ਜਲੰਧਰ (ਸੋਨੂੰ)- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਜਲੰਧਰ ਵਿੱਚ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਇਕ ਸਾਲ ਵਿੱਚ ਕੀਤੇ ਕੰਮਾਂ ਬਾਰੇ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ। ਜੀ. ਐੱਸ. ਟੀ. ਕੁਲੈਕਸ਼ਨ ਵਿੱਚ ਵੀ 17 ਫ਼ੀਸਦੀ ਦਾ ਵਾਧਾ ਹੋਇਆ ਹੈ। ਪੰਜਾਬ ਅੰਦਰ 28 ਹਜ਼ਾਰ ਤੋਂ ਵੱਧ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਵੱਲੋਂ ਕੀਤੇ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਸਾਲ ਦੇ ਅੰਦਰ-ਅੰਦਰ ਇਕ-ਇਕ ਕਰਕੇ ਆਪਣੇ ਵਾਅਦੇ ਪੂਰੇ ਕੀਤੇ ਹਨ। ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਇੰਦਰ ਇਕਬਾਲ ਸਿੰਘ ਨੂੰ ਲੈ ਕੇ ਕਿਹਾ ਕਿ ਇਸ ਨਾਲ ਕੋਈ ਫਰਕ ਨਹੀਂ ਪੈਂਦਾ। ਗੁਰਦਾਸਪੁਰ ਦੇ ਕਿਸਾਨਾਂ ਦਾ ਇਲਜ਼ਾਮ ਹੈ ਕਿ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਅਜੇ ਤੱਕ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਨ ਲਈ ਅਜੇ ਤੱਕ ਨਹੀਂ ਆਇਆ। ਅੰਮ੍ਰਿਤਪਾਲ ਦੇ ਮਾਮਲੇ ਸਬੰਧੀ ਬੋਲਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਅੰਮ੍ਰਿਤਪਾਲ ਦਾ ਕੋਈ ਸੁਰਾਗ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਗ੍ਰਿਫ਼ਤ ਵਿਚ ਹੋਵੇਗਾ। ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਉਹ ਅਜੇ ਜੇਲ੍ਹ ਵਿਚੋਂ ਬਾਹਰ ਆਏ ਹਨ ਅਤੇ ਥੋੜ੍ਹਾ ਆਰਾਮ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਅਤੇ ਵੈਸਟ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਸ਼ਾਤਿਰ ਕੁੜੀ ਦਾ ਕਾਰਾ ਕਰੇਗਾ ਹੈਰਾਨ, ਕ੍ਰੈਡਿਟ ਕਾਰਡ ਜ਼ਰੀਏ ਇੰਝ ਕੀਤੀ ਲੱਖਾਂ ਦੀ ਧੋਖਾਦੇਹੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਆਹਮੋ-ਸਾਹਮਣੇ ਹੋਈ ਟੱਕਰ ’ਚ ਟਰੱਕਾਂ ਦੇ ਉੱਡੇ ਚਿੱਥੜੇ, ਇਕ ਦੀ ਦਰਦਨਾਕ ਮੌਤ
NEXT STORY