ਸੰਗਰੂਰ (ਦਲਜੀਤ ਸਿੰਘ ਬੇਦੀ,ਹਨੀ ਕੋਹਲੀ): ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਸੇਧ ਦੇਵੇ ਉਕਤ ਵਿਚਾਰ ਦਾ ਪ੍ਰਗਟਾਵਾ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਆਪ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਸੁਪਰੀਮ ਕੋਰਟ ਵੱਲੋਂ ਕਾਨੂੰਨ ਹੋਲਡ ਕੀਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅੜੀਅਲ ਤੇ ਹੰਕਾਰੀ ਹੋ ਚੁੱਕੀ ਹੈ ਤੇ ਦੇਸ਼ ਦੇ ਅੰਨਦਾਤਾ ਦੀ ਗੱਲ ਮੰਨਣ ਤੋਂ ਇਨਕਾਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੋ ਸੁਪਰੀਮ ਕੋਰਟ ਨੇ ਦਖ਼ਲ ਦਿੱਤਾ ਹੈ ਉਸ ਅੱਗੇ ਪ੍ਰਧਾਨ ਮੰਤਰੀ ਨੂੰ ਝੁੱਕਣਾ ਚਾਹੀਦਾ ਹੈ ਅਤੇ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਮੋਦੀ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨ ਦੀ ਸੇਧ ਦੇਵੇ ਕਿਉਂਕਿ ਹੋਲਡ ਕਰਨ ਨਾਲ ਇਹ ਪ੍ਰਦਰਸ਼ਨ ਲੰਬਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਘਰੇਲੂ ਕਲੇਸ਼ ਦੇ ਚੱਲਦਿਆਂ ਨੂੰਹ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਸਹੁਰਾ
ਉਨ੍ਹਾਂ ਕਿਹਾ ਕਿ ਜੋ ਕਿਸਾਨਾਂ ਵੱਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ ਆਪ ਪਾਰਟੀ ਉਸਦਾ ਸਮਰਥਨ ਕਰੇਗੀ ਤੇ ਉਸ ਵਿੱਚ ਸ਼ਿਰਕਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਇਸ ਮਸਲੇ ਤੇ ਸਿਰਫ਼ ਰਾਜਨੀਤੀ ਤੇ ਨਾਟਕਬਾਜ਼ੀ ਕੀਤੀ ਜਾ ਰਹੀ ਹੈ ਅਤੇ ਜਦਕਿ ਆਪ ਪਾਰਟੀ ਕਿਸਾਨਾਂ ਦਾ ਡਟਕੇ ਸਾਥ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੇੈਪਟਨ ਅਮਰਿੰਦਰ ਸਿੰਘ ਮੋਦੀ ਦਾ ਏਜੰਟ ਬਣ ਕੇ ਕੰਮ ਕਰ ਰਿਹਾ ਹੈ ਤੇ ਪੰਜਾਬ ਪੁਲਸ ਵੱਲੋਂ ਕਿਸਾਨਾਂ ਸੰਘਰਸ਼ ਦੀ ਹਮਾਇਤ ਕਰਨ ਵਾਲੇ ਕਲਾਕਾਰਾਂ ਤੇ ਕਿਸਾਨ ਆਗੂਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਕਿਸਾਨੀ ਸੰਘਰਸ਼ ’ਚੋਂ ਵਾਪਸ ਪਰਤੇ 26 ਸਾਲਾ ਨੌਜਵਾਨ ਦੀ ਮੌਤ
ਆਮ ਜਨਤਾ ਦੁਖੀ ਹੈ ਤੇ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ ਤੇ ਹੋਰ ਮਾਫ਼ੀਆ ਰਾਜ ਖ਼ਤਮ ਕਰ ਦੇਣਾ ਚਾਹੀਦਾ ਹੈ ਇਸ ਨਾਲ ਪੰਜਾਬ ਵਿੱਚ ਬਹੁਤ ਤੇਜੀ ਨਾਲ ਰੈਵੀਨਿਊ ਇਕੱਠਾ ਹੋ ਜਾਵੇਗਾ ਜਿਸ ਆਮ ਜਨਤਾ ਤੇ ਇਸ ਤਰ੍ਹਾਂ ਤੇ ਟੈਕਸ ਲਗਾਉਣ ਦੀ ਕੋਈ ਲੋੜ ਨਹੀਂ ਪਵੇਗੀ।
ਇਹ ਵੀ ਪੜ੍ਹੋ: ਗੁਰਦਾਸਪੁਰ ’ਚ 19 ਸਾਲਾਂ ਨੌਜਵਾਨ ਨੇ ਆਪਣੇ ਖੇਤਾਂ ਵਿਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੁਲਸ ਨੇ 13 ਸਾਲਾ ਬੱਚੀ ਨੂੰ ਕੁਝ ਘੰਟਿਆਂ ਹੀ ’ਚ ਲੱਭ ਕੇ ਮਾਪਿਆਂ ਦੇ ਹਵਾਲੇ ਕੀਤਾ
NEXT STORY