ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2024-25 ਲਈ 10,743.72 ਕਰੋੜ ਰੁਪਏ ਦਾ ਰਿਕਾਰਡ ਤੋੜ ਆਬਕਾਰੀ ਮਾਲੀਆ ਪ੍ਰਾਪਤ ਕਰਦਿਆਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 16.36 ਫੀਸਦੀ ਦੀ ਪ੍ਰਭਾਵਸ਼ਾਲੀ ਸਾਲਾਨਾ ਵਾਧਾ ਦਰ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਵੈਟ, ਸੀਐੱਸਟੀ, ਜੀਐੱਸਟੀ, ਪੀਐੱਸਡੀਟੀ ਅਤੇ ਆਬਕਾਰੀ ਤੋਂ ਰਾਜ ਦਾ ਕੁੱਲ ਮਾਲੀਆ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ 40,000 ਕਰੋੜ ਰੁਪਏ ਦੀ ਸੀਮਾ ਨੂੰ ਪਾਰ ਕਰਦੇ 12.47 ਫੀਸਦੀ ਵਾਧਾ ਦਰ ਨਾਲ 42289.97 ਕਰੋੜ ਰੁਪਏ ਰਿਹਾ।
ਇਹ ਵੀ ਪੜ੍ਹੋ : ਪੰਜਾਬ ਵਿਚ ਇੰਤਕਾਲਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਦੀ ਦਿੱਤੀ ਡੈੱਡਲਾਈਨ ਖ਼ਤਮ...
ਇੱਥੇ ਜਾਰੀ ਪ੍ਰੈਸ ਬਿਆਨ ਵਿਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਸਫਲ ਆਬਕਾਰੀ ਨੀਤੀਆਂ ਸਿਰ ਆਬਕਾਰੀ ਵਸੂਲੀ ਵਿਚ ਹੋਏ ਜ਼ਿਕਰਯੋਗ ਵਾਧੇ ਦਾ ਸਿਹਰਾ ਬੰਨ੍ਹਿਆ। ਉਨ੍ਹਾਂ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2024-25 ਦੇ 10145 ਕਰੋੜ ਰੁਪਏ ਦੇ ਟੀਚੇ ਨੂੰ ਪਾਰ ਕਰਦਿਆਂ ਟੀਚੇ ਦੇ ਮੁਕਾਬਲੇ ਆਬਕਾਰੀ ਮਾਲੀਏ ਵਿਚ 598.72 ਕਰੋੜ ਰੁਪਏ ਦਾ ਜ਼ਿਕਰਯੋਗ ਵਾਧੇ ਦੀ ਗਵਾਹੀ ਭਰੀ ਹੈ। ਮਾਰਚ 2025 ਵਿਚ, ਪੰਜਾਬ ਨੇ ਆਬਕਾਰੀ ਮਾਲੀਏ ਵਿਚ 30.67 ਪ੍ਰਤੀਸ਼ਤ ਦੀ ਸ਼ਾਨਦਾਰ ਵਾਧਾ ਦਰ ਹਾਸਲ ਕੀਤੀ, ਜਿਸ ਨਾਲ 1477.04 ਕਰੋੜ ਰੁਪਏ ਪ੍ਰਾਪਤ ਹੋਏ, ਜੋ ਮਾਰਚ 2024 ਵਿਚ ਪ੍ਰਾਪਤ ਹੋਏ 1130.37 ਕਰੋੜ ਰੁਪਏ ਤੋਂ ਇਕ ਮਹੱਤਵਪੂਰਨ ਵਾਧਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸੂਬੇ ਨੇ ਆਬਕਾਰੀ ਮਾਲੀਏ ਵਿਚ ਪੰਜ ਅੰਕਾਂ ਦਾ ਅੰਕੜਾ ਪਾਰ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਕ ਹੋਰ ਥਾਣੇ 'ਚ ਵੱਡਾ ਧਮਾਕਾ, ਪੂਰਾ ਇਲਾਕਾ ਕੰਬਿਆ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਖੁਲਾਸਾ ਕੀਤਾ ਕਿ ਸੂਬੇ ਨੇ ਵਸਤੂਆਂ ਅਤੇ ਸੇਵਾਵਾਂ ਕਰ (ਜੀਐੱਸਟੀ) ਉਗਰਾਹੀ ਵਿਚ ਵੀ 12.99 ਪ੍ਰਤੀਸ਼ਤ ਦੀ ਸ਼ੁੱਧ ਸਲਾਨਾ ਵਾਧਾ ਦਰ ਦੇਖੀ ਹੈ, ਜੋ ਪਿਛਲੇ ਵਿੱਤੀ ਸਾਲ ਦੇ 20,923.37 ਕਰੋੜ ਰੁਪਏ ਦੇ ਮੁਕਾਬਲੇ 23,642.15 ਕਰੋੜ ਰੁਪਏ ਦੀ ਸ਼ੁੱਧ ਸਾਲਾਨਾ ਪ੍ਰਾਪਤੀ ਰਹੀ। ਵਿੱਤ ਮੰਤਰੀ ਨੇ ਕਿਹਾ ਕਿ ਮਾਰਚ 2025 ਵਿਚ ਸੂਬੇ ਨੇ 1,913.82 ਕਰੋੜ ਰੁਪਏ ਦੀ ਸ਼ੁੱਧ ਜੀਐੱਸਟੀ ਪ੍ਰਾਪਤੀ ਦਰਜ ਕੀਤਾ, ਜੋ ਮਾਰਚ 2024 ਵਿਚ 1,761.70 ਕਰੋੜ ਰੁਪਏ ਦੇ ਮੁਕਾਬਲੇ 8.63 ਪ੍ਰਤੀਸ਼ਤ ਵਾਧੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਨੇ ਇਸ ਵਿੱਤੀ ਵਰ੍ਹੇ ਦੌਰਾਨ ਵੈਟ ਵਿਚ ਵੀ 5.42 ਫੀਸਦੀ ਦੀ ਵਾਧਾ ਦਰ ਦਰਜ ਕਰਦਿਆਂ 7,353.32 ਕਰੋੜ ਰੁਪਏ ਦੀ ਸਾਲਾਨਾ ਪ੍ਰਾਪਤੀ ਕੀਤੀ ਹੈ ਜੋ ਇਸ ਤੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ 6,975.3 ਕਰੋੜ ਰੁਪਏ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, ਖਾਤਿਆਂ ਵਿਚ ਟਰਾਂਸਫਰ ਕੀਤੀ ਗਈ ਰਾਸ਼ੀ
ਵਿੱਤ ਮੰਤਰੀ ਚੀਮਾ ਨੇ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਪਾਰਦਰਸ਼ੀ ਆਬਕਾਰੀ ਨੀਤੀਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੀਆਂ ਉਨ੍ਹਾਂ ਇਨਫੋਰਸਮੈਂਟ ਗਤੀਵਿਧੀਆਂ ਨੂੰ ਦਿੱਤਾ ਜਿਨ੍ਹਾਂ ਸਦਕਾ ਗੁਆਂਢੀ ਰਾਜਾਂ ਤੋਂ ਸ਼ਰਾਬ ਦੀ ਤਸਕਰੀ ਨੂੰ ਸਫਲਤਾਪੂਰਵਕ ਠੱਲ੍ਹ ਪਾਈ ਗਈ। ਉਨ੍ਹਾਂ ਕਿਹਾ ਕਿ ਵਿਭਾਗ ਨੇ "ਬਿੱਲ ਲਿਆਓ ਇਨਾਮ ਪਾਓ" ਸਕੀਮ ਵਰਗੀਆਂ ਪਹਿਲਕਦਮੀਆਂ ਰਾਹੀਂ ਅਤੇ ਤਕਨੀਕੀ ਹੱਲਾਂ ਤੇ ਟੈਕਸ ਇੰਟੈਲੀਜੈਂਸ ਯੂਨਿਟ ਦਾ ਲਾਭ ਉਠਾ ਕੇ ਕਰ ਪਾਲਣਾ ਨੂੰ ਉਤਸ਼ਾਹਿਤ ਕਰਕੇ ਜੀਐੱਸਟੀ ਮਾਲੀਏ ਨੂੰ ਵਧਾਇਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਦੋ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਵਿਚ ਇਮਾਨਦਾਰ ਕਰਦਾਤਾਵਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ ਕਰ ਚੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣਾ ਸ਼ਾਮਲ ਹੈ, ਜਿਸ ਸਦਕਾ ਇੱਕ ਨਿਰਪੱਖ ਅਤੇ ਪਾਰਦਰਸ਼ੀ ਕਰ ਪ੍ਰਣਾਲੀ ਨੂੰ ਯਕੀਨੀ ਬਣਾਇਆ ਗਿਆ ਹੈ। ਵਿੱਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੇ ਕਰ ਮਾਲੀਏ ਨੂੰ ਹੁਲਾਰਾ ਦੇਣ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਇਤਿਹਾਸਕ 'ਬਦਲਦਾ ਪੰਜਾਬ' ਬਜਟ ਪੇਸ਼ ਕਰਨ ਦੇ ਯੋਗ ਬਣਾਇਆ ਹੈ, ਜਿਸ ਦਾ ਉਦੇਸ਼ ਸੂਬੇ ਲਈ ਆਰਥਿਕ ਅਤੇ ਸਮਾਜਿਕ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਲੋਕਾਂ 'ਤੇ ਕਿਸੇ ਨਵੇਂ ਕਰ ਦਾ ਬੋਝ ਪਾਏ ਬਿਨਾਂ ਕਰ ਮਾਲੀਏ ਨੂੰ ਹੋਰ ਬਿਹਤਰ ਬਣਾਉਣ ਲਈ ਨਵੀਆਂ ਪਹਿਲਕਦਮੀਆਂ ਨੂੰ ਜਾਰੀ ਰੱਖੇਗੀ।
ਇਹ ਵੀ ਪੜ੍ਹੋ : ਮੋਹਾਲੀ ’ਚ ਸ਼ਾਮਲ ਹੋਣਗੇ ਪੰਜਾਬ ਦੇ ਇਹ ਪਿੰਡ, ਕਵਾਇਦ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਚ ਇੰਤਕਾਲਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਦੀ ਦਿੱਤੀ ਡੈੱਡਲਾਈਨ ਖ਼ਤਮ...
NEXT STORY