ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ 'ਤੇ ਵਰ੍ਹਦਿਆਂ ਕਿਹਾ ਹੈ ਕਿ ਬੀਤੇ ਦਿਨ ਪੰਜਾਬ ਪ੍ਰਤੀ ਕਾਂਗਰਸ ਦਾ ਚਿਹਰਾ ਸਭ ਦੇ ਸਾਹਮਣੇ ਬੇਨਕਾਬ ਹੋ ਗਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ 'ਚ ਭਾਰੀ ਬਾਰਸ਼ਾਂ ਅਤੇ ਹੜ੍ਹਾਂ ਕਾਰਨ ਭਾਰੀ ਤਬਾਹੀ ਹੋਈ ਹੈ। ਇਸ ਦੌਰਾਨ ਪੰਜਾਬ ਅੰਦਰ ਦਰਦਨਾਕ ਮੰਜ਼ਰ ਵਾਪਰਿਆ ਅਤੇ ਹਾਦਸਿਆਂ ਕਾਰਨ 60 ਦੇ ਕਰੀਬ ਮੌਤਾਂ ਹੋ ਗਈਆਂ। ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਚਾਉਣ ਲਈ ਸਾਡੀ ਸਰਕਾਰੀ ਉਤਰੀ ਅਤੇ ਲੋਕਾਂ ਦੀ ਸੇਵਾ 'ਚ ਜੁੱਟ ਗਈ। ਹਰਪਾਲ ਚੀਮਾ ਨੇ ਕਿਹਾ ਕਿ ਇਸ ਮੁੱਦੇ 'ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਅਤੇ ਇਸ ਦੌਰਾਨ ਕਾਂਗਰਸ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੋ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਵਾਲੇ ਸਿਰਫ ਫੋਟੋਸ਼ੂਟ ਕਰਨ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਗਏ। ਕਾਂਗਰਸ ਹਮੇਸ਼ਾ ਦੀ ਲੋਕਾਂ ਦੀਆਂ ਲਾਸ਼ਾਂ 'ਤੇ ਸਿਆਸਤ ਕਰਦੀ ਹੈ ਅਤੇ ਇਹੋ ਸਭ ਬੀਤੇ ਦਿਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ALERT! ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਹੁਣ...
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ 'ਰੰਗਲਾ ਪੰਜਾਬ' ਫੰਡ ਬਣਾਇਆ, ਜਿਸ 'ਚ ਦੇਸ਼ਾਂ-ਵਿਦੇਸ਼ਾਂ 'ਚ ਵੱਸਦੇ ਲੋਕਾਂ ਨੇ ਯੋਗਦਾਨ ਪਾਇਆ ਪਰ ਬੀਤੇ ਦਿਨ ਕਾਂਗਰਸ ਨੇ ਪੰਜਾਬ ਦੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਪੰਜਾਬ ਨੂੰ ਹੜ੍ਹਾਂ ਲਈ ਫੰਡ ਨਾ ਦਿੱਤਾ ਜਾਵੇ ਅਤੇ ਹੜ੍ਹ ਪੀੜਤਾਂ ਦੀ ਮਦਦ ਨਾ ਕੀਤੀ ਜਾਵੇ। ਇੱਥੋਂ ਕਾਂਗਰਸ ਪਾਰਟੀ ਦੀ ਮਾਨਸਿਕਤਾ ਨੰਗੀ ਹੁੰਦੀ ਹੈ ਕਿ ਪੰਜਾਬ ਨੂੰ ਕਾਂਗਰਸ ਪਾਰਟੀ ਕਿੰਨੀ ਨਫ਼ਰਤ ਕਰਦੀ ਹੈ। ਇਕ ਪਾਸੇ ਮੁੱਖ ਮੰਤਰੀ ਮਾਨ ਦਾ ਸੁਫ਼ਨਾ ਹੈ ਕਿ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣਾ ਹੈ ਪਰ ਦੂਜੇ ਪਾਸੇ ਕਾਂਗਰਸੀ ਪਾਰਟੀ ਕਹਿ ਰਹੀ ਹੈ ਕਿ 'ਕੰਗਲਾ' ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਦੀ ਆਰਥਿਕਤਾ ਨੂੰ ਕਾਂਗਰਸ ਨੇ ਤੋੜਿਆ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਨੂੰ ਸਿਰਫ 3 ਸਾਲ ਹੋਏ ਹਨ ਅਤੇ ਅਸੀਂ ਪੰਜਾਬ ਦੀ ਚੜ੍ਹਦੀ ਕਲਾ ਲਈ ਜ਼ੋਰ ਲਾ ਰਹੇ ਹਾਂ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਅਸੀਂ ਪੰਜਾਬੀਆਂ ਨੂੰ ਵਚਨ ਦਿੰਦੇ ਹਾਂ ਕਿ 'ਰੰਗਲਾ ਪੰਜਾਬ' ਦਾ ਇਕੱਲਾ-ਇਕੱਲਾ ਪੈਸਾ ਈਮਾਨਦਾਰੀ ਨਾਲ ਹੜ੍ਹ ਪੀੜਤਾਂ 'ਤੇ ਖ਼ਰਚਾਂਗੇ। ਲੋਕਾਂ ਦੇ ਘਰ ਬਣਾਵਾਂਗੇ, ਕਿਸਾਨ ਦੀ ਜ਼ਮੀਨ ਉਪਜਾਊ ਬਣਾਵਾਂਗੇ ਅਤੇ ਹੋਰ ਵੀ ਰਾਹਤ ਕਾਰਜ ਕਰਾਂਗੇ। ਉਨ੍ਹਾਂ ਕਿਹਾ ਕਿ ਬੀਤੇ ਦਿਨ ਤਾਂ ਸਾਡਾ ਹਮਲਾ ਹੀ ਭਾਜਪਾ 'ਤੇ ਸੀ ਕਿ ਸਾਡੇ ਰੋਕੇ ਹੋਏ ਫੰਡ ਸਾਨੂੰ ਦੇ ਦੇਣ ਪਰ ਇਸ ਦੌਰਾਨ ਕਾਂਗਰਸ ਪਾਰਟੀ ਦਾ ਚਿਹਰਾ ਨੰਗਾ ਹੋ ਗਿਆ ਅਤੇ ਮੋਦੀ ਵਲੋਂ ਐਲਾਨੇ ਗਏ 1600 ਕਰੋੜ ਦੇ ਪੈਕਜ 'ਚੋਂ ਇਕ ਵੀ ਰੁਪਿਆ ਪੰਜਾਬ ਸਰਕਾਰ ਨੂੰ ਨਹੀਂ ਮਿਲਿਆ ਹੈ। ਇਸ ਤੋਂ ਪਹਿਲਾਂ ਲੱਗਦਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਫ਼ਰਤ ਕਰਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Alert! ਜਲੰਧਰ 'ਚ ਬੰਦ ਰਹਿਣਗੇ ਅੱਜ ਇਹ Main ਰਸਤੇ, ਰੂਟ ਰਹੇਗਾ ਡਾਇਵਰਟ, ਜਾਣੋ ਵਜ੍ਹਾ
NEXT STORY