰਕਾਰ ਦੇ ਪੋਰਟਲ 'ਤੇ ਜਾ ਕੇ ਬਿੱਲ ਨੂੰ ਰਜਿਸਟਰਡ ਕਰਾਉਂਦਾ ਹੈ ਤਾਂ ਪਤਾ ਲੱਗ ਜਾਵੇਗਾ ਕਿ ਦੁਕਾਨਦਾਰ ਨੇ ਉਸ ਚੀਜ਼ ਦਾ ਜੀ. ਐੱਸ. ਟੀ. ਦਿੱਤਾ ਹੈ ਜਾਂ ਨਹੀਂ।
ਇਹ ਵੀ ਪੜ੍ਹੋ : Punjab Budget 2023 : ਕੈਂਸਰ ਦੇ ਮਰੀਜ਼ਾਂ ਲਈ ਹੋ ਗਿਆ ਅਹਿਮ ਐਲਾਨ, ਜਾਣੋ ਕੀ ਬੋਲੇ ਵਿੱਤ ਮੰਤਰੀ
ਉਨ੍ਹਾਂ ਕਿਹਾ ਕਿ ਜੇਕਰ ਦੁਕਾਨਦਾਰ ਨੇ ਅਜਿਹਾ ਨਹੀਂ ਕੀਤਾ ਹੋਵੇਗਾ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਉਸ ਵੱਲੋਂ ਟੈਕਸ ਦਿੱਤਾ ਗਿਆ ਹੋਵੇਗਾ ਤਾਂ ਸਰਕਾਰ ਟੈਕਸਦਾਤਾਵਾਂ ਨੂੰ ਯੋਗ ਇਨਾਮ ਵੀ ਦੇਵੇਗੀ। ਇਸ ਤਰ੍ਹਾਂ ਟੈਕਸ ਚੋਰੀ ਦੀਆਂ ਘਟਨਾਵਾਂ ਬਹੁਤ ਘੱਟ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਸਾਲ 4.98 ਵਿੱਤੀ ਘਾਟੇ ਦਾ ਅੰਦਾਜ਼ਾ ਹੈ ਅਤੇ ਬਿਨਾਂ ਕੋਈ ਨਵਾਂ ਟੈਕਸ ਲਾਏ ਇਹ ਬਜਟ ਪੇਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Punjab Budget 2023 : ਸਦਨ 'ਚ ਬਜਟ ਭਾਸ਼ਣ ਦੌਰਾਨ ਹੰਗਾਮਾ, ਕਾਂਗਰਸੀਆਂ ਨੇ ਕੀਤੀ ਨਾਅਰੇਬਾਜ਼ੀ
ਉਹ ਸਮਝਦੇ ਹਨ ਕਿ ਇਹ ਪੰਜਾਬ ਦਾ ਲੋਕ ਪੱਖੀ ਬਜਟ ਹੈ। ਖਜ਼ਾਨਾ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਇਹ ਜੰਗ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਅਤੇ ਸੂਬੇ ਅੰਦਰ ਇਮਾਨਦਾਰ ਰਾਜ ਸਥਾਪਿਤ ਕਰਨ ਦਾ ਜੋ ਬੀੜਾ ਚੁੱਕਿਆ ਹੈ, ਉਸ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਜਲਦੀ ਹੀ ਨਵੀਂ ਖੇਡ ਨੀਤੀ ਲਿਆਂਦੀ ਜਾਵੇਗੀ ਅਤੇ ਇਸ ਲਈ 258 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
Punjab Bugdet 2023: ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਲਈ ਕੀਤੇ ਗਏ ਵੱਡੇ ਐਲਾਨ
NEXT STORY