ਜਲੰਧਰ/ਚੰਡੀਗੜ੍ਹ (ਧਵਨ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਹਾਲ ਕਰਨ ਵਿਚ ਸਫ਼ਲ ਹੋਈ ਹੈ। ਦੀਵਾਲੀ ਦੇ ਸ਼ੁਭ ਮੌਕੇ ਵੱਖ-ਵੱਖ ਗੁਰਦੁਆਰਿਆਂ ਅਤੇ ਮੰਦਰਾਂ ’ਚ ਮੱਥਾ ਟੇਕਣ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ ਤਾਂ ਦੂਜੇ ਪਾਸੇ ਲੋਕਾਂ ’ਚ ਆਪਸੀ ਭਰੋਸਾ ਵੀ ਬਹਾਲ ਕੀਤਾ ਹੈ। ਪਿਛਲੀਆਂ ਸਰਕਾਰਾਂ ਦੌਰਾਨ ਤਾਂ ਸੂਬੇ ਦਾ ਮਾਹੌਲ ਹੀ ਖ਼ਰਾਬ ਹੋ ਗਿਆ ਸੀ।
ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਵੱਲ ਸਫ਼ਲਤਾਪੂਰਵਕ ਕਦਮ ਚੁੱਕੇ ਹਨ। ਅਮਨ-ਸ਼ਾਂਤੀ ਦੀ ਬਹਾਲੀ ਨਾਲ ਪੰਜਾਬ ਉਦਯੋਗਿਕ ਅਤੇ ਆਰਥਿਕ ਤਰੱਕੀ ਵੱਲ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ। ਪੰਜਾਬ ਪਿਛਲੇ 15 ਸਾਲਾਂ ਦੌਰਾਨ ਕਈ ਉਤਰਾਅ-ਚੜ੍ਹਾਅ ਵਿੱਚੋਂ ਲੰਘਿਆ ਹੈ। ਪਿਛਲੇ ਡੇਢ ਸਾਲ ਦੌਰਾਨ ਸੂਬੇ ਵਿੱਚ ਸਥਿਰਤਾ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਾਰੇ ਸਰਕਾਰੀ ਵਿਭਾਗਾਂ ਦੀ ਆਮਦਨ ਵਿੱਚ ਵਾਧਾ ਕੀਤਾ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IAS ਅਧਿਕਾਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲ਼ੀ
ਜੀ. ਐੱਸ. ਟੀ. ਤੋਂ ਹਾਸਲ ਹੋਣ ਵਾਲੀ ਆਮਦਨ ’ਚ ਲਗਾਤਾਰ ਹੋ ਰਿਹਾ ਹੈ ਵਾਧਾ
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਟੈਕਸ ਚੋਰੀ ਰੋਕਣ ਵਿੱਚ ਕਾਮਯਾਬ ਹੋਈ ਹੈ। ਹੁਣ ਸਾਰਾ ਪੈਸਾ ਸਰਕਾਰੀ ਖ਼ਜ਼ਾਨੇ ਵਿੱਚ ਆ ਰਿਹਾ ਹੈ। ਇਸ ਤੋਂ ਪਹਿਲਾਂ ਸੂਬੇ ਦੀ ਆਰਥਿਕ ਹਾਲਤ ਬਹੁਤ ਮਾੜੀ ਸੀ। ਅਗਲੇ 2-3 ਸਾਲਾਂ ਵਿੱਚ ਸੂਬੇ ਦੀ ਆਰਥਿਕ ਹਾਲਤ ਵਿੱਚ ਕਾਫ਼ੀ ਸੁਧਾਰ ਹੋਵੇਗਾ। ਉਦਯੋਗਿਕ ਨਿਵੇਸ਼ ਵੀ ਵਧੇਗਾ। ਉਨ੍ਹਾਂ ਕਿਹਾ ਕਿ ਜੇ ਪੰਜਾਬ ਅਜੇ ਕਰਜ਼ੇ ਦੇ ਭਾਰ ਹੇਠ ਦੱਬਿਆ ਹੋਇਆ ਹੈ ਤਾਂ ਇਸ ਲਈ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਜ਼ਿੰਮੇਵਾਰ ਹਨ। ਅਸੀਂ ਆਰਥਿਕ ਪ੍ਰਬੰਧਨ ਵਿੱਚ ਸਫ਼ਲ ਹੋ ਰਹੇ ਹਾਂ। ‘ਆਪ’ ਸਰਕਾਰ ਦਾ ਮੁੱਖ ਮੰਤਵ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਲਿਜਾਣਾ ਹੈ।
ਇਹ ਵੀ ਪੜ੍ਹੋ: ਭਾਈ-ਦੂਜ ਤੋਂ ਪਹਿਲਾਂ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ, ਮੰਜ਼ਰ ਵੇਖ ਸਹਿਮੇ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਪੁਲਸ ਤੋਂ ਬਚ ਕੇ ਭੱਜ ਰਹੇ ਨਸ਼ਾ ਤਸਕਰਾਂ ਨੇ ਵਿਛਾ ਦਿੱਤੀਆਂ ਲਾਸ਼ਾਂ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
NEXT STORY