ਚੰਡੀਗੜ੍ਹ : ਇੱਥੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ. ਟੀ. ਓ. ਅਤੇ ਲਾਲ ਚੰਦ ਕਟਾਰੂਚੱਕ ਦੇ ਨਾਲ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਵਲੋਂ ਮਹੱਤਵਪੂਰਨ ਮੁੱਦੇ 'ਤੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸੰਬਧੋਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਭਾਰਤੀ ਜਨਤਾ ਪਾਰਟੀ 'ਤੇ ਤਿੱਖੇ ਨਿਸ਼ਾਨਾ ਵਿੰਨ੍ਹੇ। ਹਰਪਾਲ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਇਸ ਵਾਰ ਚੋਣਾਂ ਦੌਰਾਨ ਇਸ ਵਾਰ 400 ਪਾਰ ਦਾ ਨਾਅਰਾ ਦਿੱਤਾ ਸੀ ਪਰ ਦੇਸ਼ ਦੇ ਲੋਕਾਂ ਨੂੰ ਪਾਰਟੀ ਨੂੰ ਕਰਾਰ ਜਵਾਬ ਦਿੱਤਾ ਹੈ।
ਇਹ ਵੀ ਪੜ੍ਹੋ : PGI ਦੇ ਡਾਕਟਰ ਹੁਣ ਟੈਂਟ ’ਚ ਦੇਖਣਗੇ ਮਰੀਜ਼, GMCH ’ਚ ਆਨਲਾਈਨ ਰਜਿਸਟ੍ਰੇਸ਼ਨ ਬੰਦ
ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਅੰਦਰ ਗਰੀਬ ਲੋਕਾਂ ਨੂੰ ਰਿਜ਼ਰਵੇਸ਼ਨ ਦਿੱਤੀ ਗਈ ਸੀ ਪਰ ਭਾਜਪਾ ਇਸ ਰਿਜ਼ਰਵੇਸ਼ਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਸ ਦੇ ਚੱਲਦਿਆਂ ਦੇਸ਼ ਅੰਦਰ ਵੱਡੀਆਂ-ਵੱਡੀਆਂ ਕੰਪਨੀਆਂ ਦਾ ਨਿੱਜੀਕਰਨ ਕੀਤਾ ਗਿਆ ਹੈ ਤਾਂ ਜੋ ਉੱਥੇ ਰਿਜ਼ਰਵੇਸ਼ਨ ਖ਼ਤਮ ਹੋ ਜਾਵੇ। ਇਹ ਕੰਮ ਭਾਜਪਾ ਪਿਛਲੇ 10 ਸਾਲਾਂ ਤੋਂ ਕਰਦੀ ਆ ਰਹੀ ਹੈ। ਭਾਜਪਾ ਨੇ ਪਿਛਲੇ ਸਮੇਂ ਦੌਰਾਨ 23 ਵੱਡੀਆਂ ਕੰਪਨੀਆਂ ਦਾ ਨਿੱਜੀਕਰਨ ਕੀਤਾ।
ਇਹ ਵੀ ਪੜ੍ਹੋ : ਦੀਵਾਲੀ ਤੇ ਛੱਠ ਪੂਜਾ 'ਤੇ ਘਰ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਚੱਲਣਗੀਆਂ 2 ਸਪੈਸ਼ਲ ਟਰੇਨਾਂ
ਚੀਮਾ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਅੰਦਰ 9 ਲੱਖ ਤੋਂ ਉੱਪਰ ਪੋਸਟਾਂ ਖ਼ਾਲੀ ਪਈਆਂ ਹਨ, ਜਿਨ੍ਹਾਂ 'ਚ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਰਿਜ਼ਰਵੇਸ਼ਨ ਦਾ ਹੱਕ ਮਿਲਣਾ ਸੀ। ਲਗਾਤਾਰ ਪੋਸਟਾਂ ਨਾ ਭਰਨਾ ਵੀ ਇਸ ਗੱਲ ਦਾ ਸਬੂਤ ਹੈ ਕਿ ਭਾਜਪਾ ਐੱਸ. ਸੀ., ਐੱਸ. ਟੀ. ਭਾਈਚਾਰੇ ਦੇ ਲੋਕਾਂ ਨੂੰ ਇਹ ਸਹੂਲਤਾਂ ਨਹੀਂ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਅੱਜ ਮੈਂਬਰਸ਼ਿਪ ਦੀ ਜਿਹੜੀ ਮੁਹਿੰਮ ਚਲਾਈ ਹੈ, ਉਸ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ। ਜਦੋਂ ਵੀ ਕਿਸੇ ਅਨੁਸੂਚਿਤ ਜਾਤੀ ਜਾਂ ਹੋਰ ਪੱਛੜੀਆਂ ਜਾਤੀਆਂ ਦੇ ਘਰਾਂ 'ਚ ਭਾਜਪਾ ਦਾ ਕੋਈ ਬੰਦਾ ਮੈਂਬਰਸ਼ਿਪ ਕਰਵਾਉਣ ਲਈ ਆਉਂਦਾ ਹੈ ਤਾਂ ਉਸ ਦਾ ਬਾਈਕਾਟ ਕੀਤਾ ਜਾਵੇ ਕਿਉਂਕਿ ਭਾਜਪਾ ਬਾਬਾ ਸਾਹਿਬ ਵਲੋਂ ਬਣਾਏ ਗਏ ਸੰਵਿਧਾਨ ਦੇ ਖ਼ਿਲਾਫ਼ ਕੰਮ ਕਰ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸ਼ਹਿਰਾਂ ਨੂੰ ਸਾਫ਼-ਸੁਥਰਾ ਤੇ ਕੂੜਾ ਰਹਿਤ ਬਣਾਉਣ ਲਈ ਮੁੱਖ ਸਕੱਤਰ ਨੇ ਦਿੱਤੇ ਇਹ ਹੁਕਮ
NEXT STORY